05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

'ਆਪ' ਸਰਕਾਰ ਵਲੋਂ ਸੰਗਰੂਰ ਦੀਆਂ ਬੁਨਿਆਦੀ ਸਮੱਸਿਆਵਾਂ ਵੱਲ ਧਿਆਨ ਨਾ ਦੇਣ ਦੇ ਮੱਦੇਨਜ਼ਰ ਕਾਂਗਰਸ ਦੇਵੇਗੀ ਧਰਨਾ- ਢੀਂਗਰਾ <br/>

Ad Position 21
No active advertisement
ਅਜੀਤ ਡੈਸਕ 01-02-2026
ਸੰਗਰੂਰ, 31 ਜਨਵਰੀ (ਅਮਨਦੀਪ ਸਿੰਘ ਬਿੱਟਾ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ, ਨਗਰ ਕੌਂਸਲ ਵਿਚ ਵਿਰੋਧੀ ਧਿਰ ਦੇ ਆਗੂ ਸ੍ਰੀ ਨੱਥੂ ਲਾਲ ਢੀਂਗਰਾ ਅਤੇ ਨਗਰ ਕੌਂਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਵਿਨੋਦ ਕੁਮਾਰ ਬੋਦੀ ਨੇ ਕਿਹਾ ਕਿ ਆਪ ਸਰਕਾਰ ਨੇ ਰਿਆਸਤੀ ਸ਼ਹਿਰ ਸੰਗਰੂਰ ਦਾ ਪੂਰੀ ਤਰ੍ਹਾਂ ਬੇੜਾ ਗ਼ਰਕ ਕਰਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਹਿਣ ਨੰੂ ਭਾਵੇਂ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਜ਼ਿਲ੍ਹਾ ਮੰਨਿਆ ਜਾਂਦਾ ਹੈ ਪਰ ਸੰਗਰੂਰ ਦੇ ਲੋਕ ਮੁੱਢਲੀਆਂ ਜਨਤਕ ਸਹੂਲਤਾਂ ਪੀਣ ਵਾਲੇ ਸਾਫ਼ ਪਾਣੀ, ਸੀਵਰੇਜ ਅਤੇ ਸਟਰੀਟ ਲਾਈਟਾਂ ਦੀ ਘਾਟ ਕਾਰਨ ਬੇਹੱਦ ਪ੍ਰੇਸ਼ਾਨ ਹਨ | ਹਾਲਾਤ ਇਹ ਹਨ ਕਿ ਸੰਗਰੂਰ ਸ਼ਹਿਰ ਦਾ ਕੋਈ ਹੀ ਘਰ ਅਜਿਹਾ ਹੋਵੇਗਾ ਜੋ ਚਿਕਨਗੁਨੀਆ ਜਾਂ ਡੇਂਗੂ ਦੇ ਪ੍ਰਕੋਪ ਤੋਂ ਬਚਿਆ ਰਹਿ ਸਕੇ | ਢੀਂਗਰਾ ਨੇ ਕਿਹਾ ਕਿ ਨਗਰ ਕੌਂਸਲ ਵਿਚ ਵਿਰੋਧੀ ਧਿਰ ਦੀ ਭੂਮਿਕਾ ਨਿਭਾਅ ਰਹੀ ਕਾਂਗਰਸ ਪਾਰਟੀ ਆਪਣੀ ਜ਼ਿੰਮੇਵਾਰੀ ਭਲੀ ਭਾਂਤ ਸਮਝਦੀ ਹੈ ਅਤੇ ਜਲਦ ਇੱਕ ਵੱਡਾ ਧਰਨਾ ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਲਗਾਉਣ ਦੀ ਵਿਉਂਤਬੰਦੀ ਉਲੀਕੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਵੀਜ਼ੇ ਦੀ ਵਾਰ ਵਾਰ ਰਿਫਊਜ਼ਲ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ <br/> ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਵਿਸ਼ਾਲ ਪੈਦਲ ਯਾਤਰਾ ਕੱਢੀ <br/>
Ad Position 24
No active advertisement