07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸਾਲਾਨਾ ਪ੍ਰੀਖਿਆਵਾਂ ਦੇ ਚੱਲਦਿਆਂ ਕੰਪਿਊਟਰ ਅਧਿਆਪਕਾਂ ਨੇ ਸਿਹਤ ਬੀਮਾ ਕਾਰਡਾਂ ਦੀ ਡਿਊਟੀ ਨਾ ਲਗਾਉਣ ਸੰਬੰਧੀ ਡੀ.ਸੀ. ਨੂੰ ਦਿੱਤਾ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 04-02-2026
ਸੰਗਰੂਰ, 3 ਫਰਵਰੀ (ਬਿੱਟਾ) - ਕੰਪਿਊਟਰ ਅਧਿਆਪਕਾਂ ਦਾ ਵਫ਼ਦ ਸੂਬਾ ਆਗੂ ਨਰਦੀਪ ਸ਼ਰਮਾ ਅਤੇ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੂੰ ਮਿਲਿਆ | ਵਫ਼ਦ ਵਿਚ ਜ਼ਿਲ੍ਹਾ ਕਨਵੀਨਰ ਹਰਵਿੰਦਰ ਸਿੰਘ, ਵਰਿੰਦਰ ਹੰਸ, ਸੁਸ਼ੀਲ ਕੁਮਾਰ, ਵਿਸ਼ਾਲ ਕੁਮਾਰ, ਵਿਕਰਮਜੀਤ ਸਿੰਘ, ਜਸਵਿੰਦਰ ਕੁਮਾਰ, ਭਵਦੀਪ ਸਿੰਘ, ਰਾਜੇਸ਼ ਜੈਨ ਆਦਿ ਵੀ ਸ਼ਾਮਲ ਸਨ | ਸ੍ਰੀ ਨਰਦੀਪ ਸ਼ਰਮਾ ਅਤੇ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਫ਼ਦ ਨੇ ਕੰਪਿਊਟਰ ਅਧਿਆਪਕਾਂ ਦੀਆਂ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਵਿਚ ਲਗਾਈਆਂ ਜਾਣ ਵਾਲੀਆਂ ਡਿਊਟੀਆਂ ਦਾ ਸਖਤ ਵਿਰੋਧ ਕੀਤਾ ਹੈ | ਉੁਨ੍ਹਾਂ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਵਿਦਿਆਰਥੀਆਂ ਦਾ ਸਾਲਾਨਾ ਪ੍ਰੀਖਿਆਵਾਂ ਨੂੰ ਦੇਖਦਿਆਂ ਅਧਿਆਪਕਾਂ ਦੀ ਥਾਂ ਹੋਰ ਅਮਲੇ ਫੈਲੇ ਦੀ ਡਿਊਟੀ ਸਿਹਤ ਬੀਮਾ ਕਾਰਡ ਬਣਾਉਣ ਉੱਤੇ ਲਗਾਈ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸੰਤ ਅਤਰ ਸਿੰਘ ਦੀ 99ਵੀਂ ਬਰਸੀ ਸਮਾਗਮ ਦੌਰਾਨ ਸਿੱਖ ਵਿਦਵਾਨਾਂ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ <br/> ਅਗਲੀ ਖ਼ਬਰ ਅੱਖਾਂ ਦੇ ਕੈਂਪ ਦੌਰਾਨ 350 ਮਰੀਜ਼ਾਂ ਦੀ ਜਾਂਚ <br/>
Ad Position 24