ਸੰਦੌੜ, 28 ਜਨਵਰੀ (ਜੱਸੀ) - ਸੰਤ ਬਾਬਾ ਅਤਰ ਸਿੰਘ ਖ਼ਾਲਸਾ ਟਰੱਕ ਯੂਨੀਅਨ ਸੰਦੌੜ ਵਿਖੇ ਹੈਲਥ ਇੰਸਪੈਕਟਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਅੱਖਾਂ ਦੇ ਡਾਕਟਰ ਗੁਰਸਿਮਰਨ ਸਿੰਘ ਮਲੇਰਕੋਟਲਾ ਵੱਲੋਂ ਡਰਾਈਵਰਾਂ ਦੀਆਂ ਅੱਖਾਂ ਦਾ ਫ਼ਰੀ ਚੈੱਕਅਪ ਕੈਂਪ ਲਗਾਇਆ ਗਿਆ ਤੇ ਅੱਖਾਂ ਦੀ ਦੇਖਭਾਲ ਲਈ ਜਾਗਰੂਕ ਕੀਤਾ ਗਿਆ | ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੰਤੋਖ ਸਿੰਘ ਦਸੁੰਧਾ ਸਿੰਘ ਵਾਲਾ ਨੇ ਕਿਹਾ ਕਿ ਸਮੇਂ ਸਮੇਂ 'ਤੇ ਅੱਖਾਂ ਦੀ ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ | ਜੋ ਕਿ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਵੀ ਡਰਾਈਵਰਾਂ ਦੀਆਂ ਅੱਖਾਂ ਦੀ ਰੌਸ਼ਨੀ ਘੱਟ ਹੈ, ਉਨ੍ਹਾਂ ਨੂੰ ਇਲਾਜ ਹੋਣ ਤੱਕ ਕੋਈ ਵੀ ਵਹੀਕਲ ਚਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਅਣਗਹਿਲੀ ਕਾਰਨ ਕਿਸੇ ਦੀ ਵੀ ਕੀਮਤੀ ਜਾਨ ਨਾ ਚਲੀ ਜਾਵੇ | ਇਸ ਮੌਕੇ ਹੈਲਥ ਇੰਸਪੈਕਟਰ ਕੁਲਵੰਤ ਸਿੰਘ ਪੰਜਗਰਾਈਆਂ, ਸਿਹਤ ਅਧਿਕਾਰੀ ਤਰਸੇਮ ਸਿੰਘ, ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੰਤੋਖ ਸਿੰਘ, ਮਨਜੀਤ ਸਿੰਘ, ਜਗਰੂਪ ਸਿੰਘ, ਗੋਰਾ ਸਿੰਘ ਤੇ ਕੁਲਵੀਰ ਸਿੰਘ ਆਦਿ ਹੋਰ ਹਾਜ਼ਰ ਸਨ |