13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਵਾਤਾਵਰਨ ਜਾਗਰੂਕਤਾ ਸੰਬੰਧੀ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 05-02-2026
ਭਵਾਨੀਗੜ੍ਹ, 4 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸਰਕਾਰੀ ਕੰਨਿਆ ਸਕੂਲ ਵਿਖੇ ਪੰਜਾਬ ਰਾਜ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਵਲੋਂ ਭਾਰਤ ਸਰਕਾਰ ਦੇ ਵਾਤਾਵਰਨ, ਜੰਗਲ ਅਤੇ ਜਲਵਾਯੂ ਮੰਤਰਾਲੇ ਦੇ ਸਹਿਯੋਗ ਨਾਲ ਵਾਤਾਵਰਨ ਜਾਗਰੂਕਤਾ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥਣਾਂ ਨੂੰ ਵਾਤਾਵਰਨ, ਹਰਿਆ ਭਰਿਆ ਅਤੇ ਸਾਫ਼ ਰੱਖਣ, ਪਲਾਸਟਿਕ ਦੀ ਵਰਤੋਂ ਦੇ ਨੁਕਸਾਨ ਅਤੇ ਕੂੜੇ ਕਰਕਟ ਦਾ ਨਿਪਟਾਰਾ ਕਰਨ ਅਤੇ ਹੋਰ ਗਤੀਵਿਧੀਆਂ ਕਰਵਾਈਆਂ | ਸਕੂਲ ਇੰਚਾਰਜ ਸਤਿੰਦਰ ਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਰ ਵਿਅਕਤੀਆਂ ਨੂੰ ਆਪਣਾ ਆਲਾ-ਦੁਆਵਾ ਸਾਫ਼ ਰੱਖ ਕੇ ਜ਼ਿੰਦਗੀ ਜਿਊਣੀ ਚਾਹੀਦੀ ਹੈ | ਇਸ ਮੌਕੇ ਸਕੂਲ ਦੇ ਵਿਹੜੇ ਵਿਚ ਵੱਖ-ਵੱਖ ਫਲਾਂ ਅਤੇ ਫੁੱਲਾਂ ਦੇ ਬੂਟੇ ਲਗਾਏ ਗਏ | ਸ਼ਹਿਰ ਦੀ ਵਾਸੀ ਮਨਪ੍ਰੀਤ ਕੌਰ ਵੱਲੋਂ ਬੱਚਿਆਂ ਨੂੰ ਕਾਗ਼ਜ਼ ਅਤੇ ਗੱਤੇ ਤੋਂ ਵੱਖ-ਵੱਖ ਵਸਤੂਆਂ ਤਿਆਰ ਕਰਨੀਆਂ ਸਿਖਾਈਆਂ | ਇਸ ਸਮੇਂ ਲੈਕਚਰਾਰ ਸ਼੍ਰੀਮਤੀ ਨਵਕਿਰਨ, ਕੈਮਿਸਟਰੀ ਦੇ ਲੈਕਚਰਾਰ ਸ੍ਰੀਮਤੀ ਕਾਮਨੀ ਦੇਵੀ, ਈਕੋ ਕਲੱਬ ਅਧੀਨ ਫਿਜ਼ੀਕਲ ਐਜੂਕੇਸ਼ਨ ਦੇ ਲੈਕਚਰਾਰ ਸ. ਦਵਿੰਦਰ ਸਿੰਘ, ਸ੍ਰੀਮਤੀ ਅਮਰਵੀਰ ਕੌਰ ਅਤੇ ਕੈਂਪਸ ਮੈਨੇਜਰ ਸਿਕੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਜਨਮ ਦਿਵਸ ਮਨਾਇਆ <br/> ਅਗਲੀ ਖ਼ਬਰ ਨਗਰ ਕੀਰਤਨ ਸਜਾਇਆ <br/>
Ad Position 24