ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ
ਅਜੀਤ ਡੈਸਕ
03-02-2026
ਖਨੌਰੀ, (ਬਲਵਿੰਦਰ ਸਿੰਘ ਥਿੰਦ) - ਬੇਗਮਪੁਰਾ ਧਾਮ ਖਨੌਰੀ ਵਿਖੇ ਗੁਰੂ ਰਵਿਦਾਸ ਜੀ ਦਾ 649ਵਾਂ ਜਨਮ ਦਿਹਾੜਾ ਮਨਾਇਆ ਗਿਆ | ਇਸ ਪਾਵਨ ਮੌਕੇ ਸੰਗਤਾਂ ਵਲੋਂ ਨਿਸ਼ਾਨ ਸਾਹਿਬ ਚੜ੍ਹਾਇਆ ਗਿਆ ਅਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਵੱਖ-ਵੱਖ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਕੀਰਤਨ ਕਰ ਕੇ ਉਨ੍ਹਾਂ ਦੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ਾਂ ਉੱਤੇ ਵਿਸਤਾਰ ਨਾਲ ਚਾਨਣਾ ਪਾਇਆ ਗਿਆ | ਸਮਾਗਮ 'ਚ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ | ਇਸ ਮੌਕੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਵੀ ਸਮਾਗਮ ਵਿਚ ਸ਼ਿਰਕਤ ਕੀਤੀ | ਰਵਿਦਾਸ ਮੰਦਰ ਕਮੇਟੀ ਵਲੋਂ ਪਹੁੰਚੇ ਮਹਿਮਾਨਾਂ ਨੂੰ ਸਿਰੋਪਾ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਰਵਿਦਾਸ ਕਮੇਟੀ ਦੇ ਪ੍ਰਧਾਨ ਰਾਮਦਾਸ ਭੁੱਕਲ, ਰਾਜੇਸ਼ ਕੁਮਾਰ, ਪ੍ਰਗਟ ਸਿੰਘ, ਰਵੀ ਭੁੱਕਲ, ਕੁਲਦੀਪ ਸਿੰਘ, ਬੇਗਮਪੁਰਾ ਧਾਮ ਦੇ ਮੁੱਖ ਗ੍ਰੰਥੀ ਬਾਬਾ ਕਰਨੈਲ ਸਿੰਘ, ਬਾਬਾ ਗਾਜ਼ੀਆ ਦਾਸ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਤੋਂ ਇਲਾਵਾ ਜਸਵੀਰ ਸਿੰਘ ਕੁਦਨੀ ਪੰਜਾਬ ਚੇਅਰਮੈਨ, ਠੇਕੇਦਾਰ ਮਹਾਂਵੀਰ ਸਿੰਘ ਕੌਂਸਲਰ, ਵਿਸ਼ਾਲ ਕਾਂਸਲ ਬਲਾਕ ਪ੍ਰਧਾਨ, ਜੋਰਾ ਸਿੰਘ ਉੱਪਲ ਪ੍ਰਧਾਨ ਸਾਹਾਰਾ ਟਰੱਸਟ, ਮਲਕੀਤ ਕੌਰ ਸਾਬਕਾ ਵਾਇਸ ਪ੍ਰਧਾਨ ਨਗਰ ਪੰਚਾਇਤ ਖਨੌਰੀ, ਕੌਂਸਲਰ ਕੁਲਦੀਪ ਸਿੰਘ ਪੂਨੀਆ, ਕੌਂਸਲਰ ਜਸਮੇਲ ਕੌਰ, ਠੇਕੇਦਾਰ ਜਸਵਿੰਦਰ ਸਿੰਘ ਜੱਸੂ, ਕੌਂਸਲਰ ਹਰਬੰਸ ਲਾਲ, ਕੌਂਸਲਰ ਅੰਕੁਰ ਸਿੰਗਲਾ, ਗੁਰਮੀਤ ਸਿੰਘ ਗੋਗਾ ਪ੍ਰਧਾਨ ਐਫਸੀਆਈ ਪੱਲੇਦਾਰ ਯੂਨੀਅਨ, ਜਗਜੀਤ ਗੋਠਵਾਲ ਖਨੌਰੀ, ਨਗਰ ਪੰਚਾਇਤ ਦੇ ਕਲਰਕ ਹਰਦੀਪ ਸਿੰਘ, ਗੁਰਮੇਲ ਸਿੰਘ, ਬਲਵਿੰਦਰ ਸਿੰਘ ਬਿੰਦੂ ਬੇਦੀ, ਗੁਲਾਬ ਛਾਛੀਆ ਸ਼ਹਿਰੀ ਪ੍ਰਧਾਨ ਬਸਪਾ, ਭਗਵਾਨ ਦਾਸ, ਬਿੰਦਰ ਭੁੱਕਲ, ਗੁਰਦਾਸ ਭੁੱਕਲ ਸਮੇਤ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੇ ਹਾਜ਼ਰੀ ਭਰੀ | ਅੰਤ ਵਿਚ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਜਿਸ ਵਿਚ ਸੰਗਤਾਂ ਨੇ ਭਰਪੂਰ ਸੇਵਾ ਅਤੇ ਸਹਿਯੋਗ ਦਿੱਤਾ |
ਸ਼ੇਰਪੁਰ, (ਦਰਸ਼ਨ ਸਿੰਘ ਖੇੜੀ) - ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵੀਦਾਸ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸਾਬਕਾ ਸੰਸਦੀ ਸਕੱਤਰ ਸੰਤ ਬਾਬਾ ਬਲਵੀਰ ਸਿੰਘ ਘੁੰਨਸ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਸੁਸ਼ੋਭਿਤ ਕੀਤੇ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਸਮੁੱਚੀ ਮਾਨਵਤਾ ਦੇ ਕਲਿਆਣ ਦਾ ਸੋਮਾ ਹੈ | ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਹੇਠ ਜੈਕਾਰਿਆਂ ਨਾਅਰਿਆਂ ਦੀ ਬੁਲੰਦ ਆਵਾਜ਼ ਵਿਚ ਨਗਰ ਕੀਰਤਨ ਅਰੰਭ ਹੋਇਆ | ਇਸ ਮੌਕੇ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਨਾਹਰ ਸਿੰਘ ਪ੍ਰਧਾਨ, ਹਰਵਿੰਦਰ ਸਿੰਘ ਮਿੰਟੂ, ਗੁਰਲਾਲ ਸਿੰਘ ਲਾਲੀ, ਹਰਵਿੰਦਰ ਸਿੰਘ ਸਰਾਂ, ਰਾਮਦਾਸ ਸਿੰਘ, ਜਗਦੇਵ ਸਿੰਘ ਸੋਹਣਾ, ਜਸਪਾਲ ਸਿੰਘ ਬੰਗੀ, ਗੁਰਮੀਤ ਸਿੰਘ ਧਾਲੀਵਾਲ, ਸੂਬੇਦਾਰ ਸ਼ਿੰਗਾਰਾ ਸਿੰਘ ਬਾਜਵਾ, ਭਜਨ ਸਿੰਘ ਸਾਬਕਾ ਚੇਅਰਮੈਨ, ਰਾਜਿੰਦਰ ਸਿੰਘ ਗਿੱਲ, ਸਰਪੰਚ ਰਾਜਵਿੰਦਰ ਸਿੰਘ ਚੇਅਰਮੈਨ ਅਤੇ ਸੁਖਵਿੰਦਰ ਕੌਰ ਸੰਮਤੀ ਮੈਂਬਰ ਨੇ ਵੀ ਸੰਗਤਾਂ ਸਮੇਤ ਹਾਜ਼ਰੀ ਭਰੀ | ਇਸ ਮੌਕੇ ਉੱਘੇ ਰਾਗੀ, ਢਾਡੀ ਕਵੀਸ਼ਰੀ ਜਥਿਆਂ ਨੇ ਸਿੱਖ ਇਤਿਹਾਸ ਸੁਣਾ ਕੇ ਸਰੋਤਿਆਂ ਨੂੰ ਨਿਹਾਲ ਕੀਤਾ |
