ਸੰਗਰੂਰ, 28 ਜਨਵਰੀ (ਧੀਰਜ ਪਸੋਰੀਆ) - ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਮੀਟਿੰਗ ਬਾਅਦ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਤੇ ਮੀਤ ਪ੍ਰਧਾਨ ਧਰਮਵੀਰ ਹਰੀਗੜ੍ਹ ਨੇ ਦੱਸਿਆ ਕਿ 10 ਫਰਵਰੀ ਦੀ ਮੀਟਿੰਗ ਦੇ ਵਿਚ ਜੇਕਰ ਸਰਕਾਰ ਵਲੋਂ ਮਜ਼ਦੂਰਾਂ ਦੀਆ ਵਾਜਿਬ ਮੰਗਾ ਦਾ ਕੋਈ ਹੱਲ ਨਹੀਂ ਨਿਕਲਦਾ ਤੇ ਮੁਕੇਸ਼ ਮਲੌਦ ਦੀ ਰਿਹਾਈ ਨਹੀਂ ਹੁੰਦੀ ਤਾ ਜਨਤਕ ਜਥੇਬੰਦੀਆਂ ਤੇ ਜਮਹੂਰੀ ਲੋਕਾਂ ਦੇ ਸਹਿਯੋਗ ਨਾਲ ਸੰਗਰੂਰ ਵਿਖੇ ਇਤਿਹਾਸਿਕ ਰੈਲੀ ਕੀਤੀ ਜਾਵੇਗੀ ਇਸ ਮੌਕੇ ਆਗੂਆਂ ਵਲੋਂ ਦੱਸਿਆ ਗਿਆ ਇਸ ਰੈਲ਼ੀ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਲਗਾਤਾਰ ਸਹਿਯੋਗ ਦਾ ਸੱਦਾ ਆ ਰਿਹਾ ਹੈ | ਇਸ ਤੋਂ ਬਿਨ੍ਹਾਂ ਉਨ੍ਹਾਂ ਨੇ ਪਿੰਡ ਪੱਧਰ ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ 18 ਫਰਵਰੀ ਦੀ ਤਿਆਰੀ ਲਈ ਇਲਾਕਾ ਵਾਰ ਕਮੇਟੀਆਂ ਦੀਆ ਡਿਊਟੀਆਂ ਲਾਈਆਂ ਗਈਆਂ ਅਤੇ ਪਿੰਡਾਂ ਵਿਚ ਮੈਂਬਰਸ਼ਿਪ ਮੁਹਿੰਮ ਚਲਾਉਣ ਅਤੇ ਚੋਣ ਦਾ ਟੀਚਾ ਵੀ ਮਿਥਿਆ ਗਿਆ ਆਗੂਆਂ ਵੱਲੋਂ ਦੱਸਿਆ ਗਿਆ ਕਿ ਜ਼ਮੀਨ ਦੀਆਂ ਮੁੱਖ ਮੰਗਾਂ ਪੰਚਾਇਤੀ ਜ਼ਮੀਨ 'ਚੋਂ ਤੀਸਰਾ ਹਿੱਸਾ ਪੱਕੇ ਤੌਰ ਤੇ ਦੇਣ, ਨਜੂਲ ਜ਼ਮੀਨਾਂ ਦੇ ਮਾਲਕੀ ਹੱਕ ਦੇਣ, ਪੰਜ ਪੰਜ ਮਰਲੇ ਦੇ ਪਲਾਟ, ਲਾਲ ਲਕੀਰ ਅੰਦਰ ਆਉਂਦੇ ਘਰਾਂ ਦੇ ਮਾਲਕੀ ਹੱਕ ਅਤੇ ਹੋਰ ਮੰਗਾਂ ਦੇ ਸਥਾਈ ਹੱਲ ਜਿਵੇਂ ਲੈਂਡ ਸੀਲਿੰਗ ਐਕਟ ਲਾਗੂ ਕਰਨ, ਮਨਰੇਗਾ ਸਕੀਮ ਨੂੰ ਬਹਾਲ ਕਰਨ ਬਿਜਲੀ ਬਿੱਲ 2020 ਰੱਦ ਕਰਨ ਨੂੰ ਲੈ ਕੇ ਮਜ਼ਦੂਰਾਂ ਅੰਦਰ ਇਸ ਦੇ ਪੱਕੇ ਹੱਲ ਲਈ ਆਪਣੀ ਮਜ਼ਦੂਰ ਸਿਆਸੀ ਲਹਿਰ ਉਸਾਰਨ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ਗੁਰਵਿੰਦਰ ਬੌੜਾ, ਸ਼ਿੰਗਾਰਾ ਸਿੰਘ, ਜਸਵੀਰ ਕੌਰ ਹੈਡੀਕੇ, ਗੁਰਚਰਨ ਸਿੰਘ ਘਰਾਚੋ, ਮੱਖਣ ਸਿੰਘ ਝਲੂਰ, ਰਣਜੀਤ ਸਿੰਘ ਤੋਲੇਵਾਲ, ਪਰਮਜੀਤ ਸਿੰਘ ਮੰਡੋਰ, ਮਨੀ ਮੱਲੇਵਾਲ ਮੌਜੂਦ ਸਨ |