13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੰਬੰਧੀ ਲਗਾਇਆ ਕੈਂਪ <br/>

Ad Position 21
No active advertisement
ਅਜੀਤ ਡੈਸਕ 05-02-2026
ਜਖੇਪਲ, 4 ਫਰਵਰੀ (ਸਿੱਧੂ) - ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 10 ਲੱਖ ਰੂਪੈ ਤੱਕ ਦੇ ਮੁਫ਼ਤ ਇਲਾਜ ਵਾਲੇ ਸਿਹਤ ਬੀਮਾ ਕਾਰਡ ਬਣਾਉਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਪੰਚ ਗੁਰਚਰਨ ਸਿੰਘ ਦੀ ਅਗਵਾਈ ਹੇਠ ਪਿੰਡ ਚਾਓਬਾਸ ਜਖੇਪਲ ਵਿਖੇ ਕੈਂਪ ਲਗਾਇਆ ਗਿਆ | ਕੈਂਪ ਵਿੱਚ ਸਿਹਤ ਬੀਮਾ ਕਾਰਡਾਂ ਦੀ ਰਜਿਸਟੇ੍ਰਸ਼ਨ ਕਰਨ ਲਈ ਫੂਡ-ਸਪਲਾਈ ਇੰਸਪੈਕਟਰ ਸ਼੍ਰੀ ਲਵਿਸ਼ ਗਰਗ, ਸੇਵਾ ਕੇਂਦਰ ਤੋਂ ਓਪਰੇਟਰ ਸ਼੍ਰੀ ਵਿਜੈ ਤੇ ਵਿਕਾਸ ਬਾਂਸਲ ਅਧਿਆਪਕ ਤੋਂ ਇਲਾਵਾ ਸ. ਬਲਵਿੰਦਰ ਸਿੰਘ ਧੁਲੇ ਕਾ ਆਦਿ ਪਹੁੰਚੇ | ਸਰਪੰਚ ਗੁਰਚਰਨ ਸਿੰਘ ਨੇ ਦੱਸਿਆ ਕਿ ਇਹ ਕੈਂਪ ਚਾਓਬਾਸ ਦੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਲਗਾਇਆ ਗਿਆ ਹੈ ਤਾਂ ਕਿ ਹਰ ਯੋਗ ਪਰਿਵਾਰ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਸਕੇ | ਕੈਂਪ ਦੌਰਾਨ ਲਗਭਗ 200 ਦੇ ਕਰੀਬ ਸਿਹਤ ਬੀਮਾ ਕਾਰਡਾਂ ਦੀ ਰਜਿਸਟੇ੍ਰਸ਼ਨ ਕੀਤੀ ਗਈ ਅਤੇ ਉਨ੍ਹਾਂ ਨੂੰ ਪਰਚੀਆਂ ਵੰਡੀਆਂ ਗਈਆਂ | ਕੈਂਪ ਦੀ ਸਫਲਤਾ ਲਈ ਪਿੰਡ ਵਾਸੀਆਂ ਨੇ ਸਰਪੰਚ ਗੁਰਚਰਨ ਸਿੰਘ ਦਾ ਧੰਨਵਾਦ ਕੀਤਾ | ਇਸ ਮੌਕੇ ਬਲਾਕ ਸੰਮਤੀ ਮੈਂਬਰ ਸੁਖਦੇਵ ਸਿੰਘ, ਪੰਚ ਅਮਰੀਕ ਸਿੰਘ, ਮੇਵਾ ਸਿੰਘ, ਭੋਲਾ ਸਿੰਘ, ਜਗਤਾਰ ਸਿੰਘ, ਦਰਸ਼ਨ ਸਿੰਘ, ਸੁਖਚੈਨ ਸਿੰਘ, ਗੁਰਪਿਆਰ ਸਿੰਘ ਗੁਰੀਆ ਤੇ ਨੈਬ ਸਿੰਘ ਔਲਖ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੇ ਮੋਹਤਵਰ ਵਿਅਕਤੀ ਅਤੇ ਲਾਭਪਾਤਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਨੌਜਵਾਨ ਕਲੱਬ ਦੀ ਚੋਣ ਸਰਬਸੰਮਤੀ ਨਾਲ ਹੋਈ <br/> ਅਗਲੀ ਖ਼ਬਰ ਸਰਕਾਰੀ ਕਾਲਜ 'ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੈਲੀ ਕੱਢੀ <br/>
Ad Position 24