30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪਿ੍ੰ: ਗੁਰਪ੍ਰੀਤ ਸਿੰਘ ਜਵੰਦਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 29-01-2026
ਮਲੇਰਕੋਟਲਾ, 28 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਹਥੋਆ ਦੇ ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਦਾ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਲਾਘਾਯੋਗ ਉਪਰਾਲੇ ਕਰਨ ਸਦਕਾ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ 77ਵੇਂ ਗਣਤੰਤਰਤਾ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਰੋਹ ਉਪਰੰਤ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਵਲੋਂ ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਦਾ ਨੂੰ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਨਾਲ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਦਾ ਨੂੰ ਇਸ ਤੋਂ ਪਹਿਲਾਂ 2 ਵਾਰ ਜ਼ਿਲ੍ਹਾ ਪੱਧਰੀ ਤੌਰ ਤੇ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਕਾਰਗੁਜ਼ਾਰੀ ਦੇਣ ਬਦਲੇ ਸਨਮਾਨਿਤ ਕੀਤਾ ਜਾ ਚੁੱਕਾ ਹੈ | ਇਸ ਮੌਕੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਮਰਗੜ੍ਹ, ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ, ਜ਼ਿਲ੍ਹਾ ਪੁਲਿਸ ਮੁਖੀ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਆਦਿ ਸ਼ਖ਼ਸੀਅਤਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ ਵਿਚ 77ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਪ੍ਰਾਈਵੇਟ ਸਕੂਲਾਂ ਦੀ ਫੈਡਰੇਸ਼ਨ ਵਲੋਂ ਸਰਕਾਰ ਨੂੰ ਛੁੱਟੀਆਂ ਨਾ ਕਰਨ ਦੀ ਅਪੀਲ <br/>
Ad Position 24