ਸ਼ੇਰਪੁਰ, 28 ਜਨਵਰੀ (ਦਰਸ਼ਨ ਸਿੰਘ ਖੇੜੀ) - ਗਿਆਨਸ਼ ਗਲੋਬਲ ਸਕੂਲ ਸਲੇਮਪੁਰ ਵਿਖੇ ਗਣਤੰਤਰ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਇਸ ਸਮਾਗਮ ਵਿੱਚ ਮੁੱਖ ਸਰਪ੍ਰਸਤ ਜਗਦੇਵ ਸਿੰਘ ਢਿੱਲੋਂ, ਹਰੀ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਚੇਅਰਮੈਨ ਰੁਬਿੰਦਰ ਸਿੰਘ ਰੰਧਾਵਾ, ਸਕੱਤਰ ਮਨਜੀਤ ਸਿੰਘ ਢਿੱਲੋਂ, ਸ੍ਰੀਮਤੀ ਹਰਪਿੰਦਰ ਕੌਰ ਅਤੇ ਤਲਵਿੰਦਰ ਕੌਰ, ਪਿ੍ੰਸੀਪਲ ਸ਼ਾਹੀਨਾ ਰੋਜ਼ੀ ਅਤੇ ਨੀਨਾ ਯੌਸਫ਼ ਵੀ ਮੌਜੂਦ ਰਹੇ | ਪ੍ਰੋਗਰਾਮ ਦੀ ਸ਼ੁਰੂਆਤ ਝੰਡਾ ਲਹਿਰਾਉਣ ਨਾਲ ਹੋਈ | ਐਨ.ਸੀ.ਸੀ. ਕੈਡਿਟਸ ਵਲੋਂ ਮਾਰਚ ਪਾਸਟ ਕੀਤਾ ਗਿਆ | ਵਿਦਿਆਰਥੀਆਂ ਵਲੋਂ ਦੇਸ਼-ਭਗਤੀ ਨਾਲ ਭਰਪੂਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਕੂਲ ਦੇ ਡਾਇਰੈਕਟਰ ਬਿਨੋਏ ਪੀ.ਕੇ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਸੰਵਿਧਾਨ ਦੀ ਮਹੱਤਤਾ ਅਤੇ ਆਪਣੇ ਕਰਤੱਵਾਂ ਦੀ ਯਾਦ ਦਿਵਾਉਂਦਾ ਹੈ | ਪਿ੍ੰਸੀਪਲ ਸ਼ਾਹੀਨਾ ਰੋਜ਼ੀ ਨੇ ਕਿਹਾ ਕਿ ਅੱਜ ਦਾ ਵਿਦਿਆਰਥੀ ਹੀ ਕੱਲ੍ਹ ਦਾ ਭਾਰਤ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਨੈਤਿਕ ਮੁੱਲਾਂ ਨੂੰ ਵੀ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ | ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ |