ਭਵਾਨੀਗੜ੍ਹ, 4 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕਰਜ਼ਾ ਮਾਫ਼ੀ, ਬਿਜਲੀ ਸੋਧ ਬਿਲ, ਮਨਰੇਗਾ ਸਕੀਮ ਨੂੰ ਖ਼ਤਮ ਕਰਨ ਦੇ ਵਿਰੋਧ ਵਿਚ ਵੱਡਾ ਸੰਘਰਸ਼ ਕਰਨ ਦੀ 6 ਫ਼ਰਵਰੀ ਨੂੰ ਅੰ੍ਰਮਿਤਸਰ ਸਾਹਿਬ ਵਿਖੇ ਅਰਦਾਸ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦਾ ਐਲਾਨ ਕੀਤਾ | ਇਸ ਸਬੰਧੀ ਯੂਨੀਅਨ ਦੀ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਅਤੇ ਕਿਸਾਨਾਂ ਦੀਆਂ ਮੰਗਾਂ ਜਿਨ੍ਹਾਂ ਜਿਨ੍ਹਾਂ ਵਿਚ ਪਾਣੀਆਂ ਦਾ ਮੁੱਦਾ, ਕਿਸਾਨਾਂ ਦੇ ਕਰਜ਼ਾ ਮਾਫ਼ੀ, ਬਿਜਲੀ ਸੋਧ ਬਿਲ, ਮਨਰੇਗਾ ਸਕੀਮ ਨੂੰ ਖ਼ਤਮ ਕਰਨ ਅਤੇ ਹੋਰ ਜ਼ਰੂਰੀ ਮੰਗਾਂ ਦਾ ਕੇਂਦਰ ਨੇ ਪੇਸ਼ ਕੀਤੇ ਬਜਟ ਵਿਚ ਕੋਈ ਜ਼ਿਕਰ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਨੂੰ ਆਪਣੇ ਪਿੱਛੇ ਲਗਾਉਣ ਦੀ ਚਾਲ ਤਾਂ ਚੱਲ ਰਹੀ ਹੈ ਪਰ ਦੇਸ਼ ਦੇ ਅੰਨਦਾਤਾ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਗਈ ਹੈ | ਉਨ੍ਹਾਂ ਕੇਂਦਰ ਵਲੋਂ ਪੇਸ਼ ਕੀਤੇ ਬਜਟ ਨੂੰ ਕਿਸਾਨ ਮਾਰੂ ਕਿਹਾ ਅਤੇ ਯੂਨੀਅਨ ਦੇ ਉੱਚ ਆਗੂਆਂ ਵਲੋਂ ਕੀਤੇ ਫ਼ੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ 6 ਫਰਵਰੀ ਨੂੰ ਅ੍ਰਮਿੰਤਸਰ ਸਾਹਿਬ ਵਿਖੇ ਅਰਦਾਸ ਕਰਕੇ ਕੇਂਦਰ ਖ਼ਿਲਾਫ਼ ਵੱਡੀ ਲੜਾਈ ਲੜਨ ਦਾ ਐਲਾਨ ਕੀਤਾ | ਉਨ੍ਹਾਂ ਨੇ ਕਿਸਾਨਾਂ ਨੂੰ 6 ਫਰਵਰੀ ਨੂੰ ਅ੍ਰਮਿੰਤਸਰ ਸਾਹਿਬ ਵਿਖੇ ਅਰਦਾਸ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਇਸ ਮੌਕੇ 'ਤੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ, ਬਲਜਿੰਦਰ ਸਿੰਘ ਸੰਘਰੇੜੀ, ਰੋਹੀ ਸਿੰਘ, ਜਸਪਾਲ ਸਿੰਘ ਘਰਾਚੋਂ, ਕੁਲਜੀਤ ਸਿੰਘ ਨਾਗਰਾ, ਰਾਜਿੰਦਰ ਸਿੰਘ ਅਕਬਰਪੁਰ, ਸਿੰਕਦਰ ਸਿੰਘ, ਗੁਰਜੰਟ ਸਿੰਘ ਰਾਏ ਸਿੰਘ ਵਾਲਾ, ਗੁਰਦੀਪ ਸਿੰਘ ਆਲੋਅਰਖ਼, ਕੁਲਵਿੰਦਰ ਸਿੰਘ ਆਲੋਅਰਖ਼, ਯਾਦਵਿੰਦਰ ਸਿੰਘ ਘਰਾਚੋਂ, ਹਰਬੰਸ ਸਿੰਘ ਆਲੋਅਰਖ਼, ਰਛਪਾਲ ਸਿੰਘ, ਸਰਬਜੀਤ ਸਿੰਘ ਕਪਿਆਲ ਆਦਿ ਹਾਜ਼ਰ ਸਨ |