ਸੰਗਰੂਰ, 28 ਜਨਵਰੀ (ਦਮਨਜੀਤ ਸਿੰਘ) - ਗੁਰਦੁਆਰਾ ਸਾਹਿਬ ਸੰਤਪੁਰਾ ਸੰਗਰੂਰ ਦੀ ਪ੍ਰਬੰਧਕ ਕਮੇਟੀ ਦੀ ਚੋਣ ਇਲਾਕੇ ਦੀ ਸੰਗਤ ਵਲੋਂ ਸਰਬਸੰਮਤੀ ਨਾਲ ਕੀਤੀ ਗਈ | ਗੁਰੂ ਘਰ ਦੇ ਹਾਲ ਵਿਚ ਹੋਈ ਇਸ ਚੋਣ ਦੌਰਾਨ ਸੰਗਤ ਵਲੋਂ ਮੌਜੂਦਾ ਪ੍ਰਧਾਨ ਗੁਰਮੀਤ ਸਿੰਘ ਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਮੁੜ ਪ੍ਰਧਾਨ ਬਣਾਇਆ ਗਿਆ | ਸੰਗਤ ਵਲੋਂ ਦਿੱਤੀ ਇਸ ਜਿੰਮੇਵਾਰੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾ ਨਾਲੋਂ ਵੀ ਵੱਧ ਚੜ੍ਹ ਕੇ ਗੁਰੂ ਘਰ ਦੀ ਸੇਵਾ ਕਰਨਗੇ | ਗੁਰਮੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਪਹਿਲੇ ਕਾਰਜਕਾਲ ਦੌਰਾਨ ਕਈ ਕੰਮ ਕਰਵਾਏ ਗਏ ਹਨ ਅਤੇ ਰਹਿੰਦੇ ਕੰਮ ਸੰਗਤ ਦੇ ਸਹਿਯੋਗ ਨਾਲ ਹੁਣ ਨੇਪਰੇ ਚੜ੍ਹਾਏ ਜਾਵੇਗਾ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਮੌਜੂਦ ਸੀ |