ਲੌਂਗੋਵਾਲ, 3 ਫਰਵਰੀ (ਸ.ਸ.ਖੰਨਾ, ਵਿਨੋਦ) - ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ 4, 5 ਅਤੇ 6 ਫਰਵਰੀ ਨੂੰ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ 4 ਫਰਵਰੀ ਨੂੰ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਆਰੰਭ ਹੋਣਗੇ 11 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਇਸੇ ਤਰ੍ਹਾਂ 5 ਫਰਵਰੀ ਨੂੰ 12 ਤੋਂ 2 ਵਜੇ ਤੱਕ ਦਿਨ ਦੇ ਦੀਵਾਨ ਸਜਾਏ ਜਾਣਗੇ ਅਤੇ 6 ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਕੈਂਬੋਵਾਲ ਸਾਹਿਬ ਵਜੇ ਰੱਖੀ ਗਈ ਹੈ | ਇਸ ਮੌਕੇ ਬਾਬਾ ਬਲਵਿੰਦਰ ਸਿੰਘ ਕੈਂਬੋਵਾਲ, ਪਰਮਜੀਤ ਸਿੰਘ ਜੱਸੇਕਾ, ਅਮਰਜੀਤ ਸਿੰਘ ਗਿੱਲ, ਜੱਗਾ ਸਿੰਘ, ਦੇਵ ਸਿੰਘ, ਸੰਜੇ ਸੈਂਟ, ਕਾਲਾ ਰਾਮ ਮਿੱਤਲ, ਅਮਰਜੀਤ ਸਿੰਘ ਜੈਦ ਆਦਿ ਵੀ ਹਾਜ਼ਰ ਸਨ |