31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਅਮਰਗੜ੍ਹ ਦਾ ਅਚਨਚੇਤ ਦੌਰਾ

Ad Position 21
No active advertisement
ਅਜੀਤ ਡੈਸਕ 31-01-2026
ਕਿਹਾ, ਸ਼ਾਂਤਮਈ ਮਾਹੌਲ ਬਣਾ ਕੇ ਰੱਖਣ ਲਈ ਲੋਕ ਪੁਲਿਸ ਦਾ ਸਹਿਯੋਗ ਕਰਨ


ਅਮਰਗੜ੍ਹ, 30 ਜਨਵਰੀ (ਪਵਿੱਤਰ ਸਿੰਘ) - ਪੰਜਾਬ ਪੁਲਿਸ ਵਲੋਂ ਵੱਖ-ਵੱਖ ਖੇਤਰਾਂ ਵਿਚ ਨਾਕੇਬੰਦੀ ਕਰਕੇ ਸ਼ੱਕੀ ਪੁਰਸ਼ਾਂ ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਬੀਤੀ ਰਾਤ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਵਲੋਂ ਅਮਰਗੜ੍ਹ ਵਿਖੇ ਅਚਨਚੇਤ ਦੌਰਾ ਕਰਦਿਆਂ ਨਾਕਾਬੰਦੀ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਵਿਸ਼ੇਸ਼ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਾਡੀ ਰੁਟੀਨ ਦੀ ਚੈਕਿੰਗ ਹੈ, ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਿਵੀਜ਼ਨਾਂ ਅੰਦਰ ਐੱਸ.ਪੀ. ਸਾਹਿਬਾਨ ਦੀ ਨਿਗਰਾਨੀ ਹੇਠ ਇਹ ਨਾਕੇਬੰਦੀ ਕੀਤੀ ਗਈ ਹੈ | ਇੱਥੇ ਅਮਰਗੜ੍ਹ ਅੰਦਰ ਸਾਡੇ ਐੱਸ.ਪੀ. ਰਾਜਵਿੰਦਰ ਸਿੰਘ ਅਤੇ ਡੀ.ਐੱਸ.ਪੀ. ਸੰਜੀਵ ਕਪੂਰ ਦੀ ਦੇਖ ਰੇਖ ਹੇਠ ਇੱਕ ਸਪੈਸ਼ਲ ਨਾਕੇਬੰਦੀ ਕਰਵਾਈ ਗਈ ਹੈ ਤਾਂ ਜੋ ਸ਼ਾਮ ਦੇ ਟਾਈਮ ਆਪਣੇ ਘਰਾਂ ਨੂੰ ਜਾ ਰਹੇ ਲੋਕਾਂ ਨੂੰ ਇਲਾਕੇ ਵਿਚ ਸ਼ਾਂਤਮਈ ਮਾਹੌਲ ਮਹਿਸੂਸ ਹੋਵੇ | ਚੰਡੀਗੜ੍ਹ 'ਚ ਸਕੂਲਾਂ, ਅੰਮਿ੍ਤਸਰ ਸਾਹਿਬ ਅਤੇ ਸੈਕਟਰੀਏਟ ਨੂੰ ਬੰਬ ਨਾਲ ਉਡਾਉਣ ਦੀਆਂ ਮਿਲ ਰਹੀਆਂ ਧਮਕੀਆਂ ਸਬੰਧੀ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਸਾਡਾ ਜ਼ਿਲ੍ਹਾ ਮਲੇਰਕੋਟਲਾ ਅਤੇ ਅਮਰਗੜ੍ਹ ਅੰਦਰ ਬਹੁਤ ਹੀ ਸ਼ਾਂਤਮਈ ਮਾਹੌਲ ਹੈ ਇੱਥੇ ਇਹੋ ਜਿਹੀ ਕੋਈ ਗੱਲ ਨਹੀਂ ਹੈ ਪ੍ਰੰਤੂ ਫਿਰ ਵੀ ਸਾਡੇ ਵਲੋਂ ਸ਼ਰਾਰਤੀ ਅਨਸਰਾਂ 'ਤੇ ਪੂਰੀ ਨਜ਼ਰ ਰੱਖੀ ਹੋਈ ਹੈ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾਹੌਲ ਖ਼ਰਾਬ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਅੰਦਰ ਸ਼ਾਂਤਮਈ ਮਾਹੌਲ ਬਣਾ ਕੇ ਰੱਖਣ ਲਈ ਪੁਲਿਸ ਦਾ ਸਹਿਯੋਗ ਕਰਨ ਅਤੇ ਮਾੜੇ ਅਨਸਰਾਂ ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ 112 ਨੰਬਰ 'ਤੇ ਜ਼ਰੂਰ ਦੇਣ | ਇਸ ਮੌਕੇ ਐੱਸ.ਪੀ. ਰਾਜਵਿੰਦਰ ਸਿੰਘ, ਡੀ.ਐੱਸ.ਪੀ. ਸੰਜੀਵ ਕਪੂਰ, ਥਾਣਾ ਮੁਖੀ ਬਲਜੀਤ ਸਿੰਘ, ਏ.ਐੱਸ.ਆਈ. ਮਾਲਵਿੰਦਰ ਸਿੰਘ,ਏ. ਐੱਸ. ਆਈ. ਸੁਖਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਮੌਜੂਦ ਸਨ |


Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ਵਿਖੇ ਵੱਖ-ਵੱਖ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ-ਵਿਧਾਇਕ ਡਾ. ਰਹਿਮਾਨ ਨੇ ਕੀਤਾ ਉਦਘਾਟਨ <br/> ਅਗਲੀ ਖ਼ਬਰ ਕਿਸਾਨੀ ਨੂੰ ਬਚਾਉਣ ਲਈ ਐਮ.ਐਸ.ਪੀ. ਗਾਰੰਟੀ ਕਾਨੂੰਨ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਤੇ ਸਮੁੱਚੀ ਕਰਜ਼ਾ ਮੁਕਤੀ ਅਤੀ ਜ...
Ad Position 24