ਸੁਨਾਮ ਊਧਮ ਸਿੰਘ ਵਾਲਾ, 1 ਫਰਵਰੀ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਮੀਟਿੰਗ ਹੈਪੀ ਨਮੋਲ ਦੀ ਅਗਵਾਈ ਵਿਚ ਨੇੜਲੇ ਪਿੰਡ ਨਮੋਲ ਵਿਖੇ ਹੋਈ | ਕਿਸਾਨ ਆਗੂ ਹੈਪੀ ਨਮੋਲ, ਮਤਬਾਲ ਸਿੰਘ, ਜੀਤ ਸਿੰਘ ਰੋਮਾਣਾ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਸੋਧ ਕਾਨੂੰਨ 2025 ਨੂੰ ਲਾਗੂ ਕਰਨ ਲਈ ਕਰਨ ਲਈ ਤੁਲੀ ਹੋਈ ਹੈ | ਇੰਨਾਂ ਹੀ ਨਹੀ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਲਾਗੂ ਕਰਨ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਕੇਂਦਰ ਸਰਕਾਰ ਦਾ ਹੱਥ ਠੋਕਾ ਬਣ ਕੇ ਸਰਕਾਰੀ ਅਦਾਰਿਆਂ ਨੂੰ ਵੇਚਣ 'ਤੇ ਲੱਗੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਦੋਗਲਾ ਚਿਹਰਾ ਲੋਕਾਂ ਅੱਗੇ ਨੰਗਾ ਕਰਨ ਲਈ 5 ਫਰਵਰੀ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਮਤਵਾਲ ਸਿੰਘ ਨਮੋਲ, ਰਾਮ ਸਿੰਘ, ਭੋਲਾ ਸਿੰਘ, ਜੀਤ ਸਿੰਘ ਰੋਮਾਣਾ, ਗੁਰਮੀਤ ਸਿੰਘ ਡਾਕਟਰ, ਗੁਰਜੰਟ ਸਿੰਘ, ਭਗਵੰਤ ਸਿੰਘ, ਤੇਜਾ ਸਿੰਘ, ਜਸਵੀਰ ਸਿੰਘ, ਹਰਪਾਲ ਸਿੰਘ ਅਤੇ ਭਗਵਾਨ ਸਿੰਘ ਆਦਿ ਮੌਜੂਦ ਸਨ |