13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ ਦੀ ਹੋਈ ਕਾਇਆ ਕਲਪ - ਅਪਗ੍ਰੇਡ ਕੀਤੀ ਇਮਾਰਤ ਦਾ ਕੈਬਨਿਟ ਮੰਤਰੀ ਅਰੋੜਾ ਵਲੋਂ ਉਦਘਾਟਨ

Ad Position 21
No active advertisement
ਅਜੀਤ ਡੈਸਕ 05-02-2026
ਸੁਨਾਮ ਊਧਮ ਸਿੰਘ ਵਾਲਾ, 4 ਫਰਵਰੀ (ਧਾਲੀਵਾਲ, ਭੁੱਲਰ, ਸੱਗੂ) - ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ ਦੀ ਕਾਇਆ ਕਲਪ ਕਰਨ ਉਪਰੰਤ ਵਿਰਾਸਤੀ ਇਮਾਰਤ ਦਾ ਉਦਘਾਟਨ ਕੀਤਾ | 1.87 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਸਕੂਲ ਇਲਾਕੇ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿਚ ਬਹੁਤ ਅਹਿਮ ਸਥਾਨ ਰੱਖਦਾ ਹੈ | ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਕੂਲ ਦੀ ਇਮਾਰਤ 1905 ਵਿਚ ਬਣੀ ਸੀ ਅਤੇ ਕਿਸੇ ਸਮੇਂ ਸ਼ਹੀਦ ਊਧਮ ਸਿੰਘ ਇਸ ਸਕੂਲ ਵਿਚ ਪੜ੍ਹਦੇ ਹੁੰਦੇ ਸਨ ਤੇ ਇਸ ਸਕੂਲ ਨਾਲ ਉਨ੍ਹਾਂ ਦੀਆਂ ਯਾਦਾਂ ਜੁੜੀਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਦੋਂ ਨੀਅਤ ਅਤੇ ਨੀਤੀ ਸਾਫ਼ ਹੋਵੇ ਉਥੇ ਕੋਈ ਵੀ ਕੰਮ ਨਹੀਂ ਰੁਕਦਾ | ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਸੀ | ਉਨ੍ਹਾਂ ਕਿਹਾ ਕਿ ਜਿਹੜੇ ਕੰਮ ਪਿਛਲੇ 75 ਸਾਲਾਂ ਵਿਚ ਨਹੀਂ ਹੋਏ ਉਹ ਅੱਜ ਪਹਿਲ ਦੇ ਆਧਾਰ ਉੱਤੇ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸੁਨਾਮ ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਹੈ ਜਿਸ ਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਪਿਤਾ ਬਾਬੂ ਭਗਵਾਨ ਦਾਸ ਨੇ ਇਹੀ ਸਿੱਖਿਆ ਦਿੱਤੀ ਹੈ ਕਿ ਰਾਜਨੀਤੀ ਵਿਚ ਚੰਮ ਨਹੀਂ, ਕੰਮ ਪਿਆਰਾ ਹੋਣਾ ਚਾਹੀਦਾ ਹੈ | ਸਮਾਗਮ ਦੌਰਾਨ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ਼੍ਰੀ ਐਮ ਕੇ ਅਰਵਿੰਦ ਕੁਮਾਰ, ਐਸ.ਡੀ.ਐਮ ਸ਼੍ਰੀ ਪ੍ਰਮੋਦ ਸਿੰਗਲਾ, ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਅਤੇ ਵਿਦਿਆਰਥਣਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਨਤਾ ਨਾਲ ਕੀਤੇ ਵਾਅਦੇ ਨਾ ਨਿਭਾਉਣ ਵਾਲੇ ਲੀਡਰ ਗੱਡੀਆਂ ਛੱਡ ਕੇ ਹੋਣ ਪਰੇ੍ਹ - ਨਵਜੋਤ ਕੌਰ ਸਿੱਧੂ <br/> ਅਗਲੀ ਖ਼ਬਰ ਕਬਰਸਤਾਨ ਦੀ ਜਗ੍ਹਾ ਨਾ ਹੋਣ ਕਾਰਨ ਪਾਸਟਰ ਸੈਮਪੌਲ ਦੀ ਲਾਸ਼ ਸੜਕ 'ਤੇ ਰੱਖ ਕੇ ਲਗਾਇਆ ਧਰਨਾ <br/>
Ad Position 24