ਸ਼ੇਰਪੁਰ, 3 ਫਰਵਰੀ (ਮੇਘ ਰਾਜ ਜੋਸ਼ੀ) - ਆਮ ਆਦਮੀ ਪਾਰਟੀ ਨੇ ਜੇ ਪੰਜਾਬ ਦੀ ਸਿਹਤ ਪ੍ਰਣਾਲੀ ਵਿਚ ਕ੍ਰਾਂਤੀ ਲਿਆ ਦਿੱਤੀ ਹੈ, ਸਰਕਾਰੀ ਹਸਪਤਾਲ ਨਿੱਜੀ ਹਸਪਤਾਲਾਂ ਵਰਗੇ ਬਣਾ ਦਿੱਤੇ ਹਨ ਤਾਂ ਫਿਰ ਆਪ ਦੇ ਮੰਤਰੀ ਆਪਣੇ ਇਲਾਜ ਲਈ ਮੁਹਾਲੀ ਜਾਂ ਦਿੱਲੀ ਕਿਉਂ ਜਾਂਦੇ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮਹਿਲਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਨੇ ਅੱਜ ਇੱਥੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਝੂਠ ਲਾਰੇ ਤੇ ਝੂਠੇ ਪ੍ਰਚਾਰ ਤੋਂ ਸਿਵਾਏ ਹੋਰ ਕੁਝ ਨਹੀਂ ਕੀਤਾ, ਪਾਰਟੀ ਦੇ ਵਲੋਂ ਕਰੋੜਾਂ ਰੁਪਈਆਂ ਦੇ ਇਸ਼ਤਿਹਾਰ ਲਗਾ ਕੇ ਪ੍ਰਚਾਰ ਕੀਤਾ ਜਾ ਰਿਹਾ ਕਿ ਉਨ੍ਹਾਂ ਵਲੋਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਉੱਚ ਦਰਜੇ ਦਾ ਕਰ ਦਿੱਤਾ ਗਿਆ ਹੈ ਜਦਕਿ ਇਹ ਨਿਰਾ ਝੂਠ ਹੈ ਤੇ ਬਿਨਾਂ ਲਿਪਾ ਪੋਚੀ ਜੋ ਸਿਵਾਏ ਹੋਰ ਕੱਖ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲਾਂ ਤੋਂ ਹੀ ਚਲਦੇ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕ ਦਾ ਨਾਮ ਦੇ ਦਿੱਤਾ ਗਿਆ ਤੇ ਅੱਜ ਵੀ ਸਰਕਾਰੀ ਹਸਪਤਾਲ ਸਹੂਲਤਾਂ ਦੀ ਵੱਡੀ ਘਾਟ ਤੇ ਨਾਲ ਜੂਝ ਰਹੇ ਹ¨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦਾ ਝੂਠਾ ਚਿਹਰਾ ਦੇਖ ਲਿਆ ਹੈ ਤੇ ਹੁਣ ਕਦੇ ਵੀ ਮੁੜ ਉਨ੍ਹਾਂ ਦੀਆਂ ਗੱਲਾਂ ਦੇ ਵਿਚ ਨਹੀਂ ਆਉਣਗੇ ਤੇ 2027 ਦੇ ਵਿਚ ਸ਼ਾਨ ਦੇ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਲੈ ਕੇ ਆਉਣਗੇ ਤਾਂ ਜੋ ਪੰਜਾਬ ਨੂੰ ਮੁੜ ਤਰੱਕੀ ਅਤੇ ਅਮਨ ਸ਼ਾਂਤੀ ਦੀਆਂ ਲੀਹਾਂ 'ਤੇ ਲਿਜਾਇਆ ਜਾ ਸਕੇ | ਇਸ ਮੌਕੇ ਸਾਬਕਾ ਸਰਪੰਚ ਮੇਜਰ ਸਿੰਘ ਬੁਰਜ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਮੌਜੂਦ ਸਨ |