29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੰਤ ਅਤਰ ਸਿੰਘ ਦੀ ਬਰਸੀ ਸੰਬੰਧੀ ਗੁਰਮਤਿ ਸਮਾਗਮ 30 ਤੋਂ, ਤਿਆਰੀਆਂ ਮੁਕੰਮਲ <br/>

Ad Position 21
No active advertisement
ਅਜੀਤ ਡੈਸਕ 29-01-2026
ਮਸਤੂਆਣਾ ਸਾਹਿਬ, 28 ਜਨਵਰੀ (ਦਮਦਮੀ) - ਵੀਹਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਵਿੱਦਿਆ ਦਾਨੀ ਸ੍ਰੀ ਮਾਨ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਸਾਲਾਨਾ ਜੋੜ ਮੇਲਾ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ 30 ਜਨਵਰੀ ਤੋਂ 1 ਫਰਵਰੀ ਤੱਕ ਅਕਾਲ ਕਾਲਜ ਕੌਂਸਲ ਅਤੇ ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਵੱਲੋਂ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਸੰਤ ਬਾਬਾ ਕਾਕਾ ਸਿੰਘ, ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ 30 ਜਨਵਰੀ ਨੂੰ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਕੀਤੀ ਜਾਵੇਗੀ | 31 ਜਨਵਰੀ ਨੂੰ ਸੰਤ ਕਿਸ਼ਨ ਸਿੰਘ ਯਾਦਗਾਰੀ ਖੇਡ ਮੈਦਾਨ ਵਿਖੇ ਖੁੱਲੇ੍ਹ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਸਮੇਤ ਉਚ ਕੋਟੀ ਦੇ ਵਿਦਵਾਨ ਗੁਣੀ ਗਿਆਨੀ-ਮਹਾਪੁਰਸ਼, ਰਾਗੀ, ਢਾਡੀ ਜਥਿਆਂ ਸਮੇਤ ਸਾਧੂ, ਸੰਤ, ਮਹਾਤਮਾਂ ਵਿਸ਼ੇਸ਼ ਤੌਰ ਤੇ ਪਹੁੰਚ ਕੇ ਨਿਰੋਲ ਧਾਰਮਿਕ ਵਿਚਾਰਾਂ ਸੰਗਤਾਂ ਨਾਲ ਸਾਂਝੀਆਂ ਕਰਨਗੇ | 1 ਫਰਵਰੀ ਨੂੰ ਅੰਮਿ੍ਤ ਵੇਲੇ ਭੋਗ ਪਾਏ ਜਾਣਗੇ | ਇਸ ਮੌਕੇ ਕੌਂਸਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਹਨਾਂ ਬਰਸੀ ਸਮਾਗਮਾਂ ਮੌਕੇ ਇਲਾਕੇ ਦੀਆਂ ਲੱਖਾਂ ਦੀ ਤਾਦਾਦ ਅੰਦਰ ਸੰਗਤਾਂ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਵੀ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚ ਰਹੇ ਹਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਸਤੂਆਣਾ ਸਾਹਿਬ ਵਿਖੇ ਆਮਦ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਦੀ ਅਗਵਾਈ ਵਿਚ ਐੱਸ ਪੀ ਹੈੱਡ ਕੁਆਰਟਰ ਸ੍ਰੀ ਰਜੇਸ਼ ਛਿੱਬਰ ਦੀ ਨਿਗਰਾਨੀ ਵਿਚ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਹੋਰ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਗਈ ਅਤੇ ਸਮੂਹ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਗਿਆ | ਇਸ ਮੌਕੇ ਉਨ੍ਹਾਂ ਨਾਲ ਡੀਐਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ, ਡੀਐਸਪੀ ਤੇਜਿੰਦਰ ਸਿੰਘ, ਡੀਐੱਸਪੀ ਕਰਨੈਲ ਸਿੰਘ, ਇੰਸਪੈਕਟਰ ਰਮਨਦੀਪ ਸਿੰਘ, ਐੱਸ ਐੱਚ ਓ ਬਲਜੀਤ ਸਿੰਘ, ਚੌਂਕੀ ਇੰਚਾਰਜ ਗੁਰਮੇਲ ਸਿੰਘ ਭੁੱਲਰ, ਟਰੈਫ਼ਿਕ ਇੰਚਾਰਜ ਪਵਨ ਸ਼ਰਮਾ ਤੋਂ ਇਲਾਵਾ ਹੋਰ ਪੁਲਿਸ ਕਰਮਚਾਰੀ ਤੇ ਅਧਿਕਾਰੀ ਮੌਜੂਦ ਸਨ | ਇਸ ਮੌਕੇ ਕੌਂਸਲ ਦੇ ਸੀਨੀਅਰ ਮੈਂਬਰ ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਡਾ. ਜਤਿੰਦਰ ਦੇਵ, ਡਾ. ਗੁਰਵੀਰ ਸਿੰਘ, ਮੈਨੇਜਰ ਜਸਵੀਰ ਸਿੰਘ ਹੋਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ 30 ਜਨਵਰੀ ਨੂੰ 15 ਪੰਥ ਪ੍ਰਸਿੱਧ ਢਾਡੀ ਜਥਿਆਂ ਦੇ ਮੁਕਾਬਲੇ ਕਰਵਾਏ ਜਾਣਗੇ | ਦੇਰ ਸ਼ਾਮ ਨੂੰ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ, ਗੁਰਦੁਆਰਾ ਜੋਤੀ ਸਰੂਪ ਸੰਗਰੂਰ ਤੋਂ ਅਤੇ 31 ਜਨਵਰੀ ਨੂੰ ਗੁਰਦੁਆਰਾ ਖੇੜੀ ਸਾਹਿਬ ਤੋਂ ਵਿਸ਼ਾਲ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਹਿਰ ਸੰਗਰੂਰ ਅਤੇ ਵੱਖ-ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਪਹੁੰਚੇਗਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਹਲਕੀ ਗੜੇਮਾਰੀ ਤੇ ਭਾਰੀ ਮੀਂਹ ਕਾਰਨ ਆਲੂ ਤੇ ਸਰੋਂ੍ਹ ਦੀ ਫ਼ਸਲ ਹੋਈ ਪ੍ਰਭਾਵਿਤ <br/> ਅਗਲੀ ਖ਼ਬਰ ਸਿਹਤ ਜਾਂਚ ਕੈਂਪ ਲਗਾਇਆ <br/>
Ad Position 24