ਛਾਜਲੀ, 28 ਜਨਵਰੀ (ਨੀਲੋਵਾਲ) - ਗਣਤੰਤਰ ਦਿਵਸ ਦੇ ਮੌਕੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਹੋਈ ਇਤਿਹਾਸਕ ਟਰੈਕਟਰ ਪਰੇਡ ਦੀ ਵਰ੍ਹੇਗੰਢ ਮਨਾਉਂਦੇ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਛਾਜਲੀ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਸਾਂਝੇ ਤੌਰ 'ਤੇ ਟਰੈਕਟਰ ਪਰੇਡ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਬਲਾਕ ਪ੍ਰਧਾਨ ਬਿੰਦਰਪਾਲ ਛਾਜਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦਾ ਜਾ ਰਿਹਾ ਬਿਜਲੀ ਸੋਧ ਬਿੱਲ 2025, ਬੀਜ ਸੋਧ ਬਿੱਲ ਅਤੇ ਹੋਰ ਕਿਸਾਨ ਵਿਰੋਧੀ ਕਾਨੂੰਨ ਕਿਸਾਨਾਂ ਨੂੰ ਨਿੱਜੀ ਕੰਪਨੀਆਂ ਦੇ ਰਹਿਮੋ-ਕਰਮ 'ਤੇ ਛੱਡਣ ਦੀ ਸਾਜ਼ਿਸ਼ ਹਨ | ਇਸ ਮੌਕੇ ਤੇ ਹਰਬੰਸ ਸਿੰਘ, ਪ੍ਰਗਟ ਸਿੰਘ, ਮਿਸਰੀ ਸਿੰਘ, ਜਰਨੈਲ ਸਿੰਘ, ਸੁਖਵਿੰਦਰ ਸਿੰਘ, ਪਾਲ ਸਿੰਘ ਅਤੇ ਦਰਸ਼ਨ ਸਿੰਘ ਤੋਂ ਇਲਾਵਾ ਹੋਰ ਕਿਸਾਨ ਵੀ ਵੱਡੀ ਗਿਣਤੀ 'ਚ ਹਾਜ਼ਰ ਸਨ |