07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸੰਤ ਅਤਰ ਸਿੰਘ ਦੀ ਯਾਦ ਵਿਚ ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਕਰਵਾਏ ਗੁਰਮਤਿ ਸਮਾਗਮ <br/>

Ad Position 21
No active advertisement
ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਵਿਖੇ ਕੀਰਤਨ ਕਰਦੇ ਹੋਏ ਮਹਾਂਪੁਰਸ਼ | (ਸੱਜੇ) ਮੋਹਤਵਾਰ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰਾਂ: ਦਮਦਮੀ <br/> 04-02-2026
ਮਸਤੂਆਣਾ ਸਾਹਿਬ, 3 ਫਰਵਰੀ (ਦਮਦਮੀ) - ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਕਰਵਾਏ ਗਏ | ਇਸ ਮੌਕੇ ਪਿਛਲੇ ਦਿਨਾਂ ਤੋਂ ਆਰੰਭ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 111 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਰਾਤਰੀ ਦੇ ਸਜਾਏ ਗਏ ਦੀਵਾਨਾ ਵਿਚ ਪੰਥ ਦੀਆਂ ਸਿਰਮੌਰ ਹਸਤੀਆਂ ਜਿੰਨਾ ਵਿਚ ਉੱਘੇ ਕਥਾਵਾਚਕ ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲੇ, ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ, ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ, ਸੰਤ ਬਾਬਾ ਕਾਕਾ ਸਿੰਘ ਦਮਦਮਾ ਸਾਹਿਬ, ਬਾਬਾ ਮਲਕੀਤ ਸਿੰਘ, ਡਾ: ਬਾਬਾ ਦਵਿੰਦਰ ਸਿੰਘ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਾਲੇ, ਬਾਬਾ ਜਗਜੀਤ ਸਿੰਘ ਸਿੰਘ ਕਾਕਾ ਵੀਰਜੀ ਚੀਮਾ ਸਾਹਿਬ, ਡਾਕਟਰ ਗੁਰਵੀਰ ਸਿੰਘ ਸੋਹੀ, ਬਾਬਾ ਜਸਵਿੰਦਰ ਸਿੰਘ, ਬਾਬਾ ਨਿਰਮਲ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਮਨਪ੍ਰੀਤ ਸਿੰਘ ਅਲੀਪੁਰ, ਬਾਬਾ ਦਰਸ਼ਨ ਸਿੰਘ, ਬਾਬਾ ਬਲਜਿੰਦਰ ਸਿੰਘ ਫ਼ੌਜੀ, ਬਾਬਾ ਬਲਜੀਤ ਸਿੰਘ, ਬਾਬਾ ਚਰਨਜੀਤ ਸਿੰਘ ਭੋਗੀਵਾਲ, ਬਾਬਾ ਰਾਜਵਿੰਦਰ ਸਿੰਘ ਟਿੱਬਾ, ਬਾਬਾ ਦਾਰਾ ਸਿੰਘ ਬਰਨਾਲਾ, ਡਾ: ਮਨਪ੍ਰੀਤ ਸਿੰਘ ਦਿੱਲੀ, ਬਾਬਾ ਅਮਰੀਕ ਸਿੰਘ ਪੰਜ ਭੈਣੀਆਂ, ਬਾਬਾ ਰਣਜੀਤ ਸਿੰਘ ਢੀਂਗੀ, ਬਾਬਾ ਗੁਰਜੰਟ ਸਿੰਘ ਪਟਿਆਲਾ, ਬਾਬਾ ਇਕਬਾਲ ਸਿੰਘ ਬਰੇਟਾ, ਭਾਈ ਮਨਦੀਪ ਸਿੰਘ, ਬਾਬਾ ਬਲਜੀਤ ਸਿੰਘ ਫ਼ੱਕਰ, ਬਾਬਾ ਜਗਰੂਪ ਸਿੰਘ ਸਮੇਤ ਹੋਰ ਵੱਡੀ ਗਿਣਤੀ ਵਿਚ ਮਹਾਂਪੁਰਸ਼ਾਂ ਵਲੋਂ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਵਲੋ ਮਾਲਵੇ ਦੇ ਖੇਤਰ ਵਿਚ ਸਿੱਖਿਆ ਅਤੇ ਧਾਰਮਿਕ ਗਿਆਨ ਦੀ ਜੋਤ ਜਗਾਈ ਅਤੇ ਲੋਕਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਉਨ੍ਹਾਂ ਨੌਜਵਾਨ ਪੀੜੀ ਨੂੰ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਬਾਣੀ ਬਾਣੇ ਨਾਲ ਜੁੜਨ | ਇਸ ਮੌਕੇ ਸਾਧੂ, ਸੰਤ, ਮਹਾਤਮਾ ਅਤੇ ਹੋਰ ਮੋਹਤਵਰ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸੰਤ ਸੇਵਕ ਬਿਹੰਗਮ ਜਥੇ ਦੇ ਪ੍ਰਧਾਨ ਬਾਬਾ ਸੁਰਜੀਤ ਸਿੰਘ, ਪ੍ਰਧਾਨ ਬਾਬਾ ਦਰਸ਼ਨ ਸਿੰਘ, ਮੀਤ ਪ੍ਰਧਾਨ ਬਾਬਾ ਸੁਖਵਿੰਦਰ ਸਿੰਘ ਸੋਨੀ, ਮੈਨੇਜਰ ਭਾਈ ਸੁਖਵਿੰਦਰ ਸਿੰਘ, ਸਕੱਤਰ ਜਸਵੰਤ ਸਿੰਘ, ਗੁ. ਸੱਚਖੰਡ ਅੰਗੀਠਾ ਸਾਹਿਬ ਦੇ ਪ੍ਰਚਾਰਕ ਭਾਈ ਜਸਪ੍ਰੀਤ ਸਿੰਘ, ਭਾਈ ਵਿਕਰਮਜੀਤ ਸਿੰਘ, ਭਾਈ ਕਰਮਜੀਤ ਸਿੰਘ, ਭਾਈ ਪ੍ਰਭਜੋਤ ਸਿੰਘ, ਗਿਆਨੀ ਭੋਲਾ ਸਿੰਘ, ਹੈੱਡ ਗ੍ਰੰਥੀ ਬਾਬਾ ਸ਼ਿੰਦਰ ਸਿੰਘ, ਮੀਤ ਗ੍ਰੰਥੀ ਬਾਬਾ ਨਿਰਮਲ ਸਿੰਘ, ਸਟੇਜ ਸਕੱਤਰ ਭਾਈ ਦੀਦਾਰ ਸਿੰਘ ਭੁੱਲਰਹੇੜੀ ਅਤੇ ਹੋਰ ਪ੍ਰਬੰਧਕ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਆਪ ਦੇ ਮੰਤਰੀ ਇਲਾਜ ਲਈ ਮੁਹਾਲੀ ਜਾਂ ਦਿੱਲੀ ਕਿਉਂ ਜਾਂਦੇ ਹਨ- ਕਮਲਜੀਤ ਸਿੰਘ ਚੱਕ <br/> ਅਗਲੀ ਖ਼ਬਰ ਸੀਬਾ ਸਕੂਲ 'ਚ ਸਾਲਾਨਾ ਸੱਭਿਆਚਾਰਕ ਸਮਾਰੋਹ 'ਕਲਾਂਜਲੀ - 2026' ਦਾ ਆਯੋਜਨ <br/>
Ad Position 24