22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਦਲਿਤ ਭਾਈਚਾਰਾ ਆਪਣੀ ਤਾਕਤ ਦਾ ਪ੍ਰਦਰਸ਼ਨ ਕਰੇਗਾ - ਛੰਨਾ <br/>

Ad Position 21
No active advertisement
ਅਜੀਤ ਡੈਸਕ 02-02-2026
ਸੰਗਰੂਰ, 1 ਫਰਵਰੀ (ਧੀਰਜ ਪਸੋਰੀਆ) - ਪੰਚਾਇਤ ਯੂਨੀਅਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਛੰਨਾ ਨੇ ਕਿਹਾ ਹੈ ਕਿ ਜਦ ਚੋਣਾਂ ਨੇੜੇ ਆ ਜਾਂਦੀਆਂ ਹਨ ਤਾਂ ਕਾਂਗਰਸ ਦੇ ਲੀਡਰ ਦਲਿਤਾਂ ਦੀਆਂ ਮੰਗਾਂ ਪ੍ਰਤੀ ਮਗਰਮੱਛ ਵਾਲੇ ਹੰਝੂ ਵਹਾਉਂਦੇ ਨਹੀਂ ਥੱਕਦੇ ਪਰ ਜਦੋਂ ਦਲਿਤਾਂ ਦੀਆਂ ਵੋਟਾਂ ਨਾਲ ਇਹਨਾਂ ਨੂੰ ਰਾਜਭਾਗ ਮਿਲ ਜਾਂਦਾ ਹੈ ਤਾਂ ਦਲਿਤਾਂ ਦੀਆਂ ਮੰਗਾਂ ਜਾਂ ਕੋਈ ਸਰਕਾਰੀ ਅਹੁਦਾ ਦੇਣ ਦੀ ਮੰਗ ਕਰਦਾ ਹੈ ਤਾਂ ਇਹ ਗੁੱਝੀ ਚੁੱਪੀ ਵੱਟ ਜਾਂਦੇ ਹਨ ਉਨ੍ਹਾਂ ਕਿਹਾ ਕਿ ਹੁਣ ਦਲਿਤ ਭਾਈਚਾਰੇ ਨੂੰ ਕਾਂਗਰਸ ਦੇ ਝੂਠ ਫ਼ਰੇਬ ਦਾ ਪਤਾ ਲੱਗ ਗਿਆ ਹੈ, ਹੁਣ ਉਹ ਕਾਂਗਰਸ ਦੇ ਦੋਗਲੇ ਚਿਹਰੇ ਨੂੰ ਵੋਟ ਨਹੀਂ ਪਾਉਣਗੇ | ਛੰਨਾ ਨੇ ਕਿਹਾ ਕਿ ਉਹ ਪਿੰਡ ਪਿੰਡ ਜਾ ਕੇ ਦਲਿਤਾਂ ਨੂੰ ਕਾਂਗਰਸ ਦੀ ਦੋਗਲੀ ਨੀਤੀ ਬਾਰੇ ਜਾਗਰੂਕ ਕਰਨਗੇ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਦਲਿਤ ਭਾਈਚਾਰਾ ਆਪਣੀ ਤਾਕਤ ਦਾ ਪ੍ਰਦਰਸ਼ਨ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਵਿਖੇ ਉਤਸ਼ਾਹ ਨਾਲ ਮਨਾਇਆ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ <br/> ਅਗਲੀ ਖ਼ਬਰ ਬੱਸ ਹਾਦਸਾਗ੍ਰਸਤ ਹੋਣ ਕਾਰਨ ਅੱਠ ਵਿਅਕਤੀ ਜ਼ਖਮੀ <br/>
Ad Position 24