13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਟਕਸਾਲੀ ਕਾਂਗਰਸੀਆਂ ਨੇ ਆਪ ਦਾ ਪੱਲਾ ਫੜਿਆ <br/>

Ad Position 21
No active advertisement
ਅਜੀਤ ਡੈਸਕ 05-02-2026
ਸੁਨਾਮ ਊਧਮ ਸਿੰਘ ਵਾਲਾ, 4 ਫ਼ਰਵਰੀ (ਧਾਲੀਵਾਲ, ਭੁੱਲਰ) - ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਬਹੁਪੱਖੀ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਟਕਸਾਲੀ ਕਾਂਗਰਸੀ ਆਗੂ ਮਲਕੀਤ ਸਿੰਘ ਥਿੰਦ (ਸੀਨੀਅਰ ਵਾਇਸ ਪ੍ਰਧਾਨ, ਜ਼ਿਲ੍ਹਾ ਕਾਂਗਰਸ ਕਮੇਟੀ), ਇੰਦਰਜੀਤ ਸਿੰਘ ਕੰਬੋਜ (ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ), ਕਰਨੈਲ ਸਿੰਘ, ਕੁਲਵੀਰ ਸਿੰਘ, ਗਿਆਨੀ ਅਰਜਨ ਸਿੰਘ, ਮੰਟੂ ਸੰਧੇ, ਸਾਦੀ ਰਾਮ ਕਬਾੜੀਆ, ਸਾਧੂ ਰਾਮ, ਕਰਮ ਸਿੰਘ, ਡਾਕਟਰ ਸੁਭਾਸ਼ ਚੰਦਰ ਆਦਿ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ | ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਆਪ ਵਿਚ ਸ਼ਾਮਿਲ ਹੋਏ ਸਾਥੀਆਂ ਦਾ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਨਵੇਂ ਸਾਥੀਆਂ ਦੀ ਸ਼ਮੂਲੀਅਤ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਸਾਰੇ ਸਾਥੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਆਪ ਵਿਚ ਸ਼ਾਮਿਲ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਇਮਾਨਦਾਰ ਅਤੇ ਪਾਰਦਰਸ਼ੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ | ਇਸ ਮੌਕੇ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਕੈਬਨਿਟ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਜਤਿੰਦਰ ਜੈਨ, ਸਤਪਾਲ ਸੱਤੀ, ਰਘਵੀਰ ਸਿੰਘ, ਪਰਮਜੀਤ ਸਿੰਘ ਪੰਮਾ, ਬਲਵਿੰਦਰ ਸ਼ਰਮਾ, ਸੁਖਦੇਵ ਸ਼ਰਮਾ, ਜਗਜੀਵਨ ਕੁਮਾਰ, ਨਿਰਮਲਾ ਦੇਵੀ, ਵਿਕਰਮ ਸਿੰਘ ਮਾੜੂ, ਸੁਰਿੰਦਰ ਸਿੰਘ, ਗੁਰਜੀਤ ਸਿੰਘ ਸ਼ੇਰੋਂ, ਪਰੀਤ ਮੌੜ, ਸਾਦੀ ਸਿੰਘ, ਕੇਵਲ ਸਿੰਘ ਅਤੇ ਹਰਦੀਪ ਸਿੰਘ ਮੌੜ ਆਦਿ ਸਨ |

Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਕਰਨਗੇ ਸੁਨਾਮ ਆਈ.ਟੀ. ਆਈ. 'ਚ 12 ਨੂੰ ਚੱਕਾ ਜਾਮ <br/> ਅਗਲੀ ਖ਼ਬਰ ਸ਼ਾਂਤੀ ਅਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਦੇ ਮੰਤਵ ਨਾਲ ਕੱਢੀ ਸਦਭਾਵਨਾ ਰੈਲੀ <br/>
Ad Position 24