31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਗੈਂਗਸਟਰਵਾਦ ਨੂੰ ਸਿਰ ਨਹੀਂ ਚੁੱਕਣ ਦਿਆਂਗੇ - ਗਗਨ ਅਜੀਤ ਸਿੰਘ

Ad Position 21
No active advertisement
ਅਜੀਤ ਡੈਸਕ 31-01-2026
ਮਲੇਰਕੋਟਲਾ, 30 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੇ ਲੰਘੀ ਦੇਰ ਰਾਤ ਦਿੱਲੀ ਗੇਟ ਮਲੇਰਕੋਟਲਾ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰਕੋਟਲਾ ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਮਲੇਰਕੋਟਲਾ ਨੂੰ ਅਲਰਟ 'ਤੇ ਰੱਖਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮਲੇਰਕੋਟਲਾ ਵਲੋਂ ਵੱਖ-ਵੱਖ ਥਾਵਾਂ ਜਿਵੇਂ ਸਬ-ਡਵੀਜ਼ਨ ਅਮਰਗੜ੍ਹ, ਅਹਿਮਦਗੜ੍ਹ ਤੋਂ ਇਲਾਵਾ ਮਲੇਰਕੋਟਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਾਕਾਬੰਦੀ ਅਤੇ ਰਾਤ ਦੀਆਂ ਗਸ਼ਤਾਂ ਨੂੰ ਵਧਾਇਆ ਗਿਆ ਹੈ ਤਾਂ ਜੋ ਕੋਈ ਵੀ ਗਲਤ ਅਨਸਰ ਜਾਂ ਸ਼ੱਕੀ ਵਿਅਕਤੀਆਂ 'ਤੇ ਪੈਨੀ ਨਜ਼ਰ ਰੱਖੀ ਜਾ ਸਕੇ ਅਤੇ ਜ਼ਿਲ੍ਹੇ ਦੀ ਅਵਾਮ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਰੱਖ ਸਕੇ | ਉਨ੍ਹਾਂ ਗੈਂਗਸਟਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਇਹ ਗੈਂਗਸਟਰ ਨਹੀਂ ਹੁੰਦੇ ਬਲਕਿ ਇਹ ਇਕ ਬਦਮਾਸ਼ ਕਿਸਮ ਦੇ ਲੰਡੂ ਜਿਹੇ ਬੰਦੇ ਹੁੰਦੇ ਹਨ, ਅਗਰ ਇਹ ਅਸਲ ਵਿਚ ਗੈਂਗਸਟਰ ਹਨ ਤਾਂ ਸਾਹਮਣੇ ਆ ਕੇ ਦਿਖਾਉਣ | ਅਜਿਹੇ ਗਲਤ ਅਨਸਰ ਛੋਟੇ-ਛੋਟੇ ਬੱਚਿਆਂ ਨੂੰ ਥੋੜਾ ਬਹੁਤ ਲਾਲਚ ਦੇ ਕੇ ਇਹਨਾਂ ਤੋਂ ਪਿੱਛੇ ਰਹਿ ਕੇ ਗਲਤ ਕੰਮ ਕਰਵਾਉਂਦੇ ਹਨ | ਉਨ੍ਹਾਂ ਕਿਹਾ ਕਿ ਕਿਸੇ ਵੀ ਗੈਂਗਸਟਰ, ਬਦਮਾਸ਼ ਜਾਂ ਸ਼ਰਾਰਤੀ ਅਨਸਰ ਨੂੰ ਮਲੇਰਕੋਟਲਾ ਪੁਲਿਸ ਸਿਰ ਨਹੀਂ ਚੁੱਕਣ ਦੇਵੇਗੀ ਅਤੇ ਜ਼ਿਲ੍ਹੇ ਭਰ ਵਿਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰੇ ਵਾਲੇ ਮਾਹੌਲ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਗੁਰਸ਼ਰਨਜੀਤ ਸਿੰਘ ਸੰਧੂ ਐੱਸ.ਪੀ.ਐੱਚ, ਡਾਕਟਰ ਮਾਨਵਜੀਤ ਸਿੰਘ ਸਿੱਧੂ ਡੀਐੱਸਪੀ, ਸਿਟੀ ਟਰੈਫ਼ਿਕ ਇੰਚਾਰਜ ਗੁਰਮੁੱਖ ਸਿੰਘ ਲੱਡੀ ਮਲੇਰਕੋਟਲਾ, ਪ੍ਰਭਜੋਤ ਸਿੰਘ ਵੜਿੰਗ ਨਾਰੀਕੇ ਤੋਂ ਇਲਾਵਾ ਹੋਰ ਵੀ ਪੁਲਿਸ ਅਧਿਕਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਗਲਵਾੜਾ ਸ਼ਾਖਾ ਵਿਖੇ ਬਣ ਰਹੀ ਬਿਲਡਿੰਗ ਦਾ ਬੀਬੀ ਇੰਦਰਜੀਤ ਕੌਰ ਵਲੋਂ ਨਿਰੀਖਣ ਅਗਲੀ ਖ਼ਬਰ ਮਲੇਰਕੋਟਲਾ ਵਿਖੇ ਵੱਖ-ਵੱਖ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ-ਵਿਧਾਇਕ ਡਾ. ਰਹਿਮਾਨ ਨੇ ਕੀਤਾ ਉਦਘਾਟਨ <br/>
Ad Position 24