ਅਮਰਗੜ, 4 ਫਰਵਰੀ (ਪ.ਪ. ਰਾਹੀਂ) - ਰਮਦਾਸੀਆ ਭਾਈਚਾਰੇ ਦੀ ਇੱਕ ਅਹਿਮ ਇਕੱਤਰਤਾ ਡਾਕਟਰ ਬੀ ਆਰ ਅੰਬੇਦਕਰ ਭਵਨ ਧੂਰੀ ਰੋਡ ਅਮਰਗੜ੍ਹ ਵਿਖੇ ਹੋਈ ਜਿਸ ਵਿਚ ਗੁਰੂ ਰਵਿਦਾਸ ਨੌਜਵਾਨ ਕਲੱਬ ਦੀ ਚੋਣ ਸਰਬ ਸੰਮਤੀ ਨਾਲ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਵਿੰਦਰ ਸਿੰਘ ਗੋਗੀ ਨੇ ਦੱਸਿਆ ਕਿ ਸਰਬਸੰਮਤੀ ਨਾਲ ਹੋਈ ਚੋਣ ਵਿਚ ਸਾਬਕਾ ਪੰਚ ਰੂਪ ਸਿੰਘ ਨੂੰ ਪ੍ਰਧਾਨ, ਜਗਤਾਰ ਸਿੰਘ ਕਾਲਾ ਨੂੰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਸਿਆਣ ਨੂੰ ਖਜਾਨਚੀ ਚਮਕੌਰ ਸਿੰਘ ਨੂੰ ਸਕੱਤਰ ਗੁਰਵਿੰਦਰ ਸਿੰਘ ਨੂੰ ਸਹਾਇਕ ਸੱਤਰ ਚੁਣਿਆ ਗਿਆ ਹੈ | ਸਮੁੱਚੇ ਭਾਈਚਾਰੇ ਦਾ ਧੰਨਵਾਦ ਕਰਦਿਆਂ ਪ੍ਰਧਾਨ ਰੂਪ ਸਿੰਘ ਨੇ ਦੱਸਿਆ ਕਿ ਇਸ ਵਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ 6 ਫਰਵਰੀ ਨੂੰ ਸ੍ਰੀ ਅਖੰਡ ਪਾਠ ਆਰੰਭ ਹੋਣਗੇ, 7 ਫਰਵਰੀ ਨੂੰ ਸਵੇਰੇ ਅੰਮਿ੍ਤ ਵੇਲੇ ਬਾਬਾ ਰਣਜੀਤ ਸਿੰਘ ਤਪਾ ਦਰਾਜ ਮੋਹਾਲੀ ਵਾਲਿਆਂ ਦਾ ਜਥਾ ਆਸਾ ਦੀ ਵਾਰ ਦੇ ਕੀਰਤਨ ਕਰਨਗੇ ਅਤੇ 8 ਫਰਵਰੀ ਨੂੰ ਸਵੇਰੇ 11 ਵਜੇ ਸ੍ਰੀ ਅਖੰਡ ਭੋਗ ਪਾਏ ਜਾਣਗੇ | ਇਸ ਮੌਕੇ ਰਣਜੀਤ ਸਿੰਘ, ਜਸਬੀਰ ਸਿੰਘ, ਅਵਤਾਰ ਸਿੰਘ, ਰਵਨੀਤ ਸਿੰਘ, ਗੁਰਜੋਤ ਸਿੰਘ, ਸੁਖਪ੍ਰੀਤ ਸਿੰਘ, ਨਰਪਿੰਦਰ ਸਿੰਘ, ਜਸਪਾਲ ਸਿੰਘ, ਹਰਦੀਪ ਸਿੰਘ, ਜਸਪਾਲ ਸਿੰਘ ਰਾਜਾ, ਜਸਵੀਰ ਸਿੰਘ ਜੱਸੀ, ਹਰਨੇਕ ਸਿੰਘ, ਜਸਮੇਲ ਸਿੰਘ, ਪਰਵਿੰਦਰ ਸਿੰਘ, ਮਲਕੀਤ ਸਿੰਘ, ਭੁਪਿੰਦਰ ਸਿੰਘ, ਮੇਲਾ ਸਿੰਘ, ਕਰਮਜੀਤ ਸਿੰਘ, ਦਰਸ਼ਨ ਸਿੰਘ ਅਤੇ ਹਰਭਜਨ ਸਿੰਘ ਆਦਿ ਮੌਜੂਦ ਸਨ |