13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਰਾਜਵੰਤ ਸਿੰਘ ਘੁੱਲੀ ਦਾ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਪੁੱਜਣ 'ਤੇ 'ਆਪ' ਆਗੂਆਂ ਵਲੋਂ ਭਰਵਾਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 03-02-2026
ਧੂਰੀ, 2 ਫਰਵਰੀ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ) - ਕੇਰਲਾ ਵਿਖੇ ਚੱਲ ਰਹੀ 46ਵੀਂ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਦੋ ਚਾਂਦੀ ਦੇ ਤਗਮੇ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਧੂਰੀ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਦਾ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਪਹੁੰਚਣ 'ਤੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੀ ਖੇਡ ਪ੍ਰਾਪਤੀ ਨੂੰ ਨੌਜਵਾਨ ਪੀੜ੍ਹੀ ਲਈ ਪ੍ਰੇਰਣਾਦਾਇਕ ਦੱਸਿਆ | ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇੰਚਾਰਜ ਅਤੇ ਚੇਅਰਮੈਨ ਸਮਾਲ ਸਕੇਲ ਇੰਡਸਟਰੀਜ਼ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਖੇਡ ਮੈਦਾਨ ਵਿਚ ਆਪਣੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਸਾਬਤ ਕੀਤਾ ਹੈ ਕਿ ਉਮਰ ਕਦੇ ਵੀ ਕਾਮਯਾਬੀ ਦੇ ਰਾਹ ਵਿਚ ਰੁਕਾਵਟ ਨਹੀਂ ਬਣਦੀ | ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਦੀਆਂ ਹਨ | ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬੀਆਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਭਰ ਵਿਚ ਖੇਡ ਸਟੇਡੀਅਮ ਅਤੇ ਬੁਨਿਆਦੀ ਢਾਂਚਾ ਤਿਆਰ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਤੇ ਸਕਾਰਾਤਮਿਕ ਦਿਸ਼ਾ ਵੱਲ ਪ੍ਰੇਰਿਤ ਕਰਨਾ ਹੈ | ਇਸ ਮੌਕੇ ਡਾ. ਅਨਵਰ ਭਸੌੜ ਮੈਂਬਰ, ਵਕਫ਼ ਬੋਰਡ ਪੰਜਾਬ ਅਨਿਲ ਮਿੱਤਲ ਡਾਇਰੈਕਟਰ, ਸਮਾਲ ਇੰਡਸਟਰੀਜ਼ ਪੰਜਾਬ ਹਰਪ੍ਰੀਤ ਸਿੰਘ ਗਿੱਲ, ਦਰਸ਼ਨ ਸਿੰਘ ਪਾਠਕ, ਰਛਪਾਲ ਸਿੰਘ ਭੁੱਲਰ, ਸੁਖਪਾਲ ਸਿੰਘ, ਐਡਵੋਕੇਟ ਹੈਪੀ ਗਰਗ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭੋਗੀਵਾਲ ਸਕੂਲ ਵਿਖੇ ਮਨਾਇਆ ਖੇਡ ਦਿਵਸ <br/> ਅਗਲੀ ਖ਼ਬਰ ਪਿੰਡ ਦੇਹਲਾ ਸ਼ੀਹਾਂ ਦੀ ਨੂੰਹ ਗਗਨਦੀਪ ਕੌਰ ਨੂੰ ਇਨਸਾਫ਼ ਦਿਵਾਉਣ ਲਈ ਬੀਕੇਯੂ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਮੂਨਕ ਥਾ...
Ad Position 24