13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਇੰਡਸਟਰੀਅਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 05-02-2026
ਧੂਰੀ, 4 ਫਰਵਰੀ (ਲਖਵੀਰ ਸਿੰਘ ਧਾਂਦਰਾ) - ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਐਸ.ਐਸ.ਪੀ. ਸ੍ਰ. ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿਚ ਇੰਡਸਟਰੀ ਨੂੰ ਕੰਮ ਕਰਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਤੇ ਇੰਡਸਟਰੀ ਨੂੰ ਆਉਂਦੀ ਕਿਸੇ ਵੀ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਉਹ ਅੱਜ ਐਸ.ਡੀ.ਐਮ ਦਫ਼ਤਰ ਧੂਰੀ ਵਿਖੇ ਇੰਡਸਟਰੀਅਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਰਹੇ ਸਨ | ਇਸ ਮੌਕੇ ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਵੀ ਮੌਜੂਦ ਸਨ | ਸ਼੍ਰੀ ਰਾਹੁਲ ਚਾਬਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਇੰਡਸਟਰੀ ਨੂੰ ਬੜ੍ਹਾਵਾ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਇੰਡਸਟਰੀ ਲਈ ਸਿੰਗਲ ਵਿੰਡੋ ਕਲੀਅਰੈਂਸ ਦੀ ਸਹੂਲਤ ਉਪਲਬਧ ਹੈ, ਜਿਸ ਸਦਕਾ ਇੰਡਸਟਰੀ ਲਈ ਲੋੜੀਂਦੀਆਂ ਸਾਰੀਆਂ ਪ੍ਰਵਾਨਗੀਆਂ ਇੱਕੋ ਸਥਾਨ 'ਤੋਂ ਪ੍ਰਾਪਤ ਕੀਤੀ ਜਾ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਸਿੰਗਲ ਵਿੰਡੋ ਸਦਕਾ ਮਹੀਨਿਆਂ ਵਿਚ ਮਿਲਣ ਵਾਲੀਆਂ ਪ੍ਰਵਾਨਗੀਆਂ ਹੁਣ 45 ਦਿਨਾਂ ਦੇ ਅੰਦਰ-ਅੰਦਰ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਦਯੋਗਿਕ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਉਦਯੋਗਾਂ ਨੂੰ ਸਹੂਲਤਾਂ ਮੁਹੱਈਆ ਕਰਵਾ ਕੇ ਰੁਜ਼ਗਾਰ ਦੇ ਨਵੇਂ ਮੌਕੇ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ | ਉਨ੍ਹਾਂ ਕਿਹਾ ਕਿ ਇੰਡਸਟਰੀ ਦੇ ਵਿਕਾਸ ਨਾਲ ਨਾ ਸਿਰਫ਼ ਆਰਥਿਕ ਮਜ਼ਬੂਤੀ ਆਉਂਦੀ ਹੈ, ਸਗੋਂ ਸਥਾਨਕ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਿਲਦੇ ਹਨ | ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਉਦਯੋਗਿਕ ਖੇਤਰਾਂ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ | ਮੀਟਿੰਗ ਦੌਰਾਨ ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਨੇ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਬ-ਡਿਵੀਜ਼ਨ ਪੱਧਰ 'ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇਗਾ | ਮੀਟਿੰਗ ਦੌਰਾਨ ਇੰਡਸਟਰੀਅਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਲੋਂ ਉਦਯੋਗਿਕ ਇਕਾਈਆਂ ਨਾਲ ਸਬੰਧਤ ਬਿਜਲੀ, ਪਾਣੀ, ਸੜਕਾਂ, ਸੁਰੱਖਿਆ, ਟਰਾਂਸਪੋਰਟ, ਮਜ਼ਦੂਰ ਸੰਬੰਧੀ ਮਸਲਿਆਂ ਸਮੇਤ ਹੋਰ ਪ੍ਰਸ਼ਾਸਨਿਕ ਮੁੱਦਿਆਂ ਨੂੰ ਵਿਸਥਾਰ ਨਾਲ ਰੱਖਿਆ ਗਿਆ | ਡਿਪਟੀ ਕਮਿਸ਼ਨਰ ਨੇ ਸਾਰੀਆਂ ਮਸਲੇ ਨੋਟ ਕਰਦਿਆਂ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਦਯੋਗਿਕ ਇਕਾਈਆਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ | ਇਸ ਮੌਕੇ ਸੰਗਰੂਰ ਡਿਸਟਿ੍ਕਟ ਇੰਡਸਟਰੀਅਲ ਚੈਂਬਰ ਬਲਾਕ ਧੂਰੀ ਅਤੇ ਸੰਗਰੂਰ ਚੈਂਬਰ ਆਫ਼ ਕਮਰਸ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਨ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਭਵਿੱਖ ਵਿਚ ਵੀ ਪ੍ਰਸ਼ਾਸਨ ਨਾਲ ਤਾਲਮੇਲ ਬਣਾ ਕੇ ਕੰਮ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਸੰਗਰੂਰ ਚੈਂਬਰ ਆਫ਼ ਕਮਰਸ ਦੇ ਪ੍ਰਧਾਨ ਦਰਸ਼ਨ ਸਿੰਘ, ਸੈਕਟਰੀ ਅੰਮਿ੍ਤ ਗਰਗ, ਵਿੱਤ ਸੈਕਟਰੀ ਸੁਨੀਲ ਕੁਮਲ, ਸੰਗਰੂਰ ਡਿਸਟਿ੍ਕਟ ਇੰਡਸਟਰੀਅਲ ਚੈਂਬਰ ਬਲਾਕ ਧੂਰੀ ਦੇ ਚੇਅਰਮੈਨ ਗੁਰਬਖਸ਼ ਸਿੰਘ ਗੁੱਡੂ, ਪ੍ਰਧਾਨ ਮੁਕੇਸ਼ ਕੁਮਾਰ ਸਿੰਗਲਾ, ਤੇਜਿੰਦਰ ਸਿੰਘ ਨੰਨੜੇ, ਕੁਲਵੀਰ ਸਿੰਘ ਨੰਨੜੇ, ਸੈਕਟਰੀ ਅਮਿਤ ਗੋਇਲ ਤੇ ਵਾਈਸ ਪ੍ਰਧਾਨ ਰਾਜੇਸ਼ ਸਿੰਗਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਭੀਖ ਮੰਗਦੇ 2 ਬੱਚਿਆਂ ਦਾ ਰੈਸਕਿਊ ਕਰ ਕੇ ਮਾਪਿਆਂ ਦੇ ਹਵਾਲੇ ਕੀਤਾ <br/> ਅਗਲੀ ਖ਼ਬਰ ਮਜ਼ਦੂਰ ਕਰਨਗੇ ਸੁਨਾਮ ਆਈ.ਟੀ. ਆਈ. 'ਚ 12 ਨੂੰ ਚੱਕਾ ਜਾਮ <br/>
Ad Position 24