05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਨਗਰ ਕੀਰਤਨ ਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਭਰਵਾਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 01-02-2026
ਦਿੜ੍ਹਬਾ ਮੰਡੀ, 31 ਜਨਵਰੀ (ਹਰਬੰਸ ਸਿੰਘ ਛਾਜਲੀ) - ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਦਿੜ੍ਹਬਾ ਸ਼ਹਿਰ ਵਿਚ ਸਜਾਏ ਨਗਰ ਕੀਰਤਨ ਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਰਵਾਂ ਸਵਾਗਤ ਕੀਤਾ | ਵਿੱਤ ਮੰਤਰੀ ਨੇ ਪੰਜ ਪਿਆਰੇ ਅਤੇ ਗ੍ਰੰਥੀ ਸਿੰਘ ਨੂੰ ਸਿਰੋਪੇ ਪਾ ਕੇ ਸਨਮਾਨਿਤ ਕੀਤਾ | ਸ ਚੀਮਾ ਨੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ 650ਵਾਂ ਜਨਮ ਦਿਹਾੜਾ ਸ਼ਰਧਾ ਤੇ ਧੂਮਧਾਮ ਨਾਲ ਮਨਾ ਰਹੀ ਹੈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਗ਼ਰੀਬ ਅਤੇ ਦਲਿਤ ਪਰਿਵਾਰਾਂ ਲਈ ਖ਼ਜ਼ਾਨੇ ਦਾ ਮੂੰਹ ਖੋਲ੍ਹ ਦਿੱਤਾ ਹੈ | ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਪੰਜਾਬ ਦੇ ਹਰ ਸ਼ਹਿਰ ਅਤੇ ਪਿੰਡ ਅੰਦਰ ਸਮਾਗਮ ਕਰਵਾਏ ਜਾਣਗੇ, ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ | ਗੁਰੂ ਸਾਹਿਬ ਦੀ ਬਾਣੀ ਦਾ ਅਧਿਐਨ ਕਰਨ ਲਈ ਪੰਜਾਬ ਸਰਕਾਰ ਵਲੋਂ ਡੇਰਾ ਬੱਲਾਂ ਦੇ ਨੇੜੇ 11 ਏਕੜ ਜ਼ਮੀਨ ਖ਼ਰੀਦ ਕੇ ਇੱਕ ਅਕੈਡਮੀ ਸਥਾਪਿਤ ਕਰਨ ਦਾ ਫੈਸਲਾ ਲਿਆ ਹੈ | ਗੁਰੂ ਰਵਿਦਾਸ ਜੀ ਨੇ ਆਪਣੀ ਜ਼ਿੰਦਗੀ ਦੇ ਵਿਚ ਗ਼ਰੀਬ ਅਤੇ ਦੱਬੇ ਕੁਚਲੇ ਲੋਕਾਂ ਲਈ ਸੰਘਰਸ਼ ਕੀਤਾ ਤੇ ਸੰਘਰਸ਼ ਨੂੰ ਯਾਦ ਕਰਨ ਦੇ ਲਈ ਪੰਜਾਬ ਸਰਕਾਰ ਉਨ੍ਹਾਂ ਦੇ ਦਰਸਾਏ ਮਾਰਗ ਉੱਤੇ ਚੱਲਦੇ ਹੋਏ ਲੋਕਾਂ ਤੱਕ ਹਰ ਸਹੂਲਤ ਪਹੁੰਚਾਉਣ ਲਈ ਬਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿਚ ਪੀ.ਟੀ.ਐਮ., ਯੂਨਿਟ-3 ਦੇ ਨਤੀਜੇ ਰਹੇ ਸ਼ਾਨਦਾਰ ਅਗਲੀ ਖ਼ਬਰ ਗੁਰਦੁਆਰਾ ਬੜੂ ਸਾਹਿਬ ਵਿਖੇ ਬਾਬਾ ਇਕਬਾਲ ਸਿੰਘ ਦੀ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ <br/>
Ad Position 24
No active advertisement