12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਕੇਂਦਰ ਸਰਕਾਰ ਦੇ ਬਜਟ ਦੀ ਕਾਪੀਆਂ ਸਾੜਦਿਆਂ ਆਂਗਣਵਾੜੀ ਵਰਕਰਾਂ ਨੇ ਕੀਤਾ ਰੋਸ ਮੁਜ਼ਾਹਰਾ <br/>

Ad Position 21
No active advertisement
ਅਜੀਤ ਡੈਸਕ 03-02-2026
ਸੰਗਰੂਰ, 2 ਫਰਵਰੀ (ਅਮਨਦੀਪ ਸਿੰਘ ਬਿੱਟਾ) - ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਅੱਜ ਸੀਟੂ ਪੰਜਾਬ ਦੇ ਪ੍ਰਧਾਨ ਕਾਮਰੇਡ ਚੰਦਰਸ਼ੇਖਰ ਅਤੇ ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਬੀਬੀ ਊਸ਼ਾ ਰਾਣੀ ਦੀ ਅਗਵਾਈ ਹੇਠ ਕੇਂਦਰੀ ਬਜਟ ਦੀ ਕਾਪੀਆਂ ਸਾੜਦਿਆਂ ਬਰਨਾਲਾ ਕੈਂਚੀਆਂ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਰੋਸ ਮੁਜ਼ਾਹਰੇ ਤੋਂ ਇਲਾਵਾ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਕਨਵੈੱਨਸ਼ਨ ਕਰਵਾਈ ਗਈ ਜਿਸ ਵਿਚ ਸੰਗਰੂਰ, ਮਲੇਰਕੋਟਲਾ, ਲੁਧਿਆਣਾ, ਬਰਨਾਲਾ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ | ਆਪਣੇ ਸੰਬੋਧਨ ਵਿਚ ਕਾਮਰੇਡ ਚੰਦਰਸ਼ੇਖਰ ਨੇ ਕਿਹਾ ਕਿ ਦੇਸ਼ ਵਿਚ ਨਿੱਜੀਕਰਨ ਵੱਧ ਰਿਹਾ ਹੈ ਅਤੇ ਲੋਕ ਹਿਤ ਕਾਨੂੰਨਾਂ ਦਾ ਘਾਣ ਹੋ ਰਿਹਾ ਹੈ | ਕਾਮਰੇਡ ਊਸ਼ਾ ਰਾਣੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਬਜਟ ਪੇਸ਼ ਕੀਤਾ ਹੈ, ਉਹ ਆਂਗਣਵਾੜੀ ਵਰਕਰ, ਹੈਲਪਰ ਨੂੰ ਅੱਖੋਂ ਪਰੋਖੇ ਕਰ ਕੇ ਲਿਆਂਦਾ ਗਿਆ ਹੈ | ਉਨ੍ਹਾਂ ਕਿਹਾ ਕਿ 2018 ਤੋਂ ਲੈ ਕੇ ਕੇਂਦਰ ਵਲੋਂ ਵਰਕਰਾਂ ਲਈ ਇੱਕ ਰੁਪਏ ਦੇ ਮਾਣ ਭੱਤੇ ਵਿਚ ਵਾਧਾ ਨਹੀ ਕੀਤਾ ਗਿਆ ਹੈ | ਸੂਬਾਈ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਕਿਹਾ ਕਿ ਆਂਗਣਵਾੜੀ ਵਰਕਰ ਹੈਲਪਰ ਸਾਲਾਂ ਤੋਂ ਘੱਟ ਮਾਣ ਭੱਤੇ, ਅਸੁਰੱਖਿਅਤ ਕੰਮਕਾਜੀ ਹਾਲਤਾਂ ਵਿਚ ਕੰਮ ਕਰਨ ਲਈ ਮਜਬੂਰ ਹਨ ਪਰ ਸਰਕਾਰ ਉਨ੍ਹਾਂ ਦੀ ਜਾਇਜ਼ ਮੰਗਾਂ ਨੂੰ ਅੱਖੋਂ ਪਰੋਖੇ ਕਰਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਪੋਸ਼ਣ ਅਭਿਆਨ, ਪੋਸ਼ਣ ਟਰੈਕ ਨੂੰ ਚੱਲਦਿਆਂ ਛੇ ਸਾਲ ਹੋ ਗਏ ਹਨ ਪਰ ਛੇ ਸਾਲਾਂ ਵਿਚ ਪੰਜਾਬ ਸਰਕਾਰ ਵਲੋਂ ਨਾ ਤਾਂ ਮੋਬਾਈਲ ਖ਼ਰੀਦੇ ਗਏ ਹਨ ਅਤੇ ਨਾ ਹੀ ਸਰਕਾਰ ਗੰਭੀਰਤਾ ਨਾਲ ਉਨ੍ਹਾਂ ਦੀ ਮੰਗਾਂ ਨੂੰ ਲੈ ਕੇ ਕੁਝ ਕਰ ਰਹੀ ਹੈ | ਆਗੂਆਂ ਨੇ ਕਿਹਾ ਕਿ 12 ਫਰਵਰੀ ਨੂੰ ਹੋ ਰਹੀ ਅੰਤਰ ਰਾਸ਼ਟਰੀ ਪੱਧਰ ਦੀ ਹੜਤਾਲ ਨੂੰ ਸਫਲ ਬਣਾਇਆ ਜਾਵੇਗਾ | ਇਸ ਤੋਂ ਇਲਾਵਾ ਲਟਕ ਰਹੀਆਂ ਮੰਗਾਂ ਅਤੇ ਐਫ.ਆਰ.ਐਸ. ਦਾ ਬਹਾਨਾ ਬਣਾ ਕੇ ਆਂਗਣਵਾੜੀ ਵਰਕਰਾਂ ਦੀ ਸੇਵਾਵਾਂ ਸਮਾਪਤ ਕੀਤੀਆਂ ਹਨ ਦੀ ਬਹਾਲੀ ਲਈ 22 ਫਰਵਰੀ ਨੂੰ ਵਿਭਾਗ ਦੇ ਮੰਤਰੀ ਸ੍ਰੀਮਤੀ ਬਲਜੀਤ ਕੌਰ ਦੇ ਘਰ ਦੇ ਘਿਰਾਓ ਦੀ ਤਿਆਰੀਆਂ ਸੰਬੰਧੀ ਵੀ ਵਿਉਂਤਬੰਦੀ ਕੀਤੀ ਗਈ | ਕਨਵੈੱਨਸ਼ਨ ਨੂੰ ਕੌਮੀ ਮੀਤ ਪ੍ਰਧਾਨ ਮਨਦੀਪ ਕੁਮਾਰੀ, ਕਿ੍ਸ਼ਨਾ ਕੁਮਾਰੀ, ਤਿ੍ਸ਼ਨਜੀਤ ਕੌਰ, ਬਲਰਾਜ ਕੌਰ, ਗੁਰਮੇਲ ਕੌਰ ਗੋਸ਼ਲ, ਸੁਰਜੀਤ ਕੌਰ ਨੇ ਵੀ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਜੇਲ੍ਹਾਂ ਵਿਚ ਬੰਦ ਕਿਸਾਨ ਆਗੂਆਂ ਦੇ ਮਾਮਲੇ ਵਿਚ ਬੀਕੇਯੂ ਉਗਰਾਹਾਂ ਦੀ ਮੀਟਿੰਗ <br/> ਅਗਲੀ ਖ਼ਬਰ ਭਾਸ਼ਾ ਵਿਭਾਗ ਨੇ ਪੰਜਾਬੀ ਵਿਚ ਕੰਮ ਨਾ ਕਰਨ ਵਾਲਿਆਂ ਨੂੰ ਕੀਤੀ ਤਾੜਨਾ <br/>
Ad Position 24