ਸੰਦੌੜ, 1 ਫਰਵਰੀ (ਗੁਰਪ੍ਰੀਤ ਸਿੰਘ ਚੀਮਾ) - ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 649ਵੇਂ ਜਨਮ ਦਿਵਸ ਨੂੰ ਸਮਰਪਿਤ ਸੁੰਦਰ ਦਸਤਾਰ ਮੁਕਾਬਲਾ ਪਿੰਡ ਫਰਵਾਲੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਇਆ ਗਿਆ | ਜਿਸ ਪਹਿਲੀ ਕੈਟਾਗਰੀ 8 ਸਾਲ ਤੋਂ 12 ਸਾਲ ਤੱਕ ਅਤੇ ਦੂਜੀ ਕੈਟਾਗਰੀ 13 ਸਾਲ ਤੋਂ 18 ਸਾਲ ਤੱਕ ਦੇ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਤਕਰੀਬਨ 70 ਦੇ ਕਰੀਬ ਬੱਚਿਆਂ ਅਤੇ ਨੌਜਵਾਨਾਂ ਨੇ ਭਾਗ ਲਿਆ | ਪਹਿਲੀ ਕੈਟੇਗਿਰੀ ਵਿਚ ਅਨੁਪਮਜੋਤ ਸਿੰਘ ਨੇ ਪਹਿਲਾ,ਜੋਤਵੀਰ ਸਿੰਘ ਨੇ ਦੂਜਾ ਅਤੇ ਲਵਜੋਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਦੂਜੀ ਕੈਟਾਗਰੀ ਵਿਚ ਜਸਨਵੀਰ ਸਿੰਘ ਨੇ ਪਹਿਲਾ, ਜਸਦੀਪ ਸਿੰਘ ਦੂਜਾ ਅਤੇ ਹਰਸਿਮਰਨਵੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਹਨਾਂ ਸਾਰੇ ਜੇਤੂਆਂ ਨੂੰ ਨਕਦ ਇਨਾਮ, ਸਿਰਪਾਓ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ ਜਦਕਿ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਵੀ ਮੈਡਲਾਂ ਨਾਲ ਸਨਮਾਨਿਆ ਗਿਆ | ਚਾਰ ਅੰਮਿ੍ਤਧਾਰੀ ਬੱਚਿਆਂ ਨੂੰ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ਤੇ ਸਿਰਪਾਓ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੀ ਸਮੂਹ ਪ੍ਰਬੰਧਕ ਕਮੇਟੀ ਤੋਂ ਇਲਾਵਾ ਹਰਪ੍ਰੀਤ ਸਿੰਘ, ਰੇਸ਼ਮ ਸਿੰਘ, ਗੁਰਮੁੱਖ ਸਿੰਘ, ਬਚੀ, ਨਿੱਕਾ ਸਿੰਘ, ਅਰਸ਼ਦੀਪ ਸਿੰਘ, ਦਿਲਪ੍ਰੀਤ ਸਿੰਘ, ਦੀਦਾਰ ਸਿੰਘ, ਲਖਵਿੰਦਰ ਸਿੰਘ, ਜਸਵੀਰ ਸਿੰਘ, ਖੁਸ਼ਪ੍ਰੀਤ ਸਿੰਘ, ਪ੍ਰਦੀਪ ਸਿੰਘ, ਕੋਮਲਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ, ਪਵਨ ਸਿੰਘ, ਹਰਪ੍ਰੀਤ ਸਿੰਘ, ਹਰਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |