30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਰਣਜੀਤ ਸਿੰਘ ਰੰਧਾਵਾ ਕਾਤਰੋਂ ਦੀ ਅਗਵਾਈ ਹੇਠ ਵੱਖ-ਵੱਖ ਆਗੂ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਏ

Ad Position 21
No active advertisement
ਧੂਰੀ ਹਲਕੇ ਦੇ ਵੱਖ-ਵੱਖ ਆਗੂਆਂ ਨੂੰ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਨਾਲ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ | ਤਸਵੀਰ: ਲਖਵੀਰ ਸਿੰਘ ਧਾਂਦਰਾ <br/> 29-01-2026
ਧੂਰੀ, 28 ਜਨਵਰੀ (ਧਾਂਦਰਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਧੂਰੀ ਦੇ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਦੀ ਅਗਵਾਈ ਹੇਠ ਧੂਰੀ ਹਲਕੇ ਦੇ ਆਜ਼ਾਦ ਬਲਾਕ ਸੰਮਤੀ ਮੈਂਬਰ ਰੇਸ਼ਮ ਸਿੰਘ ਬਾਲੀਆਂ, ਜਗਜੀਤ ਸਿੰਘ ਫ਼ੌਜੀ ਸਾਬਕਾ ਪੰਚ ਸੁਲਤਾਨਪੁਰ, ਜਗਸੀਰ ਦਾਸ ਸਾਬਕਾ ਪੰਚ, ਜਗਦੇਵ ਸਿੰਘ ਸਾਬਕਾ ਪੰਚ, ਸੁਖਜਿੰਦਰ ਸਿੰਘ ਸਾਬਕਾ ਪੰਚ, ਸੁਦਾਗਰ ਖਾਨ, ਰਾਜ ਕੁਮਾਰ, ਗੁਰਪ੍ਰੀਤ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਲਤਾਨਪੁਰ, ਗੁਰਦਿਆਲ ਸਿੰਘ ਕਾਂਝਲਾ, ਗੁਰਜੀਤ ਸਿੰਘ ਮੀਮਸਾ, ਅਮਰਜੀਤ ਸਿੰਘ ਬੇਨੜਾ, ਸੰਜੀਵ ਕੁਮਾਰ ਪਿੰਟਾ, ਜੀਵਨ ਗਰਗ, ਜੀਵਨ ਜਹਾਂਗੀਰ, ਮਾਹੀਪਾਲ ਸਿੰਘ ਧੂਰੀ, ਜੱਗੀ ਧੂਰੀ, ਹਰਸ਼ਦੀਪ ਸਿੰਘ, ਸੁਖਵਿੰਦਰ ਸਿੰਘ, ਬਿੱਟੂ ਸਿੰਘ, ਜੀਵਨ ਸਿੰਘ, ਰਵੀ ਕੁਮਾਰ, ਮਨਜੀਤ ਸਿੰਘ ਪੋਮੀ ਰਾਜੋਮਾਜਰਾ, ਹਰਮਿੰਦਰ ਸਿੰਘ ਢੀਂਡਸਾ ਹਸਨਪੁਰ, ਸਰਬਜੀਤ ਸਿੰਘ ਹਸਨਪੁਰ ਸਮੇਤ ਹੋਰ ਵੀ ਆਗੂ ਵੱਖ ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋਏ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਧੂਰੀ ਹਲਕੇ ਦੇ ਵੱਖ ਵੱਖ ਆਗੂਆਂ ਨੂੰ ਸਿਰਾਪਾਓ ਪਾ ਕੇ ਪਾਰਟੀ ਵਿਚ ਸ਼ਾਮਲ ਕੀਤਾ | ਇਸ ਮੌਕੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੂੰ ਥਾਪੜਾ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਣਜੀਤ ਸਿੰਘ ਰੰਧਾਵਾ ਕਾਤਰੋਂ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕੇ ਵਿਚ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਆਗੂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ | ਇਸ ਮੌਕੇ ਤੈਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੰਗਰੂਰ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੁਨਾਮ, ਗਗਨਦੀਪ ਸਿੰਘ ਖੰਡੇਬਾਦ ਹਲਕਾ ਇੰਚਾਰਜ ਲਹਿਰਾਗਾਗਾ, ਹਰਪਾਲ ਸਿੰਘ ਖੜਿਆਲ, ਸਰਬਜੀਤ ਸਿੰਘ ਰੰਧਾਵਾ, ਗੁਰਬਖ਼ਸ਼ ਸਿੰਘ ਰੰਧਾਵਾ, ਸਰਬਜੀਤ ਸਿੰਘ ਸਾਬਕਾ ਸਰਪੰਚ ਅਤੇ ਹੋਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਜਬਾਹੇ ਦਾ ਟੁੱਟਿਆ ਪੁਲ ਬਣਿਆ ਹਾਦਸਿਆਂ ਦਾ ਸਬੱਬ <br/> ਅਗਲੀ ਖ਼ਬਰ ਸਾਹਿਤ ਸਭਾ ਧੂਰੀ ਵਲੋਂ ਤਰਲੋਚਨ ਸ਼ਾਇਰ ਤੇ ਮੁਖ਼ਤਿਆਰ ਸਿੰਘ ਕਹਾਣੀਕਾਰ ਦਾ ਰੂ ਬਰੂ ਸਮਾਗਮ <br/>
Ad Position 24