ਜਖੇਪਲ, 3 ਫਰਵਰੀ (ਮੇਜਰ ਸਿੰਘ ਸਿੱਧੂ) - ਭਾਰਤੀ ਜਨਤਾ ਪਾਰਟੀ ਸੰਗਰੂਰ -2 ਦੇ ਪ੍ਰਧਾਨ ਗੁਰਮੇਲ ਸਿੰਘ ਕਾਲਾ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਆਦਮਪੁਰ ਹਵਾਈ ਅੱਡੇ ਦਾ ਨਾਂ ਗੁਰੂ ਰਵਿਦਾਸ ਜੀ ਦੇ ਨਾਂਅ 'ਤੇ ਰੱਖਣ ਨਾਲ ਦਲਿਤ ਭਾਈਚਾਰੇ ਵਿਚ ਭਾਰੀ ਉਤਸ਼ਾਹ ਤੇ ਖ਼ੁਸ਼ੀ ਪਾਈ ਜਾ ਰਹੀ ਹੈ | ਕਿਉਂਕਿ ਇਹ ਮੰਗ ਉਨ੍ਹਾਂ ਵਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਵ ਮੌਕੇ ਗੁਰੂ ਰਵਿਦਾਸ ਨਾਮ ਲੇਵਾ ਸੰਗਤ ਨੂੰ ਇੱਕ ਬਹੁਤ ਵੱਡਾ ਤੋਹਫ਼ਾ ਦਿੱਤਾ ਹੈ |