13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 05-02-2026
ਸ਼ੇਰਪੁਰ, 4 ਫਰਵਰੀ (ਮੇਘ ਰਾਜ ਜੋਸ਼ੀ) - ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਤੇ ਸਿਵਲ ਸਰਜਨ ਸੰਗਰੂਰ ਡਾ. ਅਮਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਜੀ ਐੱਸ ਭਿੰਡਰ ਦੀ ਅਗਵਾਈ ਵਿਚ ਬਲਾਕ ਫ਼ਤਿਹਗੜ੍ਹ ਪੰਜਗਰਾਈਆਂ ਵਿਖੇ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ | ਡਾ. ਜੀ ਐੱਸ ਭਿੰਡਰ ਨੇ ਇਸ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਕੈਂਸਰ ਦੂਜੀ ਐਸੀ ਬਿਮਾਰੀ ਹੈ ਜਿਸ ਨਾਲ ਸਭ ਤੋਂ ਵੱਧ ਮੌਤਾਂ ਹੁੰਦੀਆਂ ਹਨ ਪਰ ਸਮੇਂ ਸਿਰ ਇਸ ਦਾ ਪਤਾ ਲੱਗ ਜਾਵੇ ਤਾਂ ਇਸ ਦਾ ਇਲਾਜ ਸੌਖਾ ਤੇ ਸੰਭਵ ਹੈ | ਇਸ ਲਈ ਜਾਗਰੂਕ ਹੋ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ | ਉਨ੍ਹਾਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਲਈ 'ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼' ਤਹਿਤ 1.50 ਲੱਖ ਰੁਪਏ ਦੇ ਇਲਾਜ ਦੀ ਸੁਵਿਧਾ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਦਿਆਂ ਬਲਾਕ ਐਜੂਕੇਟਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਛਾਤੀ ਵਿਚ ਗਿਲਟੀ, ਲਗਾਤਾਰ ਖੰਘ, ਆਵਾਜ਼ ਵਿਚ ਭਾਰੀਪਣ, ਮਾਹਵਾਰੀ ਦੌਰਾਨ ਖ਼ੂਨ ਦਾ ਜ਼ਿਆਦਾ ਪੈਣਾ ਜਾਂ ਮਾਹਵਾਰੀ ਤੋਂ ਬਿਨਾਂ ਖ਼ੂਨ ਦਾ ਪੈਣਾ, ਨਾ ਠੀਕ ਹੋਣ ਵਾਲਾ ਮੂੰਹ ਦਾ ਅਲਸਰ ਆਦਿ ਕੈਂਸਰ ਦੇ ਮੁੱਖ ਲੱਛਣ ਹਨ | ਕੈਂਸਰ ਸਿਗਰਟ, ਪਾਨ, ਤੰਬਾਕੂ, ਖੈਣੀ, ਗੁਟਕਾ, ਸ਼ਰਾਬ ਆਦਿ ਦੀ ਵਰਤੋਂ ਕਰਕੇ, ਜ਼ਿਆਦਾ ਕੀਟ ਨਾਸ਼ਕ ਸਪਰੇਅ ਕਰਨ ਨਾਲ, ਮੋਟਾਪਾ ਤੇ ਮਿਲਾਵਟ ਵਾਲੀਆਂ ਚੀਜ਼ਾਂ ਦੇ ਖਾਣ ਪੀਣ ਨਾਲ ਹੋ ਸਕਦਾ ਹੈ | ਇਸ ਲਈ ਜਾਗਰੂਕ ਹੋ ਕੇ ਜੀਵਨ ਸ਼ੈਲੀ ਵਿਚ ਤਬਦੀਲੀ ਲਿਆ ਕੇ ਅਤੇ ਸਮੇਂ-ਸਮੇਂ 'ਤੇ ਆਪਣੀ ਡਾਕਟਰੀ ਜਾਂਚ ਕਰਵਾ ਕੇ ਹੀ ਇਸ ਤੋਂ ਬਚਿਆ ਜਾ ਸਕਦਾ ਹੈ | ਇਸ ਮੌਕੇ ਰਾਜੇਸ਼ ਰਿਖੀ, ਫਾਰਮੇਸੀ ਅਫ਼ਸਰ ਵਰਸ਼ਦੀਪ ਸਿੰਘ ਅੱਤਰੀ, ਰੁਪਿੰਦਰ ਕੌਰ, ਪ੍ਰਵੀਨ ਖਾਤੂਨ, ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਗੁਰਜੀਤ ਸਿੰਘ ਈਸਾਪੁਰ ਦੇ ਪਿਤਾ ਅਤੇ ਨੂੰਹ ਨੂੰ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਸ੍ਰੀ ਰਾਮ ਨੌਮੀ ਨੂੰ ਸਮਰਪਿਤ ਹੋਣਗੇ ਸਮਾਗਮ <br/>
Ad Position 24