13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 05-02-2026
ਲੌਂਗੋਵਾਲ, 4 ਫਰਵਰੀ (ਵਿਨੋਦ, ਖੰਨਾ) - ਨਗਰ ਸ਼ੇਰੋ ਦੀਆਂ ਸਮੂਹ ਰਵਿਦਾਸ ਕਮੇਟੀਆਂ, ਗੁਰਦੁਆਰਾ ਸੰਤ ਅਤਰ ਸਿੰਘ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਸ਼ੇਰੋਂ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸੰਤ ਅਤਰ ਸਿੰਘ ਸ਼ੇਰੋ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ 5 ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਏ ਇਸ ਨਗਰ ਕੀਰਤਨ ਦਾ ਨਗਰ ਦੇ ਵੱਖ-ਵੱਖ ਪੜਾਵਾਂ ਦੌਰਾਨ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਪਿੰਡ ਵਾਸੀਆਂ ਵਲੋਂ ਰਸਤਿਆਂ ਨੂੰ ਸਾਫ਼ ਕਰ ਕੇ ਗਲੀਚੇ ਵਿਛਾਏ ਗਏ ਅਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਾਏ ਗਏ | ਪੰਥ ਦੇ ਪ੍ਰਸਿੱਧ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਭਗਤ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਅਤੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ | ਗੱਤਕਾ ਅਖਾੜਾ ਦੇ ਭੁਝੰਗੀਆਂ ਨੇ ਗੱਤਕੇ ਦੇ ਜੌਹਰ ਵਿਖਾਏ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਬਿੱਕਰ ਸਿੰਘ, ਮੀਤ ਜਥੇਦਾਰ ਕੌਰ ਸਿੰਘ, ਰਾਮ ਸਿੰਘ, ਖ਼ਜ਼ਾਨਚੀ ਅਮਰਜੀਤ ਸਿੰਘ, ਜਗਤਾਰ ਸਿੰਘ, ਨਿਰਭੈ ਸਿੰਘ, ਮਨਦੀਪ ਸਿੰਘ, ਸਤਨਾਮ ਸਿੰਘ, ਬੁੱਧੂ ਸਿੰਘ, ਜਗਜੀਤ ਸਿੰਘ, ਭਾਈ ਰੇਸ਼ਮ ਸਿੰਘ, ਭਾਈ ਬਲਜਿੰਦਰ ਸਿੰਘ, ਸਾ. ਸਰਪੰਚ ਬਿੱਕਰ ਸਿੰਘ, ਅਮਰੀਕ ਸਿੰਘ ਨੰਬਰਦਾਰ, ਸੁਖਵੀਰ ਸਿੰਘ ਫੌਜੀ, ਰਵਿਦਾਸ ਕਮੇਟੀ ਹੰਦੂ ਪੱਤੀ, ਰਵਿਦਾਸ ਕਮੇਟੀ ਅਮਰਾ ਪੱਤੀ, ਕਣਕਵਾਲੀਆ ਪੱਤੀ ਅਤੇ ਢਿੱਲੋਂ ਪੱਤੀ ਦੇ ਅਹੁਦੇਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਲਹਿਰਾਗਾਗਾ 'ਚ ਯੁਵਾ ਕੈਂਪ ਸ਼ੁਰੂ <br/> ਅਗਲੀ ਖ਼ਬਰ ਕਿਸਾਨਾਂ ਵਲੋਂ ਭਲਕੇ ਅੰ੍ਰਮਿਤਸਰ ਵਿਖੇ ਅਰਦਾਸ ਕਰਕੇ ਵੱਡਾ ਸੰਘਰਸ਼ ਕਰਨ ਦਾ ਕੀਤਾ ਐਲਾਨ <br/>
Ad Position 24