ਸੰਦੌੜ, 28 ਜਨਵਰੀ (ਜਸਵੀਰ ਸਿੰਘ ਜੱਸੀ) - ਵੱਡੇ ਘੱਲੂਘਾਰੇ 35000 ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਅਤੇ ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਦੇ ਜਨਮ ਦਿਹਾੜੇ ਮੌਕੇ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਧੰਨ ਧੰਨ ਬਾਬੇ ਸਿੰਘ ਸ਼ਹੀਦ ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਕਰਵਾਇਆ ਗਿਆ | ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਕੁਲਵਿੰਦਰ ਸਿੰਘ ਚੁਹਾਣੇ ਮੁੱਖ ਸੇਵਾਦਾਰ ਗੁਰਦੁਆਰਾ ਧੰਨ ਧੰਨ ਬਾਬੇ ਸਿੰਘ ਸ਼ਹੀਦ ਨੇ ਦੱਸਿਆ ਕਿ ਸੱਤ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਦੌਰਾਨ ਹਰ ਰੋਜ਼ ਵੱਖ-ਵੱਖ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜ ਰਹੇ ਹਨ ਉੱਥੇ ਹੀ ਹਰ ਸਾਲ ਦੀ ਤਰ੍ਹਾਂ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਧੰਨ ਧੰਨ ਬਾਬੇ ਸਿੰਘ ਸ਼ਹੀਦ ਸੇਵਾ ਐਂਡ ਵੈਲਫੇਅਰ ਸੁਸਾਇਟੀ ਅਤੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੰਮਿ੍ਤ ਸੰਚਾਰ ਕਰਵਾਇਆ ਗਿਆ ਜਿਸ ਦੌਰਾਨ 41 ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ | ਸਮਾਗਮ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵਲੋਂ ਅੰਮਿ੍ਤ ਅਭਿਲਾਖੀਆਂ ਨੂੰ ਅੰਮਿ੍ਤ ਛਕਾਉਣ ਦੀ ਸੇਵਾ ਨਿਭਾਈ ਨਾਲ ਹੀ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਸਹਿਯੋਗ ਨਾਲ ਬੱਚਿਆਂ ਨੂੰ ਬਾਣੀ ਨਾਲ ਜੋੜਨ ਲਈ ਪਿੰਡ ਪੱਧਰੀ ਲੰਮੇ ਕੇਸ ਤੇ ਦਸਤਾਰ ਮੁਕਾਬਲੇ ਕਰਵਾਏ | ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ, ਚੀਫ਼ ਸੈਕਟਰੀ ਭਾਈ ਗੁਰਵਿੰਦਰ ਸਿੰਘ ਲਵਲੀ, ਪ੍ਰਚਾਰਕ ਸੁਖਬੀਰ ਸਿੰਘ ਫਲੌਡ, ਚਰਨਪ੍ਰੀਤ ਸਿੰਘ, ਅਮਨਦੀਪ ਸਿੰਘ, ਹਰਵਿੰਦਰ ਸਿੰਘ ਅਮਰਗੜ੍ਹ, ਪ੍ਰਭਪਿੰਦਰ ਸਿੰਘ ਬਾਠਾਂ ਤੋਂ ਵਿਚ ਗੁਰਦੁਆਰਾ ਧੰਨ ਧੰਨ ਬਾਬੇ ਸਿੰਘ ਸ਼ਹੀਦ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |