ਲÏਾਗੋਵਾਲ: 28 ਜਨਵਰੀ (ਪ. ਪ. ਰਾਹੀਂ)- ਡੀਮਡ ਯੂਨੀਵਰਸਿਟੀ ਸਲਾਈਟ ਵਿਖੇ ਰਾਸ਼ਟਰੀ ਵੋਟਰ ਦਿਵਸ ਡਾ. ਸੁਬਿਤਾ ਭਗਤ ਦੀ ਅਗਵਾਈ ਹੇਠ ਮਨਾਇਆ ਗਿਆ | ਸਮਾਗਮ ਵਿੱਚ ਡਾਇਰੈਕਟਰ ਸਲਾਈਟ ਪ੍ਰੋਫੈਸਰ ਮਨੀਕਾਂਤ ਪਾਸਵਾਨ ਨੇ ਵਿਸ਼ੇਸ਼ ਤÏਰ ਤੇ ਸ਼ਿਰਕਤ ਕੀਤੀ ਉਨਾਂ ਨਾਲ ਪ੍ਰੋ. ਵੀ. ਕੇ. ਕੁਕਰੇਜਾ, ਪ੍ਰੋ. ਇੰਦਰਾਜ ਸਿੰਘ, ਡਾ. ਦਿਲਜਿੰਦਰ ਸਿੰਘ ਵੀ ਹਾਜ਼ਰ ਹੋਏ¢ ਇਸ ਸਮਾਰੋਹ ਦੀ ਸ਼ੁਰੂਆਤ ਦੀਪ ਜਲਾ ਕੇ ਕੀਤੀ ਗਈ ਅਤੇ ਵੱਖ-ਵੱਖ ਬੁਲਾਰਿਆਂ ਵੱਲੋਂ ਵੋਟਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ¢ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਅਤੇ ਲੋਕਤੰਤਰ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ¢ ਵਿਦਿਆਰਥੀਆਂ ਵੱਲੋਂ ਕੁਇਜ਼ ਮੁਕਾਬਲੇ, ਪੋਸਟਰ ਮੇਕਿੰਗ ,ਰੰਗੋਲੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਕੁੱਲ 340 ਵਿਦਿਆਰਥੀਆਂ ਨੇ ਭਾਗ ਲਿਆ¢ ਵੱਖ-ਵੱਖ ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ ਅਤੇ ਕਮੇਟੀ ਮੈਂਬਰਾਂ ਨੂੰ ਸਰਟੀਫਿਕੇਟ ਅਤੇ ਮੈਡਲ ਵੀ ਦਿੱਤੇ ਗਏ ¢ ਡਾ. ਸੁਬਿਤਾ ਭਗਤ ਨੇ ਸਾਰੇ ਮਹਿਮਾਨਾਂ ਅਤੇ ਵਿਦਿਆਰਥੀਆਂ ਨੂੰ ਵੋਟਰ ਦਿਵਸ ਮÏਕੇ ਹਰ ਇੱਕ ਵੋਟਰ ਨੂੰ ਆਪਣੀ ਵੋਟ ਪਾਉਣ ਦੇ ਲਈ ਸਹੁੰ ਚੁਕਾਈ, ਹਰ ਇੱਕ ਵਿਦਿਆਰਥੀ ਨੇ ਆਪਣੀ ਵੋਟ ਪਾਉਣ ਦਾ ਪ੍ਰਣ ਲਿਆ¢