ਦਿੜ੍ਹਬਾ ਮੰਡੀ, 2 ਫਰਵਰੀ (ਅÏਜਲਾ) - ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾ ਤੇ ਮਿਸਰਾ ਸਿੰਘ ਨਿਹਾਲਗੜ੍ਹ ਦੀ ਅਗਵਾਈ ਵਿਚ ਬੈਰਸਿਆਣਾ ਗੁਰੂ ਘਰ ਦਿੜ੍ਹਬਾ ਵਿਖੇ ਹੋਈ ਮੀਟਿੰਗ ਵਿਚ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾ ਨੇ ਪੈੱ੍ਰਸ ਨਾਲ ਗੱਲ ਕਰਦਿਆਂ ਦੱਸਿਆ ਕਿ ਜੋ ਬਠਿੰਡਾ ਜ਼ਿਲੇ੍ਹ ਦੇ ਪਿੰਡ ਜਿਉਂਦ ਵਿਖੇ ਜ਼ਮੀਨੀ ਘੋਲ ਚੱਲ ਰਿਹਾ ਹੈ ਉਸ ਦੇ ਅਧੀਨ ਭਗਵੰਤ ਮਾਨ ਸਰਕਾਰ ਨੇ 2 ਕਿਸਾਨ ਆਗੂ ਸ਼ਗਨਦੀਪ ਸਿੰਘ ਜਿਉਂਦ ਅਤੇ ਬਲਦੇਵ ਸਿੰਘ ਚੌਕੇ ਨੂੰ 9 ਮਹੀਨਿਆਂ ਤੋਂ ਝੂਠੇ ਪਰਚੇ ਦਰਜ ਕਰ ਕੇ ਜੇਲ੍ਹਾਂ ਵਿਚ ਬੰਦ ਕੀਤਾ ਹੋਇਆ ਹੈ ਅਤੇ ਉਨ੍ਹਾਂ ਆਗੂਆਂ ਨੂੰ ਜ਼ਮਾਨਤ ਵੀ ਨਹੀਂ ਦਿੱਤੀ ਜਾ ਰਹੀ ਪਿਛਲੇ ਦਿਨੀਂ ਸ਼ਗਨਦੀਪ ਸਿੰਘ ਜਿਉਂਦ ਦੀ ਮਾਤਾ ਦੀ ਮੌਤ ਹੋ ਜਾਣ ਤੇ ਉਸ ਨੂੰ ਮਾਤਾ ਦਾ ਸੰਸਕਾਰ ਕਰਨ ਲਈ ਜ਼ਮਾਨਤ ਤੱਕ ਨਹੀਂ ਦਿੱਤੀ ਗਈ ਜਥੇਬੰਦੀ ਵਲੋਂ 9 ਦਿਨ ਬਠਿੰਡਾ ਡੀ.ਸੀ. ਦਫ਼ਤਰ ਅੱਗੇ ਧਰਨਾ ਲਗਾਉਣ ਤੋਂ ਬਾਅਦ ਸ਼ਗਨਦੀਪ ਨੂੰ ਮਾਤਾ ਦਾ ਸੰਸਕਾਰ ਕਰਨ ਵਾਸਤੇ 10 ਦਿਨ ਦੀ ਪਰੋਲ ਦਿੱਤੀ ਗਈ ਪਿਛਲੇ ਦਿਨੀਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ ਹਥੋਆ ਨੂੰ ਜੇਲ੍ਹ ਵਿਚੋਂ ਪਿਤਾ ਦੇ ਸੰਸਕਾਰ ਅਤੇ ਭੋਗ ਤੇ ਹੱਥਕੜੀ ਲਗਾ ਕੇ ਜ਼ਲੀਲ ਕਰਨਾ ਅਤੇ ਗ਼ੁਲਾਮੀ ਦਾ ਅਹਿਸਾਸ ਕਰਾਉਣ ਵਰਗੀਆਂ ਘਟਨਾਵਾਂ ਦੇਖੀਆਂ ਗਈਆਂ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਕਿਰਤੀ ਲੋਕਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਆਗੂਆਂ ਨੇ ਦੱਸਿਆ ਕਿ ਮੋਦੀ ਸਰਕਾਰ ਨੇ ਜੋ ਬਜਟ ਪੇਸ਼ ਕੀਤਾ ਹੈ ਇਹ ਖੋਖਲਾ ਬਜਟ ਹੈ ਮਿਹਨਤ ਕਰਨ ਵਾਲੇ ਲੋਕਾਂ ਵਾਸਤੇ ਕਿਸੇ ਪ੍ਰਕਾਰ ਦੀ ਕੋਈ ਰਿਆਇਤ ਨਹੀਂ ਦਿੱਤੀ ਗਈ ਅਤੇ ਨਾ ਹੀ ਕਿਸਾਨਾਂ ਮਜ਼ਦੂਰਾਂ ਦੇ ਕਰਜ਼ ਮਾਫ਼ੀ ਦੀ ਕੋਈ ਗੱਲ ਕੀਤੀ ਗਈ ਹੈ ਸਗੋਂ ਕਿਸਾਨਾਂ ਨੂੰ ਹੋਰ ਕਰਜ਼ਾ ਦੇ ਕੇ ਕਰਜ਼ਾਈ ਕਰਨ ਦੀ ਵਿਉਂਤਬੰਦੀ ਬਣਾਈ ਗਈ ਹੈ ਮੀਟਿੰਗ ਵਿਚ ਹਾਜ਼ਰ ਬਲਾਕ ਖ਼ਜ਼ਾਨਚੀ ਜਗਦੀਪ ਸਿੰਘ ਮਹਿਲਾ, ਪ੍ਰਧਾਨ ਅਮਰਜੀਤ ਸਿੰਘ ਛਾਹੜ, ਹਰਬੰਸ ਸਿੰਘ ਦਿੜ੍ਹਬਾ, ਜਸਵੰਤ ਸਿੰਘ ਸਮੂਰਾ, ਜੋਗਿੰਦਰ ਸਿੰਘ ਖੇੜੀ ਨਾਂਗਾ ਤੋਂ ਇਲਾਵਾ ਸਾਰੇ ਪਿੰਡਾਂ ਦੇ ਪ੍ਰਧਾਨ ਸਕੱਤਰ ਹਾਜ਼ਰ ਸਨ |