07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸੰਗਰੂਰ ਜ਼ਿਲ੍ਹੇ 'ਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਜਾਣਗੇ 40 ਵਿਸ਼ੇਸ਼ ਕੈਂਪ

Ad Position 21
No active advertisement
ਅਜੀਤ ਡੈਸਕ 04-02-2026
ਸੰਗਰੂਰ, 3 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਸੰਗਰੂਰ ਜ਼ਿਲ੍ਹੇ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਜ਼ਮੀਨੀ ਪੱਧਰ 'ਤੇ ਸੁਚੱਜੀ ਅਤੇ ਪ੍ਰਭਾਵਸ਼ਾਲੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਹੁਲ ਚਾਬਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਾਇਆ ਗਿਆ ਜਿਸ ਵਿਚ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜ਼ਿਲ੍ਹੇ ਭਰ ਵਿਚ ਲਗਾਏ ਜਾਣ ਵਾਲੇ 40 ਸਿਹਤ ਕੈਂਪਾਂ ਲਈ ਸਿਖਲਾਈ ਦਿੱਤੀ ਗਈ | ਸਿਖਲਾਈ ਸੈਸ਼ਨ ਦੌਰਾਨ ਅਧਿਕਾਰੀਆਂ ਨੂੰ ਆਧਾਰ-ਅਧਾਰਤ ਕੇ.ਵਾਈ.ਸੀ. ਰਜਿਸਟਰੇਸ਼ਨ ਦੀ ਪੂਰੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ, ਤਾਂ ਜੋ ਸਿਹਤ ਕੈਂਪਾਂ ਵਿਚ ਆਉਣ ਵਾਲੇ ਨਾਗਰਿਕਾਂ ਦੀ ਮੌਕੇ 'ਤੇ ਹੀ ਰਜਿਸਟਰੇਸ਼ਨ ਯਕੀਨੀ ਬਣਾਈ ਜਾ ਸਕੇ | ਇਨ੍ਹਾਂ ਕੈਂਪਾਂ ਦੇ ਜ਼ਰੀਏ ਜ਼ਿਲ੍ਹੇ ਦੇ ਹਜ਼ਾਰਾਂ ਨਿਵਾਸੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ | ਉਨ੍ਹਾਂ ਦੱਸਿਆ ਕਿ ਯੋਜਨਾ ਨੂੰ ਸੁਚਾਰੂ ਅਤੇ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਡੀ.ਏ.ਸੀ. ਕੰਪਲੈਕਸ, ਸੰਗਰੂਰ ਵਿਚ ਇੱਕ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ | ਇਸ ਕੰਟਰੋਲ ਰੂਮ ਵਿਚ ਜ਼ਿਲ੍ਹਾ ਸੂਚਨਾ ਵਿਗਿਆਨ ਅਧਿਕਾਰੀ, ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ, ਮਾਸਟਰ ਟਰੇਨਰ ਅਤੇ ਜ਼ਿਲ੍ਹਾ ਗਤੀਸ਼ੀਲਤਾ ਕੋਆਰਡੀਨੇਟਰ ਤਾਇਨਾਤ ਕੀਤੇ ਗਏ ਹਨ, ਜੋ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟਰੇਸ਼ਨ ਲਈ ਆਮ ਜਨਤਾ ਨੂੰ ਲੋੜੀਂਦੀ ਤਕਨੀਕੀ ਅਤੇ ਹੋਰ ਸਹਾਇਤਾ ਪ੍ਰਦਾਨ ਕਰਨਗੇ | ਸਿਖਲਾਈ ਪ੍ਰੋਗਰਾਮ ਦੌਰਾਨ ਸਹਾਇਕ ਕਮਿਸ਼ਨਰ ਕਿਰਪਾਲਵੀਰ ਸਿੰਘ, ਜ਼ਿਲ੍ਹਾ ਸੂਚਨਾ ਅਫ਼ਸਰ ਅਕਸ਼ੇ ਕੁਮਾਰ, ਡੀ.ਐਫ.ਐਸ.ਸੀ. ਗੁਰਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਿਰਮਾਣ ਕੈਂਪਸ ਆਫ਼ ਐਜੂਕੇਸ਼ਨ, ਰਿਸਰਚ ਐਂਡ ਟਰੇਨਿੰਗ ਨੇ ਜਾਰੀ ਕੀਤਾ 2026-27 ਦਾ ਪ੍ਰੋਸਪੈਕਟਸ <br/> ਅਗਲੀ ਖ਼ਬਰ ਗੋਲਡਨ ਅਰਥ ਸਕੂਲ ਵਿਖੇ ਮਿੰਨੀ ਮੈਜਿਕ ਫੈਸਟ ਟੈਲੰਟ ਸ਼ੋਅ ਦਾ ਆਯੋਜਨ <br/>
Ad Position 24