ਸੰਗਰੂਰ, 28 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਸਾਹਿਤ ਸਦਨ ਸੰਗਰੂਰ ਵਲੋਂ ਕਰਵਾਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਪੰਜਾਬੀ ਦੀ ਨਾਮਵਰ ਕਵਿੱਤਰੀ ਗੁਰਵੀਰ ਅਤਫ ਨੂੰ ਉਨ੍ਹਾਂ ਵਲੋਂ ਪੰਜਾਬੀ ਸਾਹਿਤ ਵਿਚ ਪਾਏ ਵਿਸ਼ੇਸ਼ ਯੋਗਦਾਨ ਬਦਲੇ ਸਦਨ ਦੇ ਪ੍ਰਧਾਨ ਡਾ. ਇਕਬਾਲ ਸਿੰਘ ਸਕਰੌਦੀ ਵਲੋਂ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਜ਼ਿਲ੍ਹਾ ਰੋਲਰ ਸਕੇਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਓ.ਪੀ ਅਰੋੜਾ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸਨਮਾਨਿਤ ਕਰਨ ਦੀ ਰਸਮ ਨਾਮਵਰ ਸਾਹਿਤਕਾਰ ਲਖਵਿੰਦਰ ਜੌਹਲ ਨੇ ਅਦਾ ਕੀਤੀ | ਇਸ ਮੌਕੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਬਿਰਧ ਆਸ਼ਰਮ ਸੰਗਰੂਰ ਦੇ ਪ੍ਰਧਾਨ ਮੋਹਨ ਸ਼ਰਮਾ, ਪੰਜਾਬੀ ਸਾਹਿਤ ਸਭਾ ਧੂਰੀ ਦੇ ਪ੍ਰਧਾਨ ਮੂਲਚੰਦ ਸ਼ਰਮਾ, ਪੈਨਸ਼ਨਰਜ਼ ਐਸੋਸੀਏਸ਼ਨ ਸੂਬਾਈ ਆਗੂ ਰਾਜ ਕੁਮਾਰ ਅਰੋੜਾ, ਇੰਸਪੈਕਟਰ ਹਰਸ਼ਜੋਤ ਕੌਰ, ਸ਼ਸੀ ਬਾਲਾ ਅਤੇ ਬਲਜੀਤ ਸ਼ਰਮਾ ਵੀ ਮੌਜੂਦ ਸਨ |