07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਵਿਧਾਇਕ ਗੱਜਣਮਾਜਰਾ ਨੇ ਅਮਰਗੜ੍ਹ ਹਲਕੇ ਤੋਂ ਸ਼ਰਧਾਲੂਆਂ ਦੀ ਬੱਸ ਗੁਰਧਾਮਾਂ ਦੇ ਦਰਸ਼ਨਾਂ ਲਈ ਕੀਤੀ ਰਵਾਨਾ

Ad Position 21
No active advertisement
ਤੀਰਥ ਯਾਤਰਾ ਸਕੀਮ ਤਹਿਤ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨਾਲ ਹਾਜ਼ਰ ਚੇਅਰਮੈਨ ਕੇਵਲ ਜਾਗੋਵਾਲ, ਜ਼ਿਲ੍ਹਾ ਇੰਚਾਰਜ ਤਰਸੇਮ ਸੰਗਾਲਾ ਅਤੇ ਸਾਬਕਾ ਸਰਪੰਚ ਸਤਿੰਦਰ ਸਿੰਘ ਸੇਹਕੇ | ਤਸਵੀਰ: ਜਤਿੰਦਰ ਮੰਨਵੀ <br/> 04-02-2026
ਅਮਰਗੜ੍ਹ/ਮਲੇਰਕੋਟਲਾ, 3 ਫਰਵਰੀ (ਮੰਨਵੀ, ਸਰੌਦ) - ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਅੱਜ ਵਿਧਾਨ ਸਭਾ ਹਲਕਾ ਅਮਰਗੜ੍ਹ 'ਚ ਸ਼ਾਨਦਾਰ ਸ਼ੁਰੂਆਤ ਕੀਤੀ ਗਈ | ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਪਿੰਡ ਸੇਹਕੇ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਵਿਰਾਸਤ ਸੇਵਾ ਸੰਗਠਨ ਦੇ ਸੂਬਾ ਸਕੱਤਰ ਚੇਅਰਮੈਨ ਕੇਵਲ ਜਾਗੋਵਾਲ ਅਤੇ ਜ਼ਿਲ੍ਹਾ ਇੰਚਾਰਜ ਤਰਸੇਮ ਸਿੰਘ ਸੰਗਾਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਸ਼ਰਧਾਲੂਆਂ ਨੂੰ ਮੁਬਾਰਕਬਾਦ ਦਿੰਦਿਆਂ ਵਿਧਾਇਕ ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਉਪਰਾਲਾ ਬਜ਼ੁਰਗਾਂ ਲਈ ਬਹੁਤ ਫ਼ਾਇਦੇਮੰਦ ਸਾਬਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਬਹੁਤ ਸਾਰੇ ਬਜ਼ੁਰਗ ਅਜਿਹੇ ਸਨ ਜੋ ਆਰਥਿਕ ਤੰਗੀ ਜਾਂ ਸਾਧਨਾਂ ਦੀ ਘਾਟ ਕਾਰਨ ਗੁਰਧਾਮਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ ਪਰ ਹੁਣ ਸਰਕਾਰ ਆਪਣੇ ਖਰਚੇ 'ਤੇ ਉਨ੍ਹਾਂ ਨੂੰ ਪੂਰੇ ਮਾਣ-ਸਤਿਕਾਰ ਨਾਲ ਤੀਰਥ ਯਾਤਰਾ ਕਰਵਾ ਰਹੀ ਹੈ | ਚੇਅਰਮੈਨ ਕੇਵਲ ਜਾਗੋਵਾਲ ਨੇ ਯਾਤਰਾ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਹ ਬੱਸ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ, ਦੁਰਗਿਆਣਾ ਮੰਦਰ, ਸ੍ਰੀ ਰਾਮ ਤੀਰਥ, ਜਲਿ੍ਹਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਦੇ ਦਰਸ਼ਨ ਕਰਵਾ ਕੇ ਤੀਜੇ ਦਿਨ ਵਾਪਸ ਪਰਤੇਗੀ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਪੜਾਅਵਾਰ ਹਰੇਕ ਪਿੰਡ 'ਚੋਂ ਸੰਗਤਾਂ ਨੂੰ ਇਸ ਸਕੀਮ ਤਹਿਤ ਯਾਤਰਾ 'ਤੇ ਭੇਜਿਆ ਜਾਵੇਗਾ | ਸਾਬਕਾ ਸਰਪੰਚ ਸਤਿੰਦਰ ਸਿੰਘ ਸੇਹਕੇ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਗੱਜਣਮਾਜਰਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਕੀਮ ਨਾਲ ਪਿੰਡਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਪ੍ਰੀਤ ਸਿੰਘ ਬਿੱਟੂ, ਚਮਕੌਰ ਸਿੰਘ, ਰਾਜ ਸਿੰਘ ਸਰਵਰਪੁਰ, ਬੂਟਾ ਸਿੰਘ ਜਾਗੋਵਾਲ, ਜਸਵੀਰ ਸਿੰਘ ਭੋਲਾ, ਚਮਕੌਰ ਸਿੰਘ ਗੁਆਰਾ ਸਮੇਤ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਜਟ 'ਚ ਹਰੇਕ ਵਰਗ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ-ਹਨੀ ਫ਼ੱਤਣਵਾਲਾ <br/> ਅਗਲੀ ਖ਼ਬਰ ਆਪ ਦੇ ਮੰਤਰੀ ਇਲਾਜ ਲਈ ਮੁਹਾਲੀ ਜਾਂ ਦਿੱਲੀ ਕਿਉਂ ਜਾਂਦੇ ਹਨ- ਕਮਲਜੀਤ ਸਿੰਘ ਚੱਕ <br/>
Ad Position 24