ਮਸਤੂਆਣਾ ਸਾਹਿਬ, 3 ਫਰਵਰੀ (ਦਮਦਮੀ) - ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 99ਵੀਂ ਬਰਸੀ ਮੌਕੇ ਪੰਜ ਰੋਜ਼ਾ ਸਮਾਗਮ ਦੌਰਾਨ ਸਿੱਖ ਵਿਦਵਾਨਾਂ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਅਕਾਲ ਕਾਲਜ ਕੌਂਸਲ ਅਤੇ ਸੰਤ ਸੇਵਕ ਜਥਾ ਮਸਤੂਆਣਾ ਸਾਹਿਬ ਦੀ ਨਿਗਰਾਨੀ ਹੇਠ ਇਲਾਕੇ ਅਤੇ ਦੇਸ਼ ਵਿਦੇਸ਼ ਦੀਆਂ ਲੱਖਾਂ ਦੀ ਤਾਦਾਦ ਅੰਦਰ ਸ਼ਰਧਾਲੂ ਸੰਗਤਾਂ ਸਮੇਤ ਸੈਂਕੜੇ ਸਾਧੂ, ਸੰਤ, ਮਹਾਤਮਾ ਵਲੋਂ ਸੰਤ ਅਤਰ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਇਸ ਮੌਕੇ ਗੁਰਦੁਆਰਾ ਗੁਰਸਾਗਰ ਸਾਹਿਬ ਵਿਖੇ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਭਾਜਪਾ ਆਗੂ ਸ੍ਰੀ ਅਰਵਿੰਦ ਖੰਨਾ, ਪ੍ਰੋ ਅਰੁਣ ਸਰਾਂ, ਏ.ਡੀ.ਸੀ. ਸੁਖਚੈਨ ਸਿੰਘ ਪਾਪੜਾ, ਆਪ ਆਗੂ ਸਰਪੰਚ ਰਣਦੀਪ ਸਿੰਘ ਮਿੰਟੂ ਅਤੇ ਹੋਰ ਮੋਹਤਵਰ ਸ਼ਖ਼ਸੀਅਤਾਂ ਵਲੋਂ ਹਾਜ਼ਰੀ ਭਰੀ | ਇਸੇ ਤਰ੍ਹਾਂ ਗੁ. ਮਾਤਾ ਭੋਲੀ ਜੀ ਵਿਖੇ ਮੁੱਖ ਸੇਵਾਦਾਰ ਬਾਬਾ ਹਰਬੇਅੰਤ ਸਿੰਘ ਦੀ ਨਿਗਰਾਨੀ ਹੇਠ ਸੰਤ ਅਤਰ ਸਿੰਘ ਦੀ ਯਾਦ ਵਿਚ ਚੱਲੇ ਲਗਾਤਾਰ ਸਮਾਗਮਾਂ ਦੌਰਾਨ ਜਿੱਥੇ ਸਾਧੂ ਸੰਤ ਮਹਾਤਮਾ ਵਲੋਂ ਕਥਾ-ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਬਾਬਾ ਹਰਨੇਕ ਸਿੰਘ ਲੰਗਰਾਂ ਵਾਲੇ, ਬਾਬਾ ਅਵਤਾਰ ਸਿੰਘ ਧੂਰਕੋਟ ਵਾਲੇ, ਬਾਬਾ ਅਮਰੀਕ ਸਿੰਘ ਪੰਜ ਭੈਣੀਆਂ ਵਾਲੇ, ਪ੍ਰਸਿੱਧ ਕਥਾ ਵਾਚਕ ਮਨਪ੍ਰੀਤ ਸਿੰਘ ਦਿੱਲੀ ਵਾਲੇ, ਬਾਬਾ ਸੱਤਪਾਲ ਸਿੰਘ ਭੂਰੇ, ਭਾਈ ਮਲਕੀਤ ਸਿੰਘ ਦਮਦਮਾ ਸਾਹਿਬ ਵਾਲੇ, ਬਾਬਾ ਸੁਖਦੇਵ ਸਿੰਘ ਸਿਧਾਣਾ ਸਾਹਿਬ, ਬਾਬਾ ਗੋਰਾ ਸਿੰਘ ਬੁੱਗਰਾਂ ਵਾਲੇ, ਬਾਬਾ ਗੁਰਜੰਟ ਸਿੰਘ ਤਪਾ ਦਰਾਜ, ਬਾਬਾ ਹਰਦੀਪਕ ਸਿੰਘ ਟਿੱਬੇ ਵਾਲੇ, ਬਾਬਾ ਰਾਜ ਸਿੰਘ ਹਰੀਗੜ੍ਹ ਵਾਲੇ, ਬਾਬਾ ਰਾਜਵਰਿੰਦਰ ਸਿੰਘ ਟਿੱਬੇ ਵਾਲੇ, ਬਾਬਾ ਇਕਬਾਲ ਸਿੰਘ ਬਰੇਟੇ ਵਾਲੇ, ਬਾਬਾ ਜਰਨੈਲ ਸਿੰਘ ਭੀਮਜੀ, ਬਾਬਾ ਵਾਹਿਗੁਰੂ ਸਿੰਘ ਰਾਜਪੁਰਾ ਮਸਾਣੀ ਵਾਲੇ ਸਮੇਤ ਵੱਡੀ ਗਿਣਤੀ ਵਿਚ ਸਾਧੂ ਸੰਤ ਮਹਾਤਮਾ ਵਲੋਂ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆਂ, ਉਥੇ ਉੱਚ ਕੋਟੀ ਦੇ ਰਾਗੀ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਰਾਗੀ, ਢਾਡੀ ਜਥਿਆਂ ਤੋਂ ਇਲਾਵਾ ਸਾਧੂ ਸੰਤ ਮਹਾਤਮਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਸਨਮਾਨ ਕਰਨ ਮੌਕੇ ਬਾਬਾ ਹਰਬੇਅੰਤ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਸਤਪਾਲ ਸਿੰਘ, ਬਾਬਾ ਰਾਜਵੀਰ ਸਿੰਘ ਬਠਿੰਡਾ, ਬਾਬਾ ਗੋਰਾ ਸਿੰਘ ਬੁਗਰਾਂ ਵਾਲੇ, ਗੁਰਜੰਟ ਸਿੰਘ ਦੁੱਗਾਂ, ਭੁਪਿੰਦਰ ਸਿੰਘ ਗਰੇਵਾਲ, ਜਸਪਾਲ ਸਿੰਘ ਸਿੱਧੂ, ਹਰਬੰਸ ਸਿੰਘ ਅਕੋਈ ਸਾਹਿਬ, ਜਗਰੂਪ ਸਿੰਘ ਲੱਡਾ, ਸਤਨਾਮ ਸਿੰਘ ਮਸਤੂਆਣਾ ਅਤੇ ਹੋਰ ਪ੍ਰਬੰਧਕ ਸ਼ਾਮਲ ਸਨ |