ਸੰਗਰੂਰ, 31 ਜਨਵਰੀ (ਧੀਰਜ ਪਸੌਰੀਆ) - ਸੂਬੇ ਵਿਚ ਆਮ ਆਰਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਪੰਜਾਬ ਵਾਸੀਆਂ ਵਲੋਂ ਰੰਗਲਾ ਪੰਜਾਬ ਦਾ ਲਿਆ ਗਿਆ ਸੁਪਨਾ ਹੁਣ ਸਾਕਾਰ ਹੋਣ ਜਾ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਆ ਰਹੇ ਹਨ ਜਿਸ ਨਾਲ ਰੰਗਲਾ ਪੰਜਾਬ ਦਾ ਸੁਪਨਾ ਸਾਕਾਰ ਹੋਣ ਜਾ ਰਿਹਾ ਹੈ | ਆਪ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਈ ਰੁਜ਼ਗਾਰ ਕ੍ਰਾਂਤੀ ਦੌਰਾਨ 63 ਹਜਾਰ ਤੋਂ ਵੱਧ ਨੌਕਰੀਆਂ ਦੇਣ ਦੇ ਨਾਲ-ਨਾਲ ਸੂਬੇ ਵਿਚ 1.49 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਏ ਹਨ | ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਨਸ਼ਿਆਂ ਦੀ ਗੱਲ ਕਰੀਏ ਤਾਂ ਯੁੱਧ ਨਸ਼ਿਆਂ ਵਿਰੁੱਧ ਦਾ ਦੂਜਾ ਪੜਾਅ ਸ਼ੁਰੂ ਹੋ ਚੁੱਕਾ ਹੈ ਜਿਸ ਦੇ ਸਾਰਥਿਕ ਨਤੀਜੇ ਮਿਲ ਰਹੇ ਹਨ | ਮੁੱਕਦੀ ਗੱਲ ਚਾਰ ਸਾਲਾਂ ਵਿਚ ਪੰਜਾਬ ਵਾਸੀਆਂ ਦੀ ਜ਼ਿੰਦਗੀ ਹੀ ਬਦਲ ਗਈ ਹੈ ਜਿਸ ਦੇ ਚੱਲਦਿਆਂ ਪੰਜਾਬ ਵਾਸੀ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਖੜੇ ਹਨ ਅਤੇ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਲਈ ਤਿਆਰ ਹਨ |