06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਬਜ਼ੁਰਗਾਂ ਲਈ ਵਿਸ਼ੇਸ਼ ਮੈਗਾ ਸਿਹਤ ਜਾਂਚ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ - ਡਿਪਟੀ ਕਮਿਸ਼ਨਰ <br/>

Ad Position 21
No active advertisement
ਅਜੀਤ ਡੈਸਕ 01-02-2026
ਮਲੇਰਕੋਟਲਾ, 31 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਆਰੰਭੀ ਗਈ 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਮਲੇਰਕੋਟਲਾ ਵਿਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਪ੍ਰਭਾਵਸ਼ਾਲੀ ਅਮਲਵਾਰੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਕੌਰ ਬੜਿੰਗ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖ਼ਾਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਅਤੇ ਅਧਿਕਾਰੀ ਮੌਜੂਦ ਸਨ | ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਬਜ਼ੁਰਗਾਂ ਦੀ ਸਿਹਤ ਅਤੇ ਸਮੂਹਿਕ ਭਲਾਈ ਲਈ ਹੋਲਿਸਟਿਕ ਵੈਲ-ਬੀਇੰਗ ਅਤੇ ਵਿਸ਼ੇਸ਼ ਮੈਗਾ ਸਿਹਤ ਜਾਂਚ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ | ਇਨ੍ਹਾਂ ਕੈਂਪਾਂ ਵਿਚ ਬਲੱਡ ਪ੍ਰੈਸ਼ਰ, ਸ਼ੂਗਰ, ਵਜ਼ਨ ਆਦਿ ਦੀ ਜਾਂਚ ਦੇ ਨਾਲ-ਨਾਲ ਤਜਰਬੇਕਾਰ ਡਾਕਟਰਾਂ ਵਲੋਂ ਜ਼ਰੂਰੀ ਸਿਹਤ ਸਲਾਹ ਵੀ ਦਿੱਤੀ ਜਾਵੇਗੀ ਅਤੇ ਬਜ਼ੁਰਗਾਂ ਦੀ ਨਜ਼ਰ ਸੰਭਾਲ ਨੂੰ ਧਿਆਨ ਵਿਚ ਰੱਖਦਿਆਂ ਅੱਖਾਂ ਦੀ ਜਾਂਚ ਅਤੇ ਸਨਮਾਨਿਤ ਜੀਵਨ ਪ੍ਰਦਾਨ ਕੀਤਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਛਾਜਲੀ 'ਚ ਚਾਈਨਾ ਡੋਰ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ <br/>
Ad Position 24
No active advertisement