22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਹੈਮਰ ਥਰੋਅ ਅਤੇ ਡਿਸਕਸ ਥ੍ਰੋਅ ਵਿਚ ਸਿਲਵਰ ਮੈਡਲ ਜਿੱਤੇ <br/>

Ad Position 21
No active advertisement
ਅਜੀਤ ਡੈਸਕ 02-02-2026
ਧੂਰੀ, 1 ਫ਼ਰਵਰੀ (ਲਖਵੀਰ ਸਿੰਘ ਧਾਂਦਰਾ) - ਮਾਸਟਰ ਐਥਲੈਟਿਕ ਫੈਡਰੇਸ਼ਨ ਆਫ਼ ਇੰਡੀਆ (ਮਾਫ਼ੀ) ਵਲੋਂ 46 ਵੀਆਂ ਨੈਸ਼ਨਲ ਖੇਡਾਂ ਦਾ ਕੇਰਲਾ ਦੇ ਤਿ੍ਵੇਦਰੰਮ ਵਿਖੇ ਆਯੋਜਨ ਕੀਤਾ ਗਿਆ, ਜਿਸ ਵਿਚ ਧੂਰੀ ਹਲਕੇ ਦੇ ਸਰਗਰਮ ਆਗੂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਹੈਮਰ ਥਰੋਅ ਅਤੇ ਡਿਸਕਸ ਥਰੋਅ ਵਿਚ ਸਿਲਵਰ ਮੈਡਲ ਜਿੱਤ ਕੇ ਧੂਰੀ ਹਲਕੇ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਉਨ੍ਹਾਂ ਨੂੰ ਬਚਪਨ ਤੋਂ ਹੀ ਖੇਡਾਂ ਨਾਲ ਪਿਆਰ ਹੈ ਅਤੇ ਉਹ ਹੁਣ ਤੱਕ ਵੀ ਖੇਡਾਂ ਨਾਲ ਜੁੜੇ ਹੋਏ ਹਨ ਅਤੇ ਅੱਗੇ ਵੀ ਖੇਡਾਂ ਨਾਲ ਜੁੜੇ ਰਹਿਣਗੇ | ਚੇਅਰਮੈਨ ਘੁੱਲੀ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰ ਕੇ ਖੇਡਾਂ ਵੱਲ ਜੁੜਨਾ ਚਾਹੀਦਾ ਹੈ ਤਾਂ ਕਿ ਉਹ ਸਿਹਤ ਪੱਖੋਂ ਤੰਦਰੁਸਤ ਰਹਿਣ | ਇਸ ਮੌਕੇ ਏਸ਼ੀਅਨ ਚੈਂਪੀਅਨ ਸੁਰਜੀਤ ਸਿੰਘ ਜਲੰਧਰ ਅਤੇ ਰਜਿੰਦਰ ਸਿੰਘ ਸਿਧਵਾਂ ਵੈਟ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ ਦੇ ਵਿਦਿਆਰਥੀਆਂ ਨੇ ਆਈ.ਆਈ.ਟੀ. ਦਿੱਲੀ 'ਚ ਸਕੂਲ ਯੂਥ ਆਈ.ਡੀ.ਅਥਾਨ ਵਿਚ ਕੀਤਾ ਸ... ਅਗਲੀ ਖ਼ਬਰ ਟਰੈਫ਼ਿਕ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਉਣ ਵਾਲੇ ਵਾਹਨ ਚਾਲਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ - ਜ਼ਿਲ੍ਹਾ ਟਰੈਫ਼ਿਕ ਇੰ...
Ad Position 24