ਮਲੇਰਕੋਟਲਾ, 3 ਫਰਵਰੀ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਹਨੀਫ ਥਿੰਦ) - ਮਲੇਰਕੋਟਲਾ ਦੇ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ | ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਸੱਤਪਾਲ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ (ਇਨਵੈਸਟੀਗੇਸ਼ਨ) ਸਤੀਸ਼ ਕੁਮਾਰ ਦੀ ਅਗਵਾਈ ਹੇਠ ਸੀ.ਆਈ.ਏ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਅਤੇ ਅਤੇ ਮੁੱਖ ਅਫ਼ਸਰ ਥਾਣਾ ਸਾਈਬਰ ਇੰਸਪੈਕਟਰ ਮਨਜੋਤ ਸਿੰਘ ਵਲੋਂ ਥਾਣਾ ਅਮਰਗੜ੍ਹ ਵਿਚ ਦਰਜ ਮਾਮਲੇ ਤੇ ਜਾਂਚ ਕਰਦਿਆਂ ਅਣਪਛਾਤੇ ਦੋਸ਼ੀਆਂ ਦੀ ਭਾਲ ਕਰਕੇ 6 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਅਧਿਕਾਰੀਆਂ (ਡੀ) ਨੇ ਕਿਹਾ ਕਿ ਸਾਲ 2025 ਅਕਤੂਬਰ ਮਹੀਨੇ ਵਿਚ ਪਿੰਡ ਮੁਹਾਲੀ, ਨੇੜੇ ਪਿੰਡ ਬਾਗੜੀਆਂ ਵਿਖੇ ਏਅਰਟੈੱਲ ਦੇ ਟਾਵਰ ਵਿਚੋਂ ਬੀ.ਟੀ.ਐਸ ਕਾਰਡਾਂ ਦੀ ਚੋਰੀ ਹੋਈ ਸੀ, ਜਿਸ ਸਬੰਧੀ ਉਕਤ ਮੁਕੱਦਮਾ ਦਰਜ ਕੀਤਾ ਗਿਆ ਸੀ | ਇਸ ਮੁਕੱਦਮੇ ਦੀ ਜਾਂਚ ਦੌਰਾਨ ਦੋਸ਼ੀ ਅਖਲੇਸ਼ ਉਰਫ਼ ਅਖਿਲ ਅਤੇ ਸਚਿਨ ਵਾਸੀ ਪੰਜੋਖਰਾ, ਜ਼ਿਲ੍ਹਾ ਅੰਬਾਲਾ (ਹਰਿਆਣਾ) ਨੂੰ ਨਾਮਜ਼ਦ ਕਰਕੇ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਆਖਿਆ ਕਿ ਪੁੱਛਗਿੱਛ ਦੌਰਾਨ ਪਤਾ ਲਗਾਇਆ ਗਿਆ ਕਿ ਦੋਸ਼ੀ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ, ਪੰਕਜ, ਸਮੀਰ ਮਲਿਕ ਅਤੇ ਨਾਫਿਸ ਵੀ ਇਸ ਗਿਰੋਹ ਨਾਲ ਸਬੰਧਿਤ ਹਨ, ਜਿਨ੍ਹਾਂ ਨੂੰ ਵੀ ਗਿ੍ਫ਼ਤਾਰ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਰਾਤ ਸਮੇਂ ਵੱਖ-ਵੱਖ ਜ਼ਿਲਿਆਂ ਮੋਹਾਲੀ ਰੋਪੜ ਪਟਿਆਲਾ ਅਤੇ ਸੰਗਰੂਰ ਆਦਿ ਥਾਵਾਂ ਤੋਂ ਮੋਬਾਈਲ ਟਾਵਰਾਂ ਦੇ ਬੀ.ਟੀ.ਐਸ ਕਾਰਡ ਚੋਰੀ ਕਰਦੇ ਹਨ ਅਤੇ ਉਨ੍ਹਾਂ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਵੇਚਦੇ ਸਨ | ਇਸ ਮੌਕੇ ਕਈ ਪੁਲਿਸ ਅਧਿਕਾਰੀ ਹਾਜ਼ਰ ਸਨ |