30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸਰਕਾਰੀ ਹਾਈ ਸਕੂਲ ਹਮੀਰਗੜ੍ਹ ਦਾ ਨਾਂਅ ਸੁਤੰਤਰਤਾ ਸੰਗਰਾਮੀ ਗਿਆਨੀ ਮਕੰਦ ਸਿੰਘ ਦੇ ਨਾਂਅ 'ਤੇ ਰੱਖਿਆ <br/>

Ad Position 21
No active advertisement
ਅਜੀਤ ਡੈਸਕ 31-01-2026
ਮੂਣਕ, 30 ਜਨਵਰੀ (ਕੇਵਲ ਸਿੰਗਲਾ, ਪ੍ਰਵੀਨ ਮਦਾਨ) - ਪੰਜਾਬ ਸਰਕਾਰ ਵਲੋਂ ਸਰਕਾਰੀ ਹਾਈ ਸਕੂਲ ਹਮੀਰਗੜ੍ਹ ਦਾ ਨਾਂ ਬਦਲ ਕੇ ਸੁਤੰਤਰਤਾ ਸੰਗਰਾਮੀ ਗਿਆਨੀ ਮਕੰਦ ਸਿੰਘ ਸਰਕਾਰੀ ਹਾਈ ਸਕੂਲ ਹਮੀਰਗੜ੍ਹ ਰੱਖ ਦਿੱਤਾ ਹੈ | ਸੁਤੰਤਰਤਾ ਸੰਗਰਾਮੀ ਮਕੰਦ ਸਿੰਘ ਦੇ ਭਤੀਜੇ ਅਮਰਜੀਤ ਸਿੰਘ ਨੇ ਪਿਛਲੇ ਸਮੇਂ ਤੋਂ ਸੁਤੰਤਰਤਾ ਸੰਗਰਾਮੀ ਜਿਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਲੰਮਾ ਸਮਾਂ ਜੇਲ੍ਹਾਂ ਕੱਟੀਆਂ, ਨੂੰ ਬਣਦਾ ਮਾਣ ਸਨਮਾਨ ਦੇਣ ਤੇ ਹਲਕਾ ਵਿਧਾਇਕ ਮੌਜੂਦਾ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ | ਡਾਇਰੈਕਟੋਰੇਟ ਸਕੂਲ ਆਫ਼ ਐਜੂਕੇਸ਼ਨ ਪੰਜਾਬ ਵਲੋਂ ਜਾਰੀ ਚਿੱਠੀ ਅਨੁਸਾਰ ਪੰਜਾਬ ਦੇ 9 ਸਕੂਲਾਂ ਦੇ ਨਾਂ ਮਹੱਤਵਪੂਰਨ ਸ਼ਖ਼ਸੀਅਤਾਂ ਦੇ ਨਾਂਅ 'ਤੇ ਰੱਖੇ ਗਏ ਹਨ | ਪਿੰਡ ਦੇ ਸਰਪੰਚ ਹਰਬੰਸ ਸਿੰਘ, ਪਿੰਡ ਬਲਰਾ ਦੇ ਸਰਪੰਚ ਮਲਕੀਤ ਸਿੰਘ ਅਤੇ ਪਿੰਡ ਦੇ ਸਮੂਹ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਫ਼ੈਸਲੇ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਕਾਨੂੰਗੋ ਤੇ ਪਟਵਾਰੀ ਐਸੋਸੀਏਸ਼ਨ ਨੇ ਮੰਗਾਂ ਨੂੰ ਲੈ ਕੇ ਕੀਤਾ ਵਿਚਾਰ-ਵਟਾਂਦਰਾ ਅਗਲੀ ਖ਼ਬਰ ਵਿਧਾਇਕ ਗੱਜਣ ਮਾਜਰਾ ਨੇ 7 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
Ad Position 24