13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮਜ਼ਦੂਰ ਕਰਨਗੇ ਸੁਨਾਮ ਆਈ.ਟੀ. ਆਈ. 'ਚ 12 ਨੂੰ ਚੱਕਾ ਜਾਮ <br/>

Ad Position 21
No active advertisement
ਅਜੀਤ ਡੈਸਕ 05-02-2026
ਸੁਨਾਮ ਊਧਮ ਸਿੰਘ ਵਾਲਾ, 4 ਫਰਵਰੀ (ਭੁੱਲਰ, ਧਾਲੀਵਾਲ) - ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਇਲਾਕਾ ਕਮੇਟੀ ਦੀ ਮੀਟਿੰਗ ਬਲਵੀਰ ਕੌਰ ਦੀ ਪ੍ਰਧਾਨਗੀ ਹੇਠ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਹੋਈ | ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ, ਜ਼ਿਲ੍ਹਾ ਪ੍ਰਧਾਨ ਬਿੱਟੂ ਸਿੰਘ ਖੋਖਰ, ਧਰਮ ਸਿੰਘ ਸੁਨਾਮ ਨੇ ਕਿਹਾ ਕਿ ਪਿਛਲੇ ਦਿਨੀਂ ਸੁਨਾਮ ਦੀ ਮਜ਼ਦੂਰ ਅÏਰਤ ਮੇਲੋ ਕੌਰ ਪਤਨੀ ਕਾਲਾ ਸਿੰਘ ਆਪਣੇ ਪੁੱਤਰ ਸਮੇਤ ਕੁਝ ਸਾਥਣਾਂ ਨਾਲ ਸੁਨਾਮ-ਲੌਂਗੋਵਾਲ ਸੜਕ 'ਤੇ ਆਪਣੇ ਘਰ ਵਿਚ ਬਾਲਣ ਲਈ ਲੱਕੜੀਆਂ ਇਕੱਠੀਆਂ ਕਰਨ ਗਈ ਸੀ | ਇਸ ਦੌਰਾਨ ਕਾਰ ਦੀ ਲਪੇਟ 'ਚ ਆਉਣ ਕਾਰਨ ਉਸ ਦੀ ਮੌਤ ਹੋ ਗਈ ਸੀ ਪਰ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਵੀ ਚੀਮਾ ਥਾਣੇ ਦੀ ਪੁਲਿਸ ਹਾਦਸਾਗ੍ਰਸਤ ਕਾਰ ਅਤੇ ਉਸ ਦੇ ਚਾਲਕ ਦਾ ਹੁਣ ਤੱਕ ਕੋਈ ਥਹੁ ਪਤਾ ਨਹੀ ਲਾ ਸਕੀ | ਮਜ਼ਦੂਰ ਆਗੂਆਂ ਨੇ ਚੀਮਾ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੀ ਸਖਤ ਨਿਖੇਧੀ ਕਰਦਿਆਂ ਮਜ਼ਦੂਰ ਅÏਰਤ ਦੀ ਮੌਤ ਲਈ ਜ਼ਿੰਮੇਵਾਰ ਕਾਰ ਚਾਲਕ ਨੂੰ ਜਲਦ ਗਿ੍ਫ਼ਤਾਰ ਕਰਨ ਅਤੇ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਲਈ 10 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ | ਮੀਟਿੰਗ ਵਿਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ 12 ਫਰਵਰੀ ਨੂੰ ਸਥਾਨਕ ਆਈ.ਟੀ.ਆਈ ਚੌਂਕ ਵਿਖੇ 2 ਘੰਟੇ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਗਿਆ | ਇਸ ਮੌਕੇ ਜੁੰਮਾ ਸਿੰਘ, ਜੱਗਾ ਸਿੰਘ, ਨਾਥ ਸਿੰਘ ਛਾਜਲੀ ਅਤੇ ਰਾਣੀ ਕੋਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਇੰਡਸਟਰੀਅਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਅਗਲੀ ਖ਼ਬਰ ਟਕਸਾਲੀ ਕਾਂਗਰਸੀਆਂ ਨੇ ਆਪ ਦਾ ਪੱਲਾ ਫੜਿਆ <br/>
Ad Position 24