13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਪਿੰਡ ਖੁਰਦ ਵਿਖੇ ਵਿਕਾਸ ਕਾਰਜਾਂ ਦਾ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 05-02-2026
ਸੰਦੌੜ, 4 ਫਰਵਰੀ (ਜਸਵੀਰ ਸਿੰਘ ਜੱਸੀ) - ਪਿੰਡ ਖ਼ੁਰਦ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੀ, ਜਦੋਂ ਮਲੇਰਕੋਟਲਾ ਹਲਕੇ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਪਿੰਡ ਵਿਚ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਸੀ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਰਹੇ | ਸਮਾਰੋਹ ਦੀ ਅਗਵਾਈ ਸਰਪੰਚ ਕੁਲਵੀਰ ਸਿੰਘ ਮਾਣਕ ਫ਼ੌਜੀ ਵਲੋਂ ਕੀਤੀ ਗਈ | ਉਨ੍ਹਾਂ ਨੇ ਵਿਧਾਇਕ ਦਾ ਸਵਾਗਤ ਕਰਦਿਆਂ ਕਿਹਾ ਕਿ ਪਿੰਡ ਖ਼ੁਰਦ ਲੰਮੇ ਸਮੇਂ ਤੋਂ ਵਿਕਾਸ ਦੀ ਉਡੀਕ ਕਰ ਰਿਹਾ ਸੀ, ਜੋ ਹੁਣ ਮਾਨ ਸਰਕਾਰ ਦੀ ਮਦਦ ਨਾਲ ਪੂਰੀ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਵਿਕਾਸ ਕੰਮ ਪਿੰਡ ਦੀ ਤਸਵੀਰ ਬਦਲਣਗੇ ਅਤੇ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮਿਲਣਗੀਆਂ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਮਕਸਦ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣਾ ਹੈ | ਉਨ੍ਹਾਂ ਕਿਹਾ ਕਿ ਖ਼ੁਰਦ ਪਿੰਡ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਨਾਲ ਸੜਕਾਂ, ਗਲੀਆਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ | ਵਿਧਾਇਕ ਨੇ ਦਾਅਵਾ ਕੀਤਾ ਕਿ ਹਲਕੇ ਦੇ ਹਰ ਪਿੰਡ ਵਿਚ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਰਵਾਇਆ ਜਾ ਰਿਹਾ ਹੈ | ਪਿੰਡ ਵਾਸੀਆਂ ਵਲੋਂ ਵਿਧਾਇਕ ਦਾ ਧੰਨਵਾਦ ਕਰਦਿਆਂ ਮੋਹਤਵਰ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਲੋਕਾਂ ਨੇ ਕਿਹਾ ਕਿ ਵਿਧਾਇਕ ਡਾ. ਜਮੀਲ ਉਰ ਰਹਿਮਾਨ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿਚ ਨਾਲ ਖੜ੍ਹਦੇ ਹਨ ਅਤੇ ਵਿਕਾਸ ਦੇ ਮਾਮਲੇ ਵਿਚ ਕਦੇ ਵੀ ਸਮਝੌਤਾ ਨਹੀਂ ਕਰਦੇ | ਇਸ ਮੌਕੇ ਪੀ ਏ ਗੁਰਮੁੱਖ ਸਿੰਘ ਸਰਪੰਚ ਪਿੰਡ ਖਾਨਪੁਰ, ਵਿਧਾਇਕ ਰਹਿਮਾਨ ਦੀ ਧਰਮ ਪਤਨੀ ਬੀਬਾ ਫਰਿਆਲ ਰਹਿਮਾਨ, ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੰਤੌਖ ਸਿੰਘ ਦਸੌਦਾ, ਡਾ. ਸਤਪਾਲ ਸਿੰਘ ਅਤੇ ਸਮਾਰੋਹ ਦੌਰਾਨ ਪਿੰਡ ਦੇ ਪੰਚ, ਸਮਾਜਸੇਵੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਸ਼ਾਂਤੀ ਅਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਦੇ ਮੰਤਵ ਨਾਲ ਕੱਢੀ ਸਦਭਾਵਨਾ ਰੈਲੀ <br/> ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਜਨਮ ਦਿਵਸ ਮਨਾਇਆ <br/>
Ad Position 24