ਮਲੇਰਕੋਟਲਾ, 28 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਪਦਉਨਤੀਆਂ ਦੌਰਾਨ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਹੋਏ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦਾ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਮਲੇਰਕੋਟਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਖਵਿੰਦਰ ਸਿੰਘ, ਸਿਹਤ ਬਲਾਕ ਫ਼ਤਿਹਗੜ੍ਹ ਪੰਜਗਰਾਈਆਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ.ਐਸ ਭਿੰਡਰ ਵਲੋਂ ਸਵਾਗਤ ਕੀਤਾ ਗਿਆ ਹੈ | ਇਸ ਮੌਕੇ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਕਿਹਾ ਕਿ ਸਿਹਤ ਵਿਭਾਗ ਪੰਜਾਬ ਅਤੇ ਸਰਕਾਰ ਦੀਆਂ ਸਿਹਤ ਨਾਲ ਸੰਬੰਧਿਤ ਸਕੀਮਾਂ ਨੂੰ ਲਾਗੂ ਕਰਨ ਅਤੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਲਈ ਆਪਣੀ ਟੀਮ ਨਾਲ ਮਿਲ ਕਿ ਕੰਮ ਕੀਤਾ ਜਾਵੇਗਾ ਤਾਂ ਜੋ ਸਰਕਾਰ ਦੀਆਂ ਸਿਹਤ ਸਕੀਮਾਂ ਨੂੰ ਪੂਰਨ ਰੂਪ ਵਿਚ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾ ਸਕੇ | ਇਸ ਮੌਕੇ ਗੱਲਬਾਤ ਕਰਦੇ ਹੋਏ ਐਸ.ਐਮ.ਓ. ਡਾ. ਸੁਖਵਿੰਦਰ ਸਿੰਘ ਅਤੇ ਡਾ. ਜੀ.ਐੱਸ. ਭਿੰਡਰ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਹਸਪਤਾਲ ਅਤੇ ਸਿਹਤ ਬਲਾਕ ਪੰਜਗਰਾਈਆਂ ਵਲੋਂ ਆਪਣੀਆਂ ਜ਼ਿੰਮੇਵਾਰੀਆਂ ਬਾਖ਼ੂਬੀ ਨਿਭਾਈਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਨੈਸ਼ਨਲ ਪ੍ਰੋਗਰਾਮਾਂ ਸਮੇਤ ਸਾਰੀਆਂ ਸਕੀਮਾਂ ਨੂੰ ਸਰਗਰਮੀ ਨਾਲ ਲਾਗੂ ਕੀਤਾ ਜਾਵੇਗਾ | ਇਸ ਮੌਕੇ ਬਲਾਕ ਬੀ.ਈ.ਈ. ਹਰਪ੍ਰੀਤ ਕੌਰ, ਰਾਜੇਸ਼ ਰਿਖੀ, ਯਾਸੀਨ ਮੁਹੰਮਦ, ਇੰਦਰਜੀਤ ਸਿੰਘ, ਨਵਜੋਤ ਕੌਰ ਆਦਿ ਵੀ ਹਾਜ਼ਰ ਸਨ |