05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਵੀਜ਼ੇ ਦੀ ਵਾਰ ਵਾਰ ਰਿਫਊਜ਼ਲ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ <br/>

Ad Position 21
No active advertisement
ਅਜੀਤ ਡੈਸਕ 01-02-2026
ਸੁਨਾਮ ਊਧਮ ਸਿੰਘ ਵਾਲਾ, 31 ਜਨਵਰੀ (ਧਾਲੀਵਾਲ, ਭੁੱਲਰ) - ਅੱਜ ਸਵੇਰੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਪਿੰਡ ਲਖਮੀਰਵਾਲਾ ਨੇੜੇ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਰੇਲਵੇ ਸਟੇਸ਼ਨ ਸੁਨਾਮ ਊਧਮ ਸਿੰਘ ਵਾਲਾ ਜੀ ਆਰ ਪੀ ਚੌਂਕੀ ਇੰਚਾਰਜ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਥਾਣਾ ਦਿੜ੍ਹਬਾ ਅਧੀਨ ਆਉਂਦੇ ਪਿੰਡ ਸੋਲਰ ਦਾ ਨੌਜਵਾਨ ਹਰਵਿੰਦਰ ਸਿੰਘ ਉਰਫ਼ ਹੈਪੀ (22) ਪੁੱਤਰ ਗੁਰਤੇਜ ਸਿੰਘ ਆਈਲੈਟਸ ਕਰਨ ਉਪਰੰਤ ਪੜ੍ਹਾਈ ਲਈ ਵਿਦੇਸ਼ ਜਾਣਾ ਚਾਹੁੰਦਾ ਸੀ | ਜਿਸ ਲਈ ਉਸ ਵਲੋਂ ਤਿੰਨ ਵਾਰ ਵੀਜ਼ੇ ਲਈ ਫਾਈਲ ਲਗਾਈ ਗਈ ਪਰ ਤਿੰਨੋਂ ਵਾਰ ਉਸ ਦੀ ਰਿਫਿਉਜਿਲ ਆ ਗਈ | ਜਿਸ ਨੂੰ ਲੈ ਕੇ ਉਹ ਪ੍ਰੇਸ਼ਾਨ ਰਹਿੰਦਾ ਸੀ | ਜਿਸ ਕਾਰਨ ਅੱਜ ਸਵੇਰੇ ਕਰੀਬ 3 ਕੁ ਵਜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਪਿੰਡ ਲਖਮੀਰਵਾਲਾ ਨੇੜੇ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ | ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮਿ੍ਤਕ ਨੌਜਵਾਨ ਦੇ ਪਿਤਾ ਗੁਰਤੇਜ ਸਿੰਘ ਦੇ ਬਿਆਨਾਂ 'ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਐਸ.ਪੀ. ਛਿੱਬਰ ਦੀ ਅਗਵਾਈ ਹੇਠ ਪੁਲਿਸ ਨੇ ਬੱਸ ਸਟੈਂਡਾਂ ਦੀ ਬਰੀਕੀ ਨਾਲ ਲਈ ਤਲਾਸ਼ੀ <br/> ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਸੰਗਰੂਰ ਦੀਆਂ ਬੁਨਿਆਦੀ ਸਮੱਸਿਆਵਾਂ ਵੱਲ ਧਿਆਨ ਨਾ ਦੇਣ ਦੇ ਮੱਦੇਨਜ਼ਰ ਕਾਂਗਰਸ ਦੇਵੇਗੀ ਧਰਨਾ- ਢੀਂਗਰ...
Ad Position 24
No active advertisement