ਸੁਨਾਮ ਊਧਮ ਸਿੰਘ ਵਾਲਾ, 1 ਫ਼ਰਵਰੀ (ਭੁੱਲਰ, ਧਾਲੀਵਾਲ) - ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਆਪ ਦੇ ਸੂਬਾ ਪ੍ਰਭਾਰੀ ਮੁਨੀਸ਼ ਸਿਸੋਦੀਆ ਵਲੋਂ ਪਾਰਟੀ ਦੇ ਨੌਜਵਾਨ ਅਤੇ ਸਰਗਰਮ ਆਗੂ ਐਡਵੋਕੇਟ ਸਤਵੀਰ ਸਿੰਘ ਬਖਸ਼ੀਵਾਲਾ ਨੂੰ ਪਾਰਟੀ ਦੇ ਕਿਸਾਨ ਵਿੰਗ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਆਪਣੀ ਇਸ ਨਿਯੁਕਤੀ ਲਈ ਐਡਵੋਕੇਟ ਬਖਸ਼ੀਵਾਲਾ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸੂਬਾ ਪ੍ਰਭਾਰੀ ਮੁਨੀਸ਼ ਸਿਸੋਦੀਆ ਸਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਜ਼ਿਕਰਯੋਗ ਹੈ ਕਿ ਐਡਵੋਕੇਟ ਸਤਵੀਰ ਸਿੰਘ ਬਖਸ਼ੀਵਾਲਾ ਆਮ ਆਦਮੀ ਪਾਰਟੀ ਸੰਗਰੂਰ ਦੇ ਦੋ ਵਾਰ ਜ਼ਿਲ੍ਹਾ ਪ੍ਰਧਾਨ ਤੋਂ ਇਲਾਵਾ ਪਾਰਟੀ ਦੇ ਪਟਿਆਲਾ ਦੇ ਜੋਨ ਇੰਚਾਰਜ ਵੀ ਰਹਿ ਚੁੱਕੇ ਹਨ | ਆਮ ਆਦਮੀ ਪਾਰਟੀ ਕਿਸਾਨ ਵਿੰਗ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਹੋਣ 'ਤੇ ਐਡਵੋਕੇਟ ਸਤਵੀਰ ਸਿੰਘ ਬਖਸ਼ੀਵਾਲਾ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਮੀਡੀਆ ਕੋਆਰਡੀਨੇਟਰ ਜਤਿੰਦਰ ਜੈਨ, ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਅਮਰੀਕ ਸਿੰਘ ਧਾਲੀਵਾਲ, ਮਨੀ ਸਰਾਓ, ਸਾਹਿਬ ਸਿੰਘ, ਲਾਭ ਸਿੰਘ ਨੀਲੋਵਾਲ, ਅਮਨਦੀਪ ਸਿੰਘ ਅਮਨਾ ਲਖਮੀਰਵਾਲਾ, ਸਰਪੰਚ ਦੀਪ ਸਿੰਘ ਕਨੋਈ, ਹਰਜਿੰਦਰ ਸਿੰਘ ਨਾਮਧਾਰੀ, ਰਾਮ ਕੁਮਾਰ ਅਤੇ ਰਵੀ ਕਮਲ ਗੋਇਲ ਆਦਿ ਨੇ ਵਧਾਈ ਦਿੱਤੀ |