ਅਹਿਮਦਗੜ੍ਹ, (ਰਣਧੀਰ ਸਿੰਘ ਮਹੋਲੀ) - ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਬੌੜਹਾਈ ਕਲਾਂ ਵਿਖੇ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਰਵਾਨਾ ਹੋਏ ਨਗਰ ਕੀਰਤਨ ਦਾ ਨਗਰ ਵਿਚ ਵੱਖ ਵੱਖ ਥਾਵਾ 'ਤੇ ਸੰਗਤ ਤੇ ਸਰਪੰਚ ਜੁਗਰਾਜ ਕੌਰ ਅਤੇ ਉਨ੍ਹਾਂ ਦੇ ਪਤੀ ਸਾਬਕਾ ਸਰਪੰਚ ਹਰਦੀਪ ਸਿੰਘ ਬੋੜਹਾਈ ਨਾਲ ਗ੍ਰਾਮ ਪੰਚਾਇਤ ਅਤੇ ਰੋੜੀ ਸਾਹਿਬ ਗੁਰਦੁਆਰਾ ਕਮੇਟੀ ਵਲੋਂ ਪੰਜ ਪਿਆਰਿਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਪਲਵਿੰਦਰ ਸਿੰਘ ਸੋਮਾ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ ਹੈੱਡ ਗ੍ਰੰਥੀ, ਬਲਬੀਰ ਸਿੰਘ, ਗੁਰਦੀਪ ਸਿੰਘ ਗੀਤੀ ਪੰਚ, ਗੁਰਜੀਤ ਸਿੰਘ ਪੰਚ, ਨੰਬਰਦਾਰ ਰਣਯੋਧ ਸਿੰਘ, ਸੁਖਜੀਤ ਸਿੰਘ, ਬਲਦੇਵ ਸਿੰਘ ਪੰਚ, ਗੁਰਮੀਤ ਸਿੰਘ, ਸੁਖਦੇਵ ਸਿੰਘ, ਦਰਸ਼ਨ ਸਿੰਘ, ਸੁਖਵਿੰਦਰ ਸਿੰਘ ਖ਼ਾਲਸਾ, ਜਸਵੀਰ ਸਿੰਘ ਅਤੇ ਹੋਰ ਸੰਗਤ ਮੌਜੂਦ ਸੀ |
ਲੌਂਗੋਵਾਲ, (ਸ.ਸ.ਖੰਨਾ, ਵਿਨੋਦ) - ਕਸਬਾ ਲੌਂਗੋਵਾਲ, ਪੱਤੀ ਦੁੱਲਟ ਦੀ ਪੁਰਾਣੀ ਧਰਮਸ਼ਾਲਾ ਵਿਖੇ ਸ਼੍ਰੀ ਗੁਰੂ ਰਵਿਦਾਸ ਯੂਥ ਕਲੱਬ ਅਤੇ ਪੱਤੀ ਦੁੱਲਟ ਦੀ ਸਮੂਹ ਕਮੇਟੀ ਮੈਂਬਰਾਂ ਵੱਲੋਂ ਗੁਰੂ ਰਵਿਦਾਸ ਜੀ ਦਾ 649ਵਾਂ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਬੰਧਕ ਕੁਲਦੀਪ ਸਿੰਘ ਦੂਲੋ, ਦਿਆਲ ਸਿੰਘ ਅਤੇ ਹੋਰ ਮੈਂਬਰਾਂ ਨੇ ਦੱਸਿਆ ਕਿ ਅੱਜ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਥੇ ਵੱਲੋਂ ਗੁਰੂ ਰਵਿਦਾਸ ਜੀ ਦੇ ਜੀਵਨ ਦੇ ਇਤਿਹਾਸ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਸਾਨੂੰ ਕਿਰਤ ਕਰਨ ਨਾਮ ਜਪਣ ਦੇ ਨਾਲ ਇਹ ਵੀ ਦੱਸਿਆ ਕਿ ਇਸ ਸੰਸਾਰ ਦੇ ਵਿਚ ਕੋਈ ਵੱਡਾ ਜਾ ਛੋਟਾ ਨਹੀਂ ਹੈ ਇੱਥੇ ਸਭ ਨੂੰ ਬਰਾਬਰ ਦੇ ਅਧਿਕਾਰ ਹਨ ਅਤੇ ਹਰ ਇੱਕ ਨੂੰ ਬਰਾਬਰ ਦਾ ਹੱਕ ਆਦਿ ਵਿਚਾਰਾਂ ਦੀ ਸਾਂਝ ਪਾਈ ਸੰਗਤਾਂ ਦੇ ਤਰ੍ਹਾਂ ਤਰ੍ਹਾਂ ਦੇ ਪਕਵਾਨਾ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ, ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ, ਭਾਈ ਮਹਿੰਦਰ ਸਿੰਘ ਦੁੱਲਟ, ਸੁਖਵਿੰਦਰ ਸਿੰਘ ਚਹਿਲ, ਰਣਜੀਤ ਸਿੰਘ ਕੂਕਾ, ਅਵਤਾਰ ਸਿੰਘ ਦੁੱਲਟ, ਕਮਲ ਬਰਾੜ, ਬਲਵੰਤ ਸਿੰਘ ਕੈਨੇਡਾ, ਭੋਲਾ ਸਿੰਘ, ਢਾਡੀ ਅੰਮਿ੍ਤਪਾਲ ਸਿੰਘ ਅਮੀ, ਮੱਖਣ ਸਿੰਘ, ਪੰਡਿਤ ਗੁਰਜੀਤ ਸਿੰਘ, ਸੁਰਜੀਤ ਸਿੰਘ, ਧੰਨਰਾਜ ਸਿੰਘ, ਹਰਬੰਸ ਸਿੰਘ, ਭਾਨ ਸਿੰਘ, ਮੱਖਣ ਸਿੰਘ, ਦਰਸ਼ਨ ਸਿੰਘ, ਸੱਤਪਾਲ ਸਿੰਘ, ਰਣਧੀਰ ਸਿੰਘ, ਮਿਸਰਾ ਸਿੰਘ, ਮਨਦੀਪ ਸਿੰਘ ਮਿੰਟੂ ਆਦਿ ਹਾਜ਼ਰ ਸਨ |
ਮੂਨਕ, (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਗੁਰੂ ਰਵਿਦਾਸ ਜੀ ਦਾ ਜਨਮ ਦਿਵਸ ਸਥਾਨਕ ਸ਼ਹਿਰ ਵਿਚ ਸ਼ਰਧਾਪੂਰਵਕ ਮਨਾਇਆ ਗਿਆ | ਗੁਰੂ ਰਵਿਦਾਸ ਮੰਦਿਰ ਕਮੇਟੀ ਵੱਲੋਂ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ | ਇਹ ਯਾਤਰਾ ਮੰਦਰ ਤੋਂ ਸ਼ੁਰੂ ਹੋ ਕੇ ਛੋਈ ਵਾਲਾ ਮੰਦਿਰ, ਮੇਨ ਬਾਜ਼ਾਰ ਤੋਂ ਤਾਲਿਬ ਚੌਂਕ ਹੋ ਕੇ ਪੁਰਾਣਾ ਬੱਸ ਸਟੈਂਡ, ਬੈਰੀਅਰ ਰੋਡ ਤੋਂ ਹੋ ਕੇ ਵਾਪਸ ਮੰਦਰ ਪਹੁੰਚੀ, ਇਸ ਦੌਰਾਨ ਭਾਈਚਾਰੇ ਦੇ ਸਮੂਹ ਵਿਅਕਤੀਆਂ ਨੇ ਇਸ ਸ਼ੋਭਾ ਯਾਤਰਾ ਵਿਚ ਭਾਗ ਲਿਆ | ਦਾਨਵੀਰਾਂ ਵੱਲੋਂ ਕਈ ਜਗ੍ਹਾ ਲੰਗਰ ਦਾ ਪ੍ਰਬੰਧ ਕੀਤਾ ਗਿਆ | ਮੰਦਰ ਨੂੰ ਖੂਬ ਸਜਾਇਆ ਗਿਆ | ਰਾਤ ਨੂੰ ਭਜਨ ਕੀਰਤਨ ਤੋ ਇਲਾਵਾ ਗੁਰੂ ਰਵਿਦਾਸ ਜੀ ਦੇ ਦਿਖਾਏ ਮਾਰਗ 'ਤੇ ਚਲਣ ਦੀ ਗੱਲ ਕਹੀ | ਆਏ ਮਹਿਮਾਨਾਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ | ਲੰਗਰ ਅਤੁੱਟ ਵਰਤਾਇਆ ਗਿਆ | ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ |