12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਨਗਰ ਕੌਂਸਲ ਚੋਣਾਂ ਮਜ਼ਬੂਤੀ ਨਾਲ ਲੜੀਆਂ ਜਾਣਗੀਆਂ - ਰਣਜੀਤ ਸਿੰਘ ਰੰਧਾਵਾ <br/>

Ad Position 21
No active advertisement
ਅਜੀਤ ਡੈਸਕ 03-02-2026
ਧੂਰੀ, 2 ਫਰਵਰੀ (ਲਖਵੀਰ ਸਿੰਘ ਧਾਂਦਰਾ) - ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਰਣਨੀਤੀ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਮੈਦਾਨ ਵਿਚ ਸਰਗਰਮੀ ਤੇਜ਼ ਕਰ ਦਿੱਤੀ ਹੈ | ਇਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਧੂਰੀ ਦੇ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਤਰੋਂ ਦੀ ਅਗਵਾਈ ਹੇਠ ਵੱਖ-ਵੱਖ ਵਾਰਡਾਂ ਵਿਚ ਨੁੱਕੜ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ | ਮੀਟਿੰਗਾਂ ਦੌਰਾਨ ਰਣਜੀਤ ਸਿੰਘ ਰੰਧਾਵਾ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਚੋਣਾਂ ਪੂਰੀ ਮਜ਼ਬੂਤੀ, ਇੱਕਜੁੱਟਤਾ ਅਤੇ ਜਨਤਾ ਦੇ ਸਮਰਥਨ ਨਾਲ ਲੜੇਗਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ ਅਤੇ ਭਵਿੱਖ ਵਿਚ ਵੀ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਰਹੇਗਾ | ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ, ਕਾਰਜ ਅਤੇ ਲੋਕ-ਹਿਤੈਸ਼ੀ ਸੋਚ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਨੂੰ ਭਾਰੀ ਸਮਰਥਨ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਵਲੋਂ ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ ਘਟਾਉਣ ਦੇ ਫ਼ੈਸਲੇ ਦਾ ਸਵਾਗਤ <br/> ਅਗਲੀ ਖ਼ਬਰ ਦਰਬਾਰ ਸੰਪਰਦਾਇ ਲੋਪੋਂ ਵਲੋਂ ਇਕ ਰੋਜ਼ਾ ਧਾਰਮਿਕ ਸਜਾਏ ਗਏ <br/>
Ad Position 